ਰੂਪਨਗਰ ਜ਼ਿਲ੍ਹੇ ਵਿੱਚ ਅੱਜ ਕੀਤੀ ਜਾਵੇਗੀ ਸੀ ਐਮ ਦੀ ਯੋਗਸ਼ਾਲਾ ਦੀ ਰਸਮੀ ਸ਼ੁਰੂਆਤ- ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਰੂਪਨਗਰ ਜ਼ਿਲ੍ਹੇ ਵਿੱਚ ਅੱਜ ਕੀਤੀ ਜਾਵੇਗੀ ਸੀ ਐਮ ਦੀ ਯੋਗਸ਼ਾਲਾ ਦੀ ਰਸਮੀ ਸ਼ੁਰੂਆਤ- ਡਿਪਟੀ ਕਮਿਸ਼ਨਰ
ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਸਰਕਾਰੀ ਕਾਲਜ ਰੋਪੜ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ
ਰੂਪਨਗਰ, 20 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਅੱਜ 21 ਜੂਨ, 2023 ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਸੀ ਐਮ ਦੀ ਯੋਗਸ਼ਾਲਾ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਦੌਰਾਨ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕਾਲਜ ਰੋਪੜ ਵਿਖੇ ਸਵੇਰੇ 7 ਵਜੇ ਮਨਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ’ ਦਾ ਉਦੇਸ਼ ਸਿਹਤਮੰਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਮੁੱਖ ਮੰਤਵ ਲੋਕਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਬਣਾਉਣਾ ਹੈ।
ਉਨ੍ਹਾਂ ਦੱਸਿਆ ਕਿ ਨੌਵਾਂ ਅੰਤਰਰਾਸ਼ਟਰੀ ਯੋਗ ਦਿਵਸ 21 ਜੂਨ ਨੂੰ “ਹਰ ਘਰ ਹਰ ਆਗਨ ਯੋਗ” ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਸਿਹਤਮੰਦ ਜੀਵਨ ਸ਼ੈਲੀ ਜਿਉਣ ਲਈ ਯੋਗਾ ਅਤੇ ਧਿਆਨ ਦੇ ਮਹੱਤਵ ਬਾਰੇ ਦੱਸਦਾ ਹੈ।
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਰੂਪਨਗਰ ਵਾਸੀਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ।