“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਰਾਸ਼ਟਰੀ ਬਾਲ ਸੁਰੱਖਿਅਤ ਟੀਮ ਇੰਚਾਰਜਾਂ ਨੂੰ ਦਿੱਤੀ ਟ੍ਰੇਨਿੰਗ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਰਾਸ਼ਟਰੀ ਬਾਲ ਸੁਰੱਖਿਅਤ ਟੀਮ ਇੰਚਾਰਜਾਂ ਨੂੰ ਦਿੱਤੀ ਟ੍ਰੇਨਿੰਗ
ਰੂਪਨਗਰ, 21 ਮਾਰਚ: ਪੰਜਾਬ ਸਰਕਾਰ ਵਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਿਵਲ ਸਰਜਨ ਰੂਪਨਗਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਸਫਲਤਾ ਪੂਰਵਕ ਚੱਲ ਰਹੀ ਹੈ। ਇਸ ਮੁਹਿੰਮ ਦੌਰਾਨ ਸਕੂਲਾਂ ਕਾਲਜਾਂ, ਜਨਤਕ ਥਾਵਾਂ ਅਤੇ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਅਤੇ ਸਿਹਤ ਵਿਭਾਗ ਵੱਲੋਂ ਨਸ਼ਾ ਛੁਡਾਉਣ ਲਈ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਕਾਰਜਕਾਰੀ ਸਿਵਲ ਸਰਜਨ ਡਾ.ਨਵਰੂਪ ਕੌਰ ਨੇ ਸਮੂਹ ਟੀਮ ਇੰਚਾਰਜਾਂ ਨੂੰ ਕਿਹਾ ਕਿ ਰੂਟੀਨ ਸਕੂਲ ਚੈੱਕਅੱਪ ਦੌਰਾਨ ਪੰਜਾਬ ਸਰਕਾਰ ਦੀ ਇਸ ਮੁਹਿੰਮ ਅਧੀਨ ਬੱਚਿਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਣਕਾਰੀ ਦੇ ਕੇ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਵੇ। ਸਕੂਲ ਵਿਜ਼ਟ ਦੌਰਾਨ ਬੱਚਿਆਂ ਦੇ ਪਖਾਨੇ ਖਾਸ ਕਰਕੇ ਚੈੱਕ ਕੀਤੇ ਜਾਣ। ਬੱਚਿਆਂ ਦੀ ਮਾਨਸਿਕ ਸਥਿਤੀ ਅਤੇ ਵਿਵਹਾਰ ਨੂੰ ਵਾਚਿਆ ਜਾਵੇ। ਬੱਚਿਆਂ ਵਿੱਚ ਨਸ਼ਿਆਂ ਦੀ ਅਲਾਮਤਾਂ ਅਤੇ ਮਾਨਿਸਕ ਸਿਹਤ ਸਬੰਧੀ ਅਧਿਆਪਿਕਾਂ ਨੂੰ ਟ੍ਰੇਂਡ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਜਾਂ ਬੱਚਾ ਨਸ਼ੇ ਦਾ ਆਦੀ ਹੋ ਚੁੱਕਾ ਹੈ ਤਾਂ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਕਰਵਾਉਣ ਤੱਕ ਮਦਦ ਕੀਤੀ ਜਾਵੇ।
ਟ੍ਰੇਨਿੰਗ ਦੌਰਾਨ ਮਨੋਰੋਗਾਂ ਦੇ ਮਾਹਿਰ ਡਾ. ਕੰਵਰਬੀਰ ਸਿੰਘ ਗਿੱਲ ਨੇ ਬੱਚਿਆਂ ਦੀ ਅਲਾਮਤਾਂ ਅਤੇ ਮਾਨਸਿਕ ਸਿਹਤ ਸਬੰਧੀ ਵਿਸਥਾਰ ਨਾਲ ਦੱਸਿਆ। ਉਨ੍ਹਾਂ ਆਮ ਲੋਕਾਂ, ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਸਫ਼ਲ ਬਨਾਉਣ ਲਈ ਅਤੇ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਸਹਿਯੋਗ ਦਿੱਤਾ ਜਾਵੇ।
ਕਾਊਂਸਲਰ ਜਸਜੀਤ ਕੌਰ ਅਤੇ ਪ੍ਰਭਜੋਤ ਕੌਰ ਨੇ ਦੱਸਿਆ ਕਿ ਟ੍ਰੇਨਿੰਗ ਦਾ ਮੁੱਖ ਉਦੇਸ਼ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੈਂਟਲ ਹੈਲਥ ਅਤੇ ਡਰੱਗ ਡੀ ਐਡਿਕਸ਼ਨ ਵਿਸ਼ਿਆਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮਾਨਸਿਕ ਸਿਹਤ ਤੇ ਤੰਦਰੁਸਤੀ ਤੇ ਕੇਂਦਰਿਤ ਵਿਆਪਕ ਪਹੁੰਚ ਨਾਲ ਨਸ਼ੇ ਦੀ ਲਾਹਣਤ ਨਾਲ ਨਜਿੱਠਣ ਦੀ ਲਈ ਯਤਨਸ਼ੀਲ ਹੈ।
ਉਨ੍ਹਾਂ ਨੇ ਦੱਸਿਆ ਨਸ਼ੇ ਤੋਂ ਬਚਾਅ ਲਈ ਸਮਾਜ ਦੇ ਹਰੇਕ ਵਿਅਕਤੀ ਦੀ ਮਨੋਵਿਗਿਆਨਿਕ ਤੰਦਰੁਸਤੀ ਜਰੂਰੀ ਹੈ ਸਕੂਲਾਂ ਵਿੱਚ ਸਕੂਲੀ ਬੱਚਿਆਂ ਨੂੰ ਮਨੋਵਿਗਿਆਨਿਕ ਤੰਦਰੁਸਤੀ ਤੇ ਕੇਂਦਰਿਤ ਸਲਾਹ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਨਸ਼ਾ ਕਰਨ ਵਾਲੇ ਕਿਸੇ ਵੀ ਰੁਝਾਨ ਨੂੰ ਰੋਕਿਆ ਜਾ ਸਕੇ। ਹਰੇਕ ਬੱਚੇ ਦਾ ਮਾਨਸਿਕ ਤੌਰ ਤੇ ਮਜਬੂਤ ਹੋਣਾ ਬਹੁਤ ਜਰੂਰੀ ਹੈ ਆਮ ਤੌਰ ਤੇ ਦੇਖਣ ਵਿੱਚ ਆਇਆ ਹੈ ਕਿ ਮਾਨਸਿਕ ਤੌਰ ਤੇ ਕਮਜ਼ੋਰ ਵਿਅਕਤੀ ਅੰਦਰੋਂ ਟੁੱਟ ਜਾਂਦੇ ਹਨ ਇਸ ਤੋਂ ਉਭਰ ਲਈ ਉਹ ਨਸ਼ਿਆਂ ਦਾ ਸਹਾਰਾ ਲੈਂਦੇ ਆ ਸਮਾਜ ਵਿੱਚ ਖਾਸ ਕਰਕੇ ਸਕੂਲੀ ਬੱਚਿਆਂ ਵਿੱਚ ਮਾਨਸਿਕ ਸਿਹਤ ਦੇ ਮੁੱਦੇ ਤੇ ਜਾਗਰੂਕਤਾ ਲਿਆਉਣਾ ਬਹੁਤ ਜਰੂਰੀ ।