ਮਿਸ਼ਨ ਜੀਵਨਜੋਤ 2.0 ਤਹਿਤ ਬਾਲ ਭਿੱਖਿਆ ਤੋਂ ਮੁਕਤ ਹੋਵੇਗਾ ਜ਼ਿਲ੍ਹਾ ਰੂਪਨਗਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਮਿਸ਼ਨ ਜੀਵਨਜੋਤ 2.0 ਤਹਿਤ ਬਾਲ ਭਿੱਖਿਆ ਤੋਂ ਮੁਕਤ ਹੋਵੇਗਾ ਜ਼ਿਲ੍ਹਾ ਰੂਪਨਗਰ
ਜੇਕਰ ਕੋਈ ਬੱਚਾ ਬਾਲ ਭਿੱਖਿਆ ਕਰਦਾ ਨਜ਼ਰ ਆਉਂਦਾ ਹੈ ਤਾਂ ਚਾਈਲਡ ਹੈਲਪ ਲਾਈਨ 1098 ਤੇ ਸੰਪਰਕ ਕੀਤਾ ਜਾਵੇ
ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਨੇ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਨਾਲ ਕੀਤੀ ਮੀਟਿੰਗ
ਰੂਪਨਗਰ, 24 ਜੁਲਾਈ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਜੀਵਨਯੋਤ 2.0 ਤਹਿਤ ਜ਼ਿਲ੍ਹਾ ਰੂਪਨਗਰ ਨੂੰ ਬਾਲ ਭਿੱਖਿਆ ਤੋਂ ਮੁਕਤ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਨੇ ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਦੀ ਟੀਮ ਵੱਲੋਂ ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਪੁਲਿਸ ਵਿਭਾਗ, ਸਿੱਖਿਆ ਵਿਭਾਗ, ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਕਾਰਜ ਦੇ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।
ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਜਿੱਥੇ ਕਿਤੇ ਜਰੂਰਤ ਮਹਿਸੂਸ ਹੋਵੇ ਤਾਂ ਬੱਚਿਆਂ ਦਾ ਡੀਐਨਏ ਟੈਸਟ ਵੀ ਕਰਵਾਇਆ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬੱਚਿਆਂ ਨੂੰ ਅਗਵਾ ਕਰਕੇ ਜਾਂ ਕਿਸੇ ਗਲਤ ਤਰੀਕੇ ਨਾਲ ਕਿਸੇ ਗਿਰੋਹ ਵੱਲੋਂ ਭੀਖ ਤਾ ਨਹੀਂ ਮੰਗਵਾਈ ਜਾ ਰਹੀ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਨੂੰ ਇਸ ਮੁਹਿੰਮ ਦੇ ਨਾਲ-ਨਾਲ ਬਾਲ ਮਜ਼ਦੂਰੀ ਦੇ ਖ਼ਾਤਮੇ ਤੇ ਕੰਮ ਕਰਨ ਲਈ ਵੀ ਨਿਰਦੇਸ਼ ਦਿੱਤੇ।
ਉਨ੍ਹਾਂ ਨੇ ਦੱਸਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਲੋਕਾਂ ਨੂੰ ਜੁਵੇਨਾਇਲ ਜਸਟਿਸ ਐਕਟ 2015 ਦੇ ਤਹਿਤ 5 ਸਾਲ ਤੱਕ ਦੀ ਸਜਾ ਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ ਨਾਲ ਹੀ ਜੇਕਰ ਭੀਖ ਮੰਗਵਾਉਣ ਵਾਲਾ ਬੱਚੇ ਨੂੰ ਅਪਾਹਜ਼ ਕਰਕੇ ਭੀਖ ਮੰਗਵਾਉਂਦਾ ਹੈ ਤਾਂ ਉਸ ਨੂੰ 7 ਸਾਲ ਦੀ ਸਜ਼ਾ ਅਤੇ 5 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਟੀਮ ਜਦੋਂ ਕਿਸੇ ਭੀਖ ਮੰਗ ਰਹੇ ਬੱਚਿਆਂ ਨੂੰ ਰੈਸਕਿਊ ਕਰਦੀ ਹੈ ਤਾਂ ਉਸ ਨੂੰ ਬਾਲ ਭਲਾਈ ਕਮੇਟੀ ਰੂਪਨਗਰ ਦੇ ਸਨਮੁੱਖ ਪੇਸ਼ ਕੀਤਾ ਜਾਂਦਾ ਹੈ ਜਿੰਨ੍ਹਾਂ ਵੱਲੋਂ ਜੇ.ਜੇ ਐਕਟ 2015 ਤਹਿਤ ਅਗਲੇਰੀ ਕਾਰਵਾਈ ਕੀਤੀ ਜਾਂਦੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਵੀ ਕਿਹਾ ਕਿ ਜੇਕਰ ਕੋਈ ਬੱਚਾ ਲੰਬਾ ਸਮਾਂ ਸਕੂਲ ਤੋਂ ਗੈਰਹਾਜਰ ਰਹਿੰਦਾ ਹੈ ਤਾਂ ਉਸ ਸਬੰਧੀ ਵੀ ਪੜਤਾਲ ਕੀਤੀ ਜਾਵੇ।
ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਪੰਜਾਬ ਸਰਕਾਰ ਦੀ ਚਲਾਈ ਜਾ ਰਹੀ ਬਾਲ ਭਿੱਖਿਆ ਦੇ ਖਾਤਮੇ ਲਈ ਜੀਵਨਜਯੋਤ 2.0 ਮੁਹਿੰਮ ਨੂੰ ਰੀਵਿਊ ਕੀਤਾ ਅਤੇ ਉਣ ਵੱਲੋਂ ਵਿਸ਼ਵਾਸ਼ ਦੁਆਇਆ ਗਿਆ ਕਿ ਇਸ ਮੁਹਿੰਮ ਨੂੰ ਸਫਲ ਬਨਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਹਰ ਪ੍ਰਕਾਰ ਦਾ ਸਹਿਯੋਗ ਦੇਣ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ ਤਾਂ ਜੋ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਸਕੇ, ਜੇਕਰ ਬਾਲ ਭਿੱਖਿਆ ਕਰਦਾ ਕੋਈ ਬੱਚਾ ਨਜ਼ਰ ਆਉਂਦਾ ਹੈ ਤਾਂ ਚਾਈਲਡ ਹੈਲਪ ਲਾਈਨ-1098 ਤੇ ਸੰਪਰਕ ਕੀਤਾ ਜਾਵੇ
ਇਸ ਮੀਟਿੰਗ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ਼੍ਰੀ ਕਰਨ ਮਹਿਤਾ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਜਿੰਦਰ ਕੌਰ, ਬਾਲ ਭਲਾਈ ਕਮੇਟੀ ਰੂਪਨਗਰ ਦੇ ਚੇਅਰਪਰਸਨ ਸ਼੍ਰੀਮਤੀ ਜਸਪਿੰਦਰ ਕੋਰ, ਸਿਵਲ ਸਰਜਨ ਰੂਪਨਗਰ ਤੋਂ ਡਾ. ਜਤਿੰਦਰ ਕੋਰ, ਸਿੱਖਿਆ ਵਿਭਾਗ ਰੂਪਨਗਰ ਤੋਂ ਸ਼੍ਰੀਮਤੀ ਰੰਜਨਾਂ ਕਤਿਆਲ, ਸ. ਹਰਪ੍ਰੀਤ ਸਿੰਘ, ਸ਼ੋਸ਼ਲ ਵਰਕਰ ਸ਼੍ਰੀਮਤੀ ਮਨਿੰਦਰ ਕੌਰ ਵੀ ਹਾਜਰ ਸਨ।