ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਿਦਿਆਰਥੀ ਨਿਭਾ ਸਕਦੇ ਹਨ ਅਹਿਮ ਰੋਲ: ਡਿਪਟੀ ਕਮਿਸ਼ਨਰ

ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਿਦਿਆਰਥੀ ਨਿਭਾ ਸਕਦੇ ਹਨ ਅਹਿਮ ਰੋਲ: ਡਿਪਟੀ ਕਮਿਸ਼ਨਰ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਿਦਿਆਰਥੀ ਨਿਭਾ ਸਕਦੇ ਹਨ ਅਹਿਮ ਰੋਲ: ਡਿਪਟੀ ਕਮਿਸ਼ਨਰ
• ਰਿਸ਼ਵਤਖੋਰੀ ਵਿਰੁੱਧ ਹਰ ਸ਼ਿਕਾਇਤ ‘ਤੇ ਕੀਤੀ ਜਾਂਦੀ ਹੈ ਤੁਰੰਤ ਕਾਰਵਾਈ: ਐਸ.ਐਸ.ਪੀ. ਵਿਜੀਲੈਂਸ
• ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਹਫ਼ਤਾ ਮਨਾਇਆ ਗਿਆ
ਰੂਪਨਗਰ 03 ਨਵੰਬਰ: ਵਿਜੀਲੈਂਸ ਬਿਊਰੋ ਰੇਂਜ ਰੂਪਨਗਰ ਨੇ ਵੀਰਵਾਰ ਨੂੰ ਸਰਕਾਰੀ ਕਾਲਜ ਰੋਪੜ ਦੇ ਸਹਿਯੋਗ ਦੇ ਨਾਲ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤਾ ਤਹਿਤ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ।
ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਹੁਣ ਸਰਕਾਰੀ ਕੰਮਾਂ ਵਿੱਚ ਕਾਫੀ ਹੱਦ ਤੱਕ ਪਾਰਦਰਸ਼ਤਾ ਆ ਚੁੱਕੀ ਹੈ ਅਤੇ ਆਮ ਲੋਕਾਂ ਦੇ ਜ਼ਿਆਦਾਤਰ ਕੰਮ ਸੇਵਾ ਕੇਂਦਰਾਂ ਨਾਲ ਸਬੰਧਤ ਹੁੰਦੇ ਹਨ ਜਿਸ ਦੀ ਨਿਗਰਾਨੀ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਰੋਜ਼ਾਨਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਦੇਖਣ ਵਿੱਚ ਆਇਆ ਹੈ ਕਿ ਜਲਦਬਾਜੀ ਦੇ ਮਾਮਲੇ ਵਿੱਚ ਕੁਝ ਲੋਕ ਖੁੱਦ ਭ੍ਰਿਸ਼ਟਾਚਾਰ ਨੂੰ ਬੜਾਵਾ ਦਿੰਦੇ ਹਨ ਜਿਸ ਨਾਲ ਆਮ ਲੋਕਾਂ ਦੇ ਕੰਮ ਵੀ ਪ੍ਰਭਾਵਿਤ ਹੁੰਦੇ ਹਨ।
ਡਿਪਟੀ ਕਮਿਸ਼ਨਰ ਨੇ ਸਮਾਗਮ ਵਿੱਚ ਹਾਜ਼ਰੀਨ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਹਾਨੂੰ ਕੋਈ ਸਰਕਾਰੀ ਕੰਮ ਪੈਂਦਾ ਹੈ ਤਾਂ ਉਸ ਨੂੰ ਸਮੇਂ ਰਹਿੰਦੇ ਹੋਏ ਮੁਕੰਮਲ ਕਰਵਾਓ ਅਤੇ ਜੇਕਰ ਕੋਈ ਸਰਕਾਰੀ ਮੁਲਾਜ਼ਮ ਕਿਸੇ ਵੀ ਕੰਮ ਲਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸ ਦੀ ਸ਼ਿਕਾਇਤ ਡਿਪਟੀ ਕਮਿਸ਼ਨਰ ਦਫਤਰ ਵਿੱਚ ਵੀ ਕੀਤੀ ਜਾ ਸਕਦੀ ਹੈ ਅਤੇ ਵਿਜੀਲੈਂਸ ਬਿਊਰੋ ਵਲੋਂ ਜਾਰੀ ਟੋਲ ਫਰੀ ਨੰ. 1800-1800-1000 ‘ਤੇ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮੰਤਵ ਸਰਕਾਰੀ ਪ੍ਰਣਾਲੀ ਨੂੰ ਭ੍ਰਿਸ਼ਟਾਚਾਰ ਮੁਕਤ ਕਰਨਾ ਹੈ ਤਾਂ ਜੋ ਆਮ ਲੋਕਾਂ ਨੂੰ ਸਾਰੀਆਂ ਸਹੂਲਤਾਂ ਅਸਾਨੀ ਨਾਲ ਮਿਲ ਸਕਣ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਵਿਦਿਆਰਥੀ ਸਾਡਾ ਦੇਸ਼ ਦਾ ਭਵਿੱਖ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਤੇ ਦੇਸ਼ ਦੀ ਵਾਗਡੋਰ ਤੁਹਾਡੇ ਵਲੋਂ ਹੀ ਸੰਭਾਲੀ ਜਾਣੀ ਹੈ। ਜਿਸ ਲਈ ਇਹ ਲਾਜ਼ਮੀ ਹੈ ਕਿ ਤੁਸੀਂ ਆਪਣੇ ਪਿੰਡਾਂ, ਸ਼ਹਿਰਾਂ ਵਿੱਚ ਜਾ ਕੇ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ ਅਤੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਆਵਾਜ਼ ਨੂੰ ਬੁਲੰਦ ਕਰਨਾ ਹੈ।
ਇਸ ਮੌਕੇ ਐਸ.ਐਸ. ਪੀ. ਵਿਜੀਲੈਂਸ ਰੂਪਨਗਰ ਰੇਂਜ ਸ. ਦਲਜੀਤ ਸਿੰਘ ਰਾਣਾ ਨੇ ਸੰਬੋਧਨ ਕਰਿਦਆਂ ਕਿਹਾ ਕਿ ਜੇਕਰ ਤੁਹਾਡੇ ਤੋਂ ਕੋਈ ਸਰਕਾਰੀ ਕਾਰਜ ਕਈ ਪੈਸੇ ਦੀ ਮੰਗ ਕਰਦਾ ਹੈ ਤੁਸੀਂ ਜਾਗਰੂਕ ਹੋ ਕੇ ਭ੍ਰਿਸ਼ਟ ਅਧਿਕਾਰੀ ਜਾ ਕਰਮਚਾਰੀ ਵਿਰੁੱਧ ਕਾਰਵਾਈ ਕਰਵਾਉਣ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਾ ਹੈ ਤਾਂ ਜੋ ਭ੍ਰਿਸ਼ਟਾਚਾਰ ਕਰਨ ਵਾਲੇ ਦੋਸ਼ੀਆਂ ਵਿਰੁੱਧ ਲਗਾਮ ਕੱਸੀ ਜਾ ਸਕੇ। ਉਨ੍ਹਾਂ ਕਿਹਾ ਹੈ ਕਿ ਵਿਜੀਲੈਂਸ ਬਿਊਰੋ ਆਪ ਸਭ ਨੂੰ ਵਿਸ਼ਵਾਸ਼ ਦਿਵਾਉਂਦਾ ਹੈ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਟੋਲ ਫ੍ਰੀ ਨੰਬਰ ਜਾਰੀ ਕੀਤਾ ਹੈ ਕੋਈ ਵੀ ਵਿਅਕਤੀ ਇਸ ਉੱਤੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
ਡੀ.ਐਸ.ਪੀ. ਵਿਜੀਲੈਂਸ ਸ. ਨਿਰੰਜਨ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦਾ ਕਿਸੇ ਵੀ ਸੂਬੇ ਦੇ ਵਿਕਾਸ ਵਿੱਚ ਵਿਚ ਅਹਿਮ ਰੋਲ ਅਦਾ ਕਰ ਸਕਦਾ ਹੈ ਜਿਸ ਕਰਕੇ ਇਹ ਤੁਹਾਡੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਤੁਸੀਂ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਮੁਹਿੰਮ ਬਾਰੇ ਵੱਧ ਤੋਂ ਵੱਧ ਜਾਣਕਾਰੀ ਦੇਣੀ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਸਤਰਕਤਾ ਦੇ ਨਾਲ ਕੰਮ ਕਰਦਾ ਹੈ ਅਤੇ ਸ਼ਿਕਾਇਤਕਰਤਾ ਵਲੋਂ ਦਰਜ ਹਰ ਸ਼ਿਕਾਇਤ ਵਿਰੁੱਧ ਯਕੀਨਣ ਕਾਰਵਾਈ ਕਰਦਾ ਹੈ।
ਉਨਾਂ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ/ਕਰਮਚਾਰੀ ਕਿਸੇ ਵੀ ਕੰਮ ਨੂੰ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਹ ਤੁਰੰਤ ਵਿਜੀਲੈਂਸ ਬਿਊਰੋ, ਯੂਨਿਟ ਰੂਪਨਗਰ ਦੇ ਦਫਤਰੀ ਨੰਬਰ 01881-221176 ਅਤੇ ਮੋਬਾ:ਨੰ: 98723-12345, 98780-69555 ਨੰਬਰਾਂ ਤੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
ਇਸ ਮੌਕੇ ਪ੍ਰਿੰਸੀਪਲ, ਸਰਕਾਰੀ ਕਾਲਜ ਰੋਪੜ ਨੇ ਕਿਹਾ ਕਿ ਇਸ ਭ੍ਰਿਸ਼ਟਾਚਾਰ ਰੋਕੂ ਹਫ਼ਤੇ ਵਿਚ ਬਿਊਰੋ ਵਲੋਂ ਇਸ ਹਫ਼ਤੇ ਦੌਰਾਨ ਹਰ ਰੋਜ ਕੋਈ ਨਾ ਕੋਈ ਗਤੀਵਿਧੀ ਕਰਵਾਈ ਜਾ ਰਹੀ ਹੈ ਤਾਂ ਜੋ ਸਮਾਜ ਵਿਚ ਭ੍ਰਿਸ਼ਟਾਚਾਰ ਨੂੰ ਠੱਲ ਪਾਈ ਜਾ ਸਕੇ।
ਇਸ ਸਮਾਗਮ ਵਿੱਚ ਐਕਸੀਐਨ ਲੋਕ ਨਿਰਮਾਣ ਵਿਭਾਗ ਸ਼੍ਰੀ ਦਵਿੰਦਰ ਕੁਮਾਰ, ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀ ਅਰੁਣ ਕੁਮਾਰ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸ. ਸੁਰਿੰਦਰਪਾਲ ਸਿੰਘ, ਇੰਸਪੈਕਟਰ ਵਿਜੀਲੈਂਸ ਬਿਊਰੋ ਸ਼੍ਰੀ ਰਮਨ ਕੁਮਾਰ ਸ਼ਰਮਾ, ਪ੍ਰੋਫੈਸਰ ਸਾਹਿਬਾਨ ਅਤੇ ਵੱਡੀ ਗਿਣਤੀ ਵਿੱਚ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਸਮੇਤ ਵਿਦਿਆਰਥੀ ਹਾਜ਼ਰ ਸਨ।