ਮਾਈਨਿੰਗ ਪ੍ਰੈਸ ਨੋਟ

ਮਾਈਨਿੰਗ ਪ੍ਰੈਸ ਨੋਟ ਮਿਤੀ 30 ਅਕਤੂਬਰ, 2018
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ।
ਰੂਪਨਗਰ, 30 ਅਕਤੂਬਰ -ਜ਼ਿਲ੍ਹੇ ਵਿਚ ਹਰ ਹਾਲਤ ਵਿਚ ਨਜਾਇਜ ਮਾਈਨਿੰਗ ਨੂੰ ਰੋਕਣ ਲਈ ਗੰਭੀਰਤਾ ਨਾਲ ਚੈਕਿੰਗਾਂ ਕਰਦੇ ਹੋਏ ਇਸ ਨੂੰ ਹਰ ਹਾਲਤ ਵਿੱਚ ਰੋਕਿਆ ਜਾਵੇ । ਨਜਾਇਜ ਮਾਈਨਿੰਗ ਨੂੰ ਰੋਕਣ ਲਈ ਕਿਸੇ ਵੀ ਸਮੇਂ ਪੁਲਿਸ ਦੀ ਸਹਾਇਤਾ ਵੀ ਲਈ ਜਾਵੇ। ਇਹ ਹਦਾਇਤ ਡਿਪਟੀ ਕਮਿਸ਼ਨਰ ਰੂਪਨਗਰ ਡਾਕਟਰ ਸੁਮੀਤ ਜਾਰੰਗਲ ਨੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਸਬੰਧਤ ਅਧਿਕਾਰੀਆਂ ਨੂੰ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚਲੀ ਪੰਚਾਇਤੀ ਜ਼ਮੀਨ ਤੋਂ ਇਲਾਵਾ ਹੋਰ ਕਿਸੇ ਵੀ ਸਰਕਾਰੀ ਜਮੀਨ ਵਿੱਚ ਕਿਸੇ ਕਿਸਮ ਦੀ ਮਾਈਨਿੰਗ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਦੇ ਨੋਟਿਸ ਵਿੱਚ ਪੰਚਾਇਤੀ ਜਮੀਨ ਵਿੱਚ ਮਾਈਨਿੰਗ ਸਬੰਧੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਸਬੰਧਤ ਪਿੰਡ ਦੇ ਪੰਚਾਇਤ ਸਕੱਤਰ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੇ ਹੋਏ ਉਸ ਵਿਰੁੱਧ ਲਿਖਤੀ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਨਿੱਜੀ ਜ਼ਮੀਨ ਵਿੱਚ ਨਿਕਾਸੀ ਨੋਟਿਸ ਵਿੱਚ ਆਉਂਦੀ ਹੈ ਤਾਂ ਸਬੰਧਤ ਜ਼ਮੀਨ ਦੇ ਮਾਲਕ ਦੀ ਸ਼ਨਾਖਤ ਕਰਦੇ ਹੋਏ ਜ਼ਮੀਨ ਮਾਲਕਾਂ ਵਿਰੁੱਧ ਗੈਰ ਕਾਨੂੰਨੀ ਮਾਈਨਿੰਗ ਕਰਾਉਣ ਲਈ ਸਖਤ ਕਾਰਵਾਈ ਕਰਦੇ ਹੋਏ ਇਸ ਸਾਰੇ ਹਰਜਾਨੇ ਦੀ ਭਰਪਾਈ ਇਨ੍ਹਾਂ ਜ਼ਮੀਨ ਮਾਲਕਾਂ ਤੋਂ ਕੀਤੀ ਜਾਵੇਗੀ।ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਜ਼ਮੀਨ ਪੱਧਰੀ ਕਰਨ ਲਈ ਉਸ ਵਿੱਚ ਮਿੱਟੀ ਪਾਉਣੀ ਹੈ ਤਾਂ ਉਸ ਦੀ ਪਹਿਲਾਂ ਹੀ ਪ੍ਰਵਾਨਗੀ ਲਈ ਜਾਵੇ ਅਤੇ ਪ੍ਰਵਾਨਗੀ ਨਾ ਲੈਣ ਦੀ ਸੂਰਤ ਵਿੱਚ ਸਬੰਧਤ ਜ਼ਮੀਨ ਮਾਲਕ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।ਉਨ੍ਹਾਂ ਕਰੈਸ਼ਰਾਂ ਦੀ ਵੀ ਗੰਭੀਰਤਾ ਨਾਲ ਚੈਕਿੰਗਾਂ ਕਰਨ ਲਈ ਆਖਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ: ਲਖਮੀਰ ਸਿੰਘ, ਸ਼੍ਰੀ ਅਮਿਤ ਚੌਹਾਨ ਵਣ ਮੰਡਲ ਅਫਸਰ, ਸ਼੍ਰੀ ਹਰਬੰਸ ਸਿੰਘ ਐਸ.ਡੀ.ਐਮ ਸ਼੍ਰੀ ਆਨੰਦਪੁਰ ਸਾਹਿਬ , ਸ਼੍ਰੀ ਮਨਕਮਲ ਸਿੰਘ ਚਾਹਲ ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ, ਸ਼੍ਰੀ ਰਾਜ ਕਪੂਰ ਉਪ ਪੁਲਿਸ ਕਪਤਾਨ , ਸ਼੍ਰੀ ਬਲਦੇਵ ਸਿੰਘ ਸੰਧੂ ਕਾਰਜਕਾਰੀ ਇੰਜੀਨੀਅਰ ਮਾਈਨਿੰਗ , ਸ਼੍ਰੀ ਗੁਰਜੀਤ ਸਿੰਘ ਐਸ.ਡੀ.ਓ ਮਾਈਨਿੰਗ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।