ਰਾਜਧਾਨੀ ਦਿੱਲੀ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਲਈ ਜ਼ਿਲ੍ਹੇ ਦੇ ਬਹਾਦਰਪੁਰ ਪਿੰਡ ਦੀ ਅਮਨਦੀਪ ਕੌਰ ਨੂੰ ਆਇਆ ਸੱਦਾ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਰਾਜਧਾਨੀ ਦਿੱਲੀ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਲਈ ਜ਼ਿਲ੍ਹੇ ਦੇ ਬਹਾਦਰਪੁਰ ਪਿੰਡ ਦੀ ਅਮਨਦੀਪ ਕੌਰ ਨੂੰ ਆਇਆ ਸੱਦਾ
ਪਾਣੀ ਦੀ ਟੈਂਕੀ ਦਾ ਵਧੀਆ ਰੱਖ ਰਖਾਅ ਅਤੇ ਸੇਵਾਵਾਂ ਦੇਣ ਵਜੋਂ ਹੋਈ ਚੋਣ
ਰੂਪਨਗਰ, 12 ਅਗਸਤ: ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਲਈ ਜ਼ਿਲ੍ਹਾ ਰੂਪਨਗਰ ਦੇ ਪਿੰਡ ਬਹਾਦਰਪੁਰ ਦੇ ਪਾਣੀ ਦੀ ਕਮੇਟੀ ਵਿਚੋਂ ਸ਼੍ਰੀਮਤੀ ਅਮਨਦੀਪ ਕੌਰ ਨੂੰ ਸਮਾਗਮ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੀ ਪੰਚਾਇਤ ਨੇ ਪਾਣੀ ਦੀ ਟੈਂਕੀ ਦਾ ਵਧੀਆਂ ਰੱਖ ਰਖਾਅ ਅਤੇ ਸੇਵਾਵਾਂ ਦੇਣ ਵਜੋਂ ਸਮਾਗਮ ਵਿੱਚ ਸੱਦਾ ਦਿੱਤਾ ਗਿਆ।
ਇਸ ਸਬੰਧੀ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਪਿੰਡ ਦੀ ਜਲ ਸਪਲਾਈ ਸਕੀਮ ਸੁਚਾਰੂ ਢੰਗ ਨਾਲ ਚਲਾਈ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡ ਵਿੱਚ ਘਰਾਂ ਦੀ ਗਿਣਤੀ ਲਗਭਗ 125 ਅਤੇ 620 ਦੇ ਕਰੀਬ ਅਬਾਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਦੇ ਸਰਪੰਚ ਅਤੇ ਕਮੇਟੀ ਵਲੋਂ ਅਣਥਕ ਯਤਨ ਕੀਤੇ ਗਏ ਹਨ ਤਾਂ ਜੋ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਿੰਡ ਵਿੱਚ ਮਹੀਨਾਵਾਰ ਮੀਟਿੰਗ ਵੀ ਕੀਤੀ ਜਾਂਦੀ ਹੈ।
ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਧੰਨਵਾਦੀ ਹਾਂ ਕਿ ਜਿਹਨਾਂ ਨੇ ਮੈਨੂੰ ਵੱਡਾ ਮਾਣ ਬਖਸ਼ ਕੇ 15 ਅਗਸਤ ਸੁਤੰਤਰਤਾ ਦਿਵਸ ਮੌਕੇ ਭਾਰਤ ਦੀ ਰਾਜਧਾਨੀ ਦਿੱਲੀ ਵਿਖੇ ਸ਼ਾਮਿਲ ਹੋਣ ਲਈ ਚੁਣਿਆ ਗਿਆ ਹੈ।