“ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹੇ ‘ਚ ਕੀਤੇ ਜਾਣ ਵਾਲੇ ਸਾਰੇ ਪ੍ਰੋਗਰਾਮ ਕੀਤੇ ਰੱਦ – ਡਿਪਟੀ ਕਮਿਸ਼ਨਰ
ਪ੍ਰਕਾਸ਼ਨ ਦੀ ਮਿਤੀ : 07/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
“ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹੇ ‘ਚ ਕੀਤੇ ਜਾਣ ਵਾਲੇ ਸਾਰੇ ਪ੍ਰੋਗਰਾਮ ਕੀਤੇ ਰੱਦ – ਡਿਪਟੀ ਕਮਿਸ਼ਨਰ
ਰੂਪਨਗਰ, 7 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਸਿੰਘ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਹੋਣ ਵਾਲੇ ਸਾਰੇ ਪ੍ਰੋਗਰਾਮ ਜ਼ਿਲ੍ਹੇ ਵਿੱਚ ਰੱਦ ਕੀਤੇ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ 8 ਮਈ ਨੂੰ ਅੰਤਰਰਾਸ਼ਟਰੀ ਰੈੱਡ ਕਰਾਸ ਦਿਵਸ ਦੇ ਮੌਕੇ ਤੇ ਪੰਜਾਬ ਸਰਕਾਰ ਦੇ ਹੁਕਮਾਂ ਤੇ ਜ਼ਿਲ੍ਹਾ ਰੂਪਨਗਰ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਲੜੀ ਤਹਿਤ ਸਰਕਾਰੀ ਕਾਲਜ ਰੋਪੜ ਵਿਖੇ ਕੀਤਾ ਜਾਣ ਵਾਲਾ ਪ੍ਰੋਗਰਾਮ ‘ਨਸ਼ਾ ਮੁਕਤੀ ਯਾਤਰਾ” ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀ ਜਾਂਦੀ ਹੈ।
ਇਸੇ ਤਰ੍ਹਾਂ ਨਸ਼ਾ ਮੁਕਤੀ ਯਾਤਰਾ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਕੀਤੇ ਜਾਣ ਵਾਲੇ ਪ੍ਰੋਗਰਾਮ ਵੀ ਰੱਦ ਕੀਤੇ ਜਾਂਦੇ ਹਨ।