ਬੰਦ ਕਰੋ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੇਂਡੂ ਰੱਖਿਆ ਕਮੇਟੀਆਂ ਵਲੋਂ ਦਿੱਤੀ ਹਰ ਸੂਚਨਾ ‘ਤੇ ਕਾਰਵਾਈ ਕੀਤੀ ਜਾਵੇਗੀ: ਐਸ.ਡੀ.ਐਮ.

ਪ੍ਰਕਾਸ਼ਨ ਦੀ ਮਿਤੀ : 24/04/2025
Action will be taken on every information given by the Rural Defence Committees under the

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੇਂਡੂ ਰੱਖਿਆ ਕਮੇਟੀਆਂ ਵਲੋਂ ਦਿੱਤੀ ਹਰ ਸੂਚਨਾ ‘ਤੇ ਕਾਰਵਾਈ ਕੀਤੀ ਜਾਵੇਗੀ: ਐਸ.ਡੀ.ਐਮ.

ਸ੍ਰੀ ਚਮਕੌਰ ਸਾਹਿਬ, 24 ਅਪ੍ਰੈਲ: ਪੀ.ਸੀ.ਐਸ. ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ, ਅਮਰੀਕ ਸਿੰਘ ਸਿੱਧੂ ਵਲੋਂ ਪੰਜਾਬ ਸਰਕਾਰ ਵਲੋਂ ਨਸ਼ਿਆ ਵਿਰੁੱਧ ਆਰੰਭੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਮੀਟਿੰਗ ਕੀਤੀ ਗਈ ਜਿਸ ਵਿੱਚ ਉਨ੍ਹਾਂ ਕਿਹਾ ਕਿ ਮੁਹਿੰਮ ਤਹਿਤ ਪੇਂਡੂ ਰੱਖਿਆ ਕਮੇਟੀਆਂ (ਵਿਲੇਜ ਡਿਫੈਂਸ ਕਮੇਟੀ) ਵਲੋਂ ਦਿੱਤੀ ਹਰ ਸੂਚਨਾ ਉੱਤੇ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਨਸ਼ਿਆਂ ਦਾ ਖ਼ਾਤਮਾ ਜੜੋਂ ਕੀਤਾ ਜਾ ਸਕੇ।

ਮੀਟਿੰਗ ਦੌਰਾਨ ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਵਲੋਂ ਜਾਣਕਾਰੀ ਦਿੱਤੀ ਗਈ ਕਿ ਡਿਪਟੀ ਕਮਿਸ਼ਨਰ, ਰੂਪਨਗਰ ਵਰਜੀਤ ਸਿੰਘ ਵਾਲੀਆ ਵਲੋਂ ਦਿੱਤੇ ਗਏ ਆਦੇਸ਼ਾਂ ਅਨੁਸਾਰ ਆਉਣ ਵਾਲੇ ਸਮੇਂ ਦੌਰਾਨ ਜਿਲ੍ਹਾ ਲੈਵਲ ਤੇ ਪਿੰਡ ਪੱਧਰ ਤੇ ਬਣਾਈਆਂ ਗਈਆਂ ਵੀ ਡੀ ਸੀ ਦੀ ਮੀਟਿੰਗ ਕੀਤੀ ਜਾਣੀ ਹੈ।

ਇਸ ਲਈ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਪਿੰਡ ਪੱਧਰ ਉੱਤੇ ਡਿਫੈਂਸ ਕਮੇਟੀਆਂ ਦੀਆਂ ਗਤੀਵਿਧੀਆਂ ਨੂੰ ਵਧਾਇਆ ਜਾਵੇ ਅਤੇ ਕਮੇਟੀ ਮੈਂਬਰਾਂ ਨੂੰ ਉਨ੍ਹਾਂ ਦੇ ਕੰਮ-ਕਾਜ/ਜਿੰਮੇਵਾਰੀ ਬਾਰੇ ਵਿਸਤਾਰ ਨਾਲ ਦੱਸਿਆ ਜਾਵੇ ਕਿ ਉਨ੍ਹਾਂ ਵਲੋਂ ਪਿੰਡਾਂ ਵਿੱਚ ਕਿਵੇਂ ਨਸ਼ਿਆ ਪ੍ਰਤੀ ਜਾਗਰੂਕਤਾ ਲਿਆ ਕੇ ਨਸ਼ਿਆ ਨੂੰ ਠੱਲ ਪਾਈ ਜਾ ਸਕਦੀ ਹੈ।

ਉਨ੍ਹਾਂ ਵਲੋਂ ਇਸ ਤੋਂ ਇਲਾਵਾ ਜਿਲ੍ਹਾ ਪੱਧਰ ਉੱਤੇ ਨਹਿਰੂ ਸਟੇਡੀਅਮ, ਰੋਪੜ ਵਿਖੇ ਨਸ਼ਿਆਂ ਖਿਲਾਫ ਵਿਸ਼ਾਲ ਰੈਲੀ ਕੱਢਣ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਗਈ ਕਿ ਇਸ ਰੈਲੀ ਵਿੱਚ ਸਾਰੇ ਵਿਭਾਗਾਂ ਵਲੋਂ ਵੱਧ ਤੋਂ ਵੱਧ ਸਮੂਲੀਅਤ ਕੀਤੀ ਜਾਣੀ ਹੈ।