ਮਾਨਸੂਨ ‘ਚ ਹੜਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਅਧਿਕਾਰੀ ਪਹਿਲਾਂ ਹੀ ਪੁੱਖਤਾ ਪ੍ਰਬੰਧ ਕਰਨ: ਡਿਪਟੀ ਕਮਿਸ਼ਨਰ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਮਾਨਸੂਨ ‘ਚ ਹੜਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਅਧਿਕਾਰੀ ਪਹਿਲਾਂ ਹੀ ਪੁੱਖਤਾ ਪ੍ਰਬੰਧ ਕਰਨ: ਡਿਪਟੀ ਕਮਿਸ਼ਨਰ
ਬਰਸਾਤੀ ਨਦੀਆਂ ਚੋਏ ਅਤੇ ਹੋਰ ਵਰਖਾ ਦੇ ਪਾਣੀ ਦੀ ਨਿਕਾਸੀ ਦੇ ਰਸਤਿਆਂ ਨੂੰ ਸਾਫ ਕਰਨ ਦੀ ਹਦਾਇਤ ਜਾਰੀ
ਰੂਪਨਗਰ, 10 ਅਪ੍ਰੈਲ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਉਣ ਵਾਲੇ ਮਾਨਸੂਨ ਦੌਰਾਨ ਹੜਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ਹੋਣ ਵਾਲੇ ਨੁਕਸਾਨ ਸਬੰਧੀ ਪਹਿਲਾ ਹੀ ਪੁੱਖਤਾ ਪ੍ਰਬੰਧ ਕਰਨ ਦੇ ਮੰਤਵ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਸਬੰਧਿਤ ਵਿਭਾਗ ਆਪਣੇ ਅਧੀਨ ਆਉਂਦੇ ਕਾਰਜਾਂ ਨੂੰ ਮੁਕੰਮਲ ਕਰਨ।
ਉਨ੍ਹਾਂ ਕਿਹਾ ਕਿ ਇਹ ਜਰੂਰੀ ਹੈ ਕਿ 2 ਮਹੀਨੇ ਬਾਅਦ ਆਉਣ ਵਾਲੇ ਮਾਨਸੂਨ ਤੋਂ ਪਹਿਲਾਂ ਹੀ ਜ਼ਿਲ੍ਹਾ ਰੂਪਨਗਰ ਵਿੱਚ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਇਸ ਮੌਕੇ ਉੱਤੇ ਉਨ੍ਹਾਂ ਵਿਸ਼ੇਸ਼ ਤੌਰ ‘ਤੇ ਨਹਿਰੀ ਵਿਭਾਗ ਨੂੰ ਬਰਸਾਤੀ ਨਦੀਆਂ, ਚੋਏ ਅਤੇ ਹੋਰ ਵਰਖਾ ਦੇ ਪਾਣੀ ਦੇ ਨਿਕਾਸੀ ਦੇ ਰਸਤਿਆਂ ਨੂੰ ਸਾਫ ਕਰਨ ਦਾ ਕਾਰਜ ਆਰੰਭ ਕਰਨ ਦੀ ਹਦਾਇਤ ਕੀਤੀ।
ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਐਕਸ.ਈ.ਐਨ. ਹੈੱਡ ਵਰਕਸ ਨੂੰ ਹਦਾਇਤ ਕੀਤੀ ਕਿ ਭਾਖੜਾ ਵਿੱਚ ਜਮ੍ਹਾ ਪਾਣੀ ਸਬੰਧੀ ਸੂਚਨਾ ਅਤੇ ਪਹਾੜਾਂ ਵਿੱਚ ਹੋਈ ਭਾਰੀ ਬਰਸਾਤ ਨਾਲ ਜੇਕਰ ਪਾਣੀ ਛੱਡਿਆ ਜਾਂਦਾ ਹੈ ਤਾਂ ਉਸ ਸਬੰਧੀ ਅਗੇਤੀ ਜਾਣਕਾਰੀ ਸਮੇਂ-ਸਮੇਂ ‘ਤੇ ਲਈ ਜਾਵੇ ਜਿਸ ਲਈ ਇਸ ਸਬੰਧੀ ਭਾਖੜਾ ਬਿਆਸ ਮਨੈਜਮੈਂਟ ਬੋਰਡ ਨਾਲ ਮੁਕੰਮਲ ਤਾਲਮੇਲ ਦੀ ਪ੍ਰਕੀਰਿਆ ਸ਼ੁਰੂ ਕਰ ਦਿੱਤੀ ਜਾਵੇ।
ਉਨ੍ਹਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਪੀਣ ਯੋਗ ਪਾਣੀ ਅਤੇ ਸਿਹਤ ਵਿਭਾਗ ਨੂੰ ਦਵਾਈਆਂ ਦੇ ਪੁੱਖਤਾ ਪ੍ਰਬੰਧ ਕਰਨ ਲਈ ਵੀ ਹਦਾਇਤ ਕੀਤੀ ਇਸੇ ਤਰ੍ਹਾਂ ਸੜਕਾਂ ਦੀ ਆਵਾਜਾਈ ਨੂੰ ਜਾਰੀ ਰੱਖਣ ਲਈ ਲੋਕ ਨਿਰਮਾਣ ਵਿਭਾਗ ਦੇ ਐਕਸ.ਈ.ਐਨ ਨੂੰ ਵੀ ਆਦੇਸ਼ ਦਿੱਤੇ।
ਇਸ ਮੌਕੇ ‘ਤੇ ਸਿਹਤ ਵਿਭਾਗ ਵਲੋਂ ਜਾਣਕਾਰੀ ਦਿੱਤੀ ਗਈ ਕਿ ਹੜ੍ਹਾਂ ਦੌਰਾਨ ਉਨ੍ਹਾਂ ਵਲੋਂ ਵਿਸ਼ੇਸ਼ ਰੈਪਿੰਡ ਰਿਸਪੌਂਸ ਟੀਮਾਂ ਬਣਾਈਆਂ ਜਾਂਦੀਆਂ ਹਨ ਤਾਂ ਜੋ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਸਕਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਲੱਡ ਕੰਟਰੋਲ ਰੂਮ, ਮਾਨਸੂਨ ਦੌਰਾਨ ਦਿਨ-ਰਾਤ ਕੰਮ ਕਰਨਗੇ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਹੜ੍ਹਾਂ ਸਬੰਧੀ ਸੂਚਨਾ, ਸਿਹਤ ਦਾ ਸਮਾਨ, ਕਿਸ਼ਤੀਆਂ ਚਲਾਉਣ ਦੀ ਟ੍ਰੈਨਿੰਗ, ਮਰੇ ਹੋਏ ਪਸ਼ੂਆਂ ਦੀ ਡਿਸਪੋਜ਼ਲ ਸਬੰਧੀ, ਨਹਿਰਾਂ ਦੀ ਸਾਂਭ-ਸੰਭਾਲ ਬਾਰੇ, ਪੁਲਿਸ/ਮਿਲਟਰੀ ਸਹਾਇਤਾ, ਸ਼ਹਿਰਾਂ ਵਿੱਚ ਸਾਫ-ਸਫਾਈ ਅਤੇ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਆਦਿ ਬਾਰੇ ਚਰਚਾ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਸੰਜੀਵ ਕੁਮਾਰ ਸ਼ਰਮਾ, ਆਰ.ਟੀ.ਓ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਸ਼੍ਰੀ ਅਨੰਦੁਪਰ ਸਾਹਿਬ ਰਾਜਪਾਲ ਸਿੰਘ ਸੇਖੋ, ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ ਰੂਪਨਗਰ ਨਵਦੀਪ ਕੁਮਾਰ, ਐਸ.ਡੀ.ਐਮ ਨੰਗਲ ਅਨਮਜੋਤ ਕੌਰ, ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਕਾਰਜਕਾਰੀ ਇੰਜੀਨੀਅਰ ਹਰਸ਼ਾਂਤ ਵਰਮਾ, ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ, ਐਨ.ਡੀ.ਆਰ.ਐਫ. ਐੱਫ.ਆਈ. ਅਮਨ ਅਨੰਦ, ਜ਼ਿਲ੍ਹਾ ਸਿੱਖਿਆ ਅਫਸਰ ਪਰਮਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਰੰਜਨਾ ਕਟਿਆਲ ਅਤੇ ਹੋਰ ਵੱਖ-ਵੱਖ ਵਿਭਾਗਾਂ ਤੋਂ ਸੀਨੀਅਰ ਅਧਿਕਾਰੀ ਹਾਜ਼ਰ ਸਨ।