ਬੰਦ ਕਰੋ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸ਼ੁਕਰਾਨਾ ਯਾਤਰਾ ਦੀ ਕਰਨਗੇ ਸ਼ੁਰੂਆਤ

ਪ੍ਰਕਾਸ਼ਨ ਦੀ ਮਿਤੀ : 05/05/2026
Punjab Chief Minister Bhagwant Mann will start the Shukrana Yatra

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸ਼ੁਕਰਾਨਾ ਯਾਤਰਾ ਦੀ ਕਰਨਗੇ ਸ਼ੁਰੂਆਤ

ਸ਼ੁਕਰਾਨਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ

ਰੂਪਨਗਰ, 5 ਮਈ: ਪੰਜਾਬ ਵਿਧਾਨ ਸਭਾ ਵੱਲੋਂ ਵਿਸ਼ੇਸ਼ ਸੈਸ਼ਨ ਵਿੱਚ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਸਜ਼ਾਵਾਂ ਦੇ ਪ੍ਰਬੰਧ ਲਈ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026” ਪਾਸ ਹੋਣ ਉਪਰੰਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਕਰਾਨਾ ਯਾਤਰਾ ਆਯੋਜਿਤ ਕੀਤੀ ਜਾ ਰਹੀ ਹੈ ਜਿਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ਤੇ ਇਸ ਉਪਰੰਤ ਰੂਪਨਗਰ ਦੇ ਸ਼ਹੀਦ ਭਗਤ ਸਿੰਘ ਚੌਂਕ ਰੋਪੜ ਵਿਖੇ ਵੀ ਸੰਗਤਾਂ ਦੇ ਰੁਬਰੂ ਹੋਣਗੇ।

ਇਸ ਸ਼ੁਕਰਾਨਾ ਯਾਤਰਾ ਦੇ ਸੁਚਾਰੂ ਆਯੋਜਨ ਅਤੇ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਨਿਯੰਤਰਣ, ਸਫਾਈ, ਪੀਣਯੋਗ ਪਾਣੀ, ਮੈਡੀਕਲ ਸਹੂਲਤਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਵਿਸਥਾਰ ਨਾਲ ਹਦਾਇਤਾਂ ਜਾਰੀ ਕੀਤੀਆਂ।

ਉਨ੍ਹਾਂ ਨੇ ਕਿਹਾ ਕਿ ਸ਼ੁਕਰਾਨਾ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੀ ਭਾਗੀਦਾਰੀ ਦੀ ਸੰਭਾਵਨਾ ਹੈ, ਇਸ ਲਈ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਨਿਭਾਉਂਦਾ ਹੋਇਆ ਕਿਸੇ ਵੀ ਕਿਸਮ ਦੀ ਕਮੀ ਨਾ ਰਹਿਣ ਦੇਵੇ। ਉਨ੍ਹਾਂ ਨੇ ਪੁਲਿਸ ਵਿਭਾਗ ਨੂੰ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧ ਸੁਚਾਰੂ ਬਣਾਉਣ ਲਈ ਵਿਸ਼ੇਸ਼ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਮਿਸ ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ. ਰੂਪਨਗਰ ਜਸਪ੍ਰੀਤ ਸਿੰਘ, ਐਸ.ਡੀ.ਐਮ. ਮੋਰਿੰਡਾ ਚੇਤਨ ਬੰਗੜ, ਐਸ.ਡੀ.ਐਮ. ਨੰਗਲ ਸਚਿਨ ਪਾਠਕ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਐੱਸ.ਐੱਸ. ਭੁੱਲਰ, ਐਕਸੀਅਨ ਜਲ ਸਪਲਾਈ ਹਰਜੀਤਪਾਲ ਸਿੰਘ, ਜ਼ਿਲ੍ਹਾ ਫੂਡ ਸਪਲਾਈ ਅਫਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਮੰਡੀ ਅਫ਼ਸਰ ਸੁਰਿੰਦਰਪਾਲ ਸਮੇਤ ਹੋਰ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।