ਮੈਗਾ ਡਰਾਈਵ ਤਹਿਤ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕਾਨੂੰਨੀ ਹੱਕਾਂ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ

ਪ੍ਰਕਾਸ਼ਨ ਦੀ ਮਿਤੀ : 07/10/2026
Under the mega drive, para-legal volunteers are conducting door-to-door visits to raise awareness among people about their legal rights.

ਮੈਗਾ ਡਰਾਈਵ ਤਹਿਤ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕਾਨੂੰਨੀ ਹੱਕਾਂ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ

ਰੂਪਨਗਰ, 7 ਅਕਤੂਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਅਤੇ ਉਪਲਬਧ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕਰਨ ਲਈ ਮੈਗਾ ਡਰਾਈਵ ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕਾਨੂੰਨ, ਉਨ੍ਹਾਂ ਦੇ ਹੱਕਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।

 ਅਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਨੰਗਲ ਦੇ ਪਿੰਡ ਸਵਾਮੀਪੁਰ ਵਿਖੇ ਲੀਗਲ ਏਡ ਕਲੀਨਿਕ ਦੀ ਸਥਾਪਨਾ ਕੀਤੀ ਗਈ ਹੈ। ਇਸ ਕਲੀਨਿਕ ਰਾਹੀਂ ਪਿੰਡ ਵਾਸੀਆਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਵੱਖ-ਵੱਖ ਕਾਨੂੰਨੀ ਮਾਮਲਿਆਂ, ਉਨ੍ਹਾਂ ਦੇ ਅਧਿਕਾਰਾਂ ਅਤੇ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਨੁਸਾਰ ਇਹ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕਰਨਾ ਅਤੇ ਲੋੜਵੰਦ ਵਿਅਕਤੀਆਂ ਤੱਕ ਕਾਨੂੰਨੀ ਸਹਾਇਤਾ ਦੀ ਪਹੁੰਚ ਯਕੀਨੀ ਬਣਾਉਣਾ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 12 ਦਸੰਬਰ ਨੂੰ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੇ ਸਮਝੌਤੇਯੋਗ ਕੇਸ ਅਦਾਲਤ ਵਿੱਚ ਲੰਬਿਤ ਪਏ ਹਨ, ਉਹ ਆਪਣੇ ਵਕੀਲ ਰਾਹੀਂ ਜਾਂ ਸਿੱਧੀ ਦਰਖ਼ਾਸਤ ਅਦਾਲਤ ਵਿੱਚ ਦੇ ਕੇ ਆਪਣੇ ਕੇਸ ਲੋਕ ਅਦਾਲਤ ਵਿੱਚ ਸੁਣਵਾਈ ਲਈ ਰੱਖਵਾ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤ ਰਾਹੀਂ ਆਪਣੇ ਸਮਝੌਤੇਯੋਗ ਮਾਮਲਿਆਂ ਦਾ ਸੁਚੱਜੇ ਅਤੇ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਉਣ ਲਈ ਇਸ ਮੌਕੇ ਦਾ ਲਾਭ ਉਠਾਉਣ।