ਬੰਦ ਕਰੋ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਹਤ ਵਿਭਾਗ ਨੇ ਵਿੱਢੀ ਜਾਗਰੂਕਤਾ ਮੁਹਿੰਮ

ਪ੍ਰਕਾਸ਼ਨ ਦੀ ਮਿਤੀ : 06/03/2025
Health Department launches awareness campaign as part of war against drugs campaign

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਿਹਤ ਵਿਭਾਗ ਨੇ ਵਿੱਢੀ ਜਾਗਰੂਕਤਾ ਮੁਹਿੰਮ

ਸਿਹਤ ਵਿਭਾਗ ਨੂੰ ਜ਼ਿਲ੍ਹਾ ਰੂਪਨਗਰ ਵਾਸੀਆਂ ਦਾ ਸਹਿਯੋਗ ਜ਼ਰੂਰੀ: ਸਿਵਲ ਸਰਜਨ

ਰੂਪਨਗਰ, 6 ਮਾਰਚ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ – ਨਿਰਦੇਸ਼ਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਿਹਤ ਵਿਭਾਗ ਵਲੋਂ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਇਸ ਤਹਿਤ ਸਿਵਲ ਸਰਜਨ ਡਾ. ਤਰਸੇਮ ਸਿੰਘ ਦੀ ਅਗਵਾਈ ਹੇਠ ਨਸ਼ਾ ਛੁਡਾਊ ਕੇਂਦਰ ਸਿਵਲ ਹਸਪਤਾਲ ਵਿਖੇ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ।

ਇਸ ਮੌਕੇ ਸਿਵਲ ਸਰਜਨ ਰੂਪਨਗਰ ਨੇ ਦੱਸਿਆ ਕਿ ਨਸ਼ੇ ਵਿਅਕਤੀ ਨੂੰ ਸਰੀਰਕ, ਮਾਨਸਿਕ, ਆਰਥਿਕ ਤੇ ਸਮਾਜਿਕ ਤੌਰ ‘ਤੇ ਕਮਜ਼ੋਰ ਬਣਾ ਦਿੰਦੇ ਹਨ।

ਇਸ ਸਮੇਂ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸਵਪਨਜੀਤ ਕੌਰ ਨੇ ਦੱਸਿਆ ਕਿ ਨਸ਼ਿਆਂ ਦੇ ਆਦੀ ਵਿਅਕਤੀ ਦਾ ਜ਼ਿਲ੍ਹਾ ਨਸ਼ਾ ਛਡਾਊ ਕੇਂਦਰ ਸਿਵਲ ਹਸਪਤਾਲ ਰੂਪਨਗਰ ਵਿੱਚ ਮੁਫਤ ਇਲਾਜ ਅਤੇ ਕਾਊਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਉਹ ਸਿਹਤਮੰਦ ਜੀਵਨ ਬਤੀਤ ਕਰ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਹਤ ਕੇਂਦਰਾਂ ਵਿੱਚ ਓਟ ਕਲੀਨਿਕ ਚੱਲ ਰਹੇ ਹਨ।

ਸਿਵਲ ਹਸਪਤਾਲ ਦੇ ਮਨੋਰੋਗਾਂ ਦੇ ਮਾਹਿਰ ਡਾ. ਕੁੰਵਰ ਵੀਰ ਸਿੰਘ ਗਿੱਲ ਵੱਲੋਂ ਦੱਸਿਆ ਗਿਆ ਕਿ ਡਾਕਟਰੀ ਸਲਾਹ ਅਨੁਸਾਰ ਨਸ਼ਿਆਂ ਤੋਂ ਛੁਟਕਾਰਾ ਪਾਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਵੱਖ ਵੱਖ ਕਿਸਮ ਦੇ ਨਸ਼ਿਆਂ ਦਾ ਇਲਾਜ ਕੀਤਾ ਜਾਂਦਾ ਹੈ।

ਮਾਨਸਿਕ ਰੋਗਾਂ ਦੇ ਮਾਹਿਰ ਨੇ ਦੱਸਿਆ ਕਿ ਨਸ਼ਿਆਂ ਦਾ ਲਗਾਤਰ ਸੇਵਨ ਕਰਨ ਨਾਲ ਸਰੀਰ ਨੂੰ ਬਹੁਤ ਸਾਰੀਆਂ ਬਿਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ, ਕੈਂਸਰ, ਹੈਪੇਟਾਇਟਸ ਅਤੇ ਗੁਰਦਿਆਂ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ ਅਤੇ ਸਰੀਰਿਕ ਕਮਜ਼ੋਰੀ, ਦਿਲ, ਜਿਗਰ, ਮਿਹਦਾ, ਫੇਫੜੇ ਤੇ ਦਿਮਾਗ ਆਦਿ ਅੰਗਾਂ ‘ਤੇ ਮਾੜਾ ਅਸਰ ਪੈਂਦਾ ਹੈ।

ਕਾਊਂਸਲਰ ਮੋਨਿਕਾ ਨੇ ਦੱਸਿਆ ਕਿ ਜ਼ਿਆਦਾਤਰ ਨਸ਼ੇ ਦੀ ਭੈੜੀ ਆਦਤ 15 ਸਾਲ ਤੋਂ 25 ਸਾਲ ਦੀ ਉਮਰ ‘ਚ ਲੱਗਦੀ ਹੈ। ਇਸ ਅਵਸਥਾ ‘ਚ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ।

ਇਸ ਮੌਕੇ ਪ੍ਰਭਜੋਤ ਕੌਰ ਡੀ ਅਡਿਕਸ਼ਨ ਕਾਊਂਸਲਰ, ਜਸਜੀਤ ਓਟ ਕੌਂਸਲਰ, ਰਵਿੰਦਰ ਸਟਾਫ ਨਰਸ, ਪਤਵੰਤ ਸੱਜਣ ਹਾਜ਼ਰ ਸਨ।