ਬੰਦ ਕਰੋ

ਰੂਪਨਗਰ ਪੁਲਿਸ ਵਲੋਂ ਕਾਰਡਨ ਐਂਡ ਸਰਚ ਅਪ੍ਰੇਸ਼ਨ ਤਹਿਤ ਵੱਖ-ਵੱਖ ਥਾਵਾਂ ਤੋਂ 48 ਗ੍ਰਾਮ ਨਸ਼ੀਲਾ ਪਾਊਡਰ ਤੇ ਗੈਰ-ਕਾਨੂੰਨੀ ਸ਼ਰਾਬ ਜਬਤ ਕੀਤੀ ਗਈ

ਪ੍ਰਕਾਸ਼ਨ ਦੀ ਮਿਤੀ : 04/03/2024
Rupnagar police seized 48 grams of narcotic powder and illegal liquor from different places under cordon and search operation.

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਰੂਪਨਗਰ ਪੁਲਿਸ ਵਲੋਂ ਕਾਰਡਨ ਐਂਡ ਸਰਚ ਅਪ੍ਰੇਸ਼ਨ ਤਹਿਤ ਵੱਖ-ਵੱਖ ਥਾਵਾਂ ਤੋਂ 48 ਗ੍ਰਾਮ ਨਸ਼ੀਲਾ ਪਾਊਡਰ ਤੇ ਗੈਰ-ਕਾਨੂੰਨੀ ਸ਼ਰਾਬ ਜਬਤ ਕੀਤੀ ਗਈ

ਰੂਪਨਗਰ, 4 ਮਾਰਚ: ਰੂਪਨਗਰ ਪੁਲਿਸ ਵਲੋਂ ਗੈਰ ਸਮਾਜਿਕ ਤੱਤਾਂ ਅਤੇ ਨਸ਼ਾ ਤਸ਼ਕਰਾਂ ਖਿਲਾਫ ਚਲਾਈ ਗਈ ਕਾਰਡਨ ਐਂਡ ਸਰਚ ਅਪ੍ਰੇਸ਼ਨ (ਕੈਸੋ) ਤਹਿਤ ਵੱਖ-ਵੱਖ ਥਾਵਾਂ ਤੋਂ 48 ਗ੍ਰਾਮ ਨਸ਼ੀਲਾ ਪਾਊਡਰ ਤੇ ਗੈਰ-ਕਾਨੂੰਨੀ ਸ਼ਰਾਬ ਜਬਤ ਕੀਤੀ ਗਈ।

ਇਸ ਸਬੰਧੀ ਐਸ.ਪੀ. ਡੀ ਰੁਪਿੰਦਰ ਕੌਰ ਸਰਾਂ ਨੇ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਪ ਕਪਤਾਨ ਪੁਲਿਸ ਸ਼੍ਰੀ ਚਮਕੋਰ ਸਾਹਿਬ ਅਤੇ ਉਪ ਕਪਤਾਨ ਪੁਲਿਸ ਮੋਰਿੰਡਾ, ਮੁੱਖ ਅਫਸਰ ਥਾਣਾ ਸ੍ਰੀ ਚਮਕੌਰ ਸਾਹਿਬ, ਸਿਟੀ ਮੋਰਿੰਡਾ, ਸਦਰ ਮੋਰਿੰਡਾ, ਅਤੇ ਮੁੱਖ ਅਫਸਰ ਥਾਣਾ ਸਿੰਘ ਭਗਵੰਤਪੁਰ ਦੀਆ ਟੀਮਾ ਬਣਾਕੇ ਆਪਣੇ ਸਬੰਧਿਤ ਇਲਾਕਿਆਂ ਵਿਚ ਸਰਚ ਆਪ੍ਰੇਸ਼ਨ ਚਲਾਇਆ ਗਿਆ।

ਐਸ.ਪੀ ਹੈੱਡਕੁਆਟਰ ਸ. ਰਾਜਪਾਲ ਸਿੰਘ ਹੁੰਦਲ ਦੀ ਨਿਗਰਾਨੀ ਤਹਿਤ ਸਬ ਡਵੀਜਨ ਸ਼੍ਰੀ ਅਨੰਦਪੁਰ ਸਾਹਿਬ, ਉਪ ਕਪਤਾਨ ਪੁਲਿਸ ਐਨ.ਡੀ.ਪੀ.ਐਸ/ਪੀ.ਬੀ.ਆਈ, ਮੁੱਖ ਅਫਸਰ ਥਾਣਾ ਸ਼੍ਰੀ ਅਨੰਦਪੁਰ ਸਾਹਿਬ, ਮੁੱਖ ਅਫਸਰ ਕੀਰਤਪੁਰ ਸਾਹਿਬ ਅਤੇ ਮੁੱਖ ਅਫਸਰ ਨੂਰਪੁਰ ਬੇਦੀ ਦੀਆ ਵੱਖ ਵੱਖ ਟੀਮਾਂ ਬਣਾਕੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ, ਵਿਖੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਡਰੱਗ ਹਾਟ ਸਪੋਟ ਅਤੇ ਹੋਰ ਸ਼ੱਕੀ ਥਾਵਾ ਦਾ ਕਾਰਡਨ ਐਂਡ ਸਰਚ ਅਪ੍ਰੇਸ਼ਨ (CASO) ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਰਚ ਆਪ੍ਰੇਸ਼ਨ ਤਹਿਤ ਹਰਪ੍ਰੀਤ ਸਿੰਘ ਵਾਸੀ ਪਿੰਡ ਹੈਡੋਂ ਥਾਣਾ ਸਮਰਾਲਾ ਜ਼ਿਲ੍ਹਾ ਲੁਧਿਆਣਾ ਕੋਲੋਂ 48 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਜਿਸ ਨੂੰ ਗ੍ਰਿਫਤਾਰ ਕਰਕੇ ਐਨ.ਡੀ.ਪੀਐਸ. ਐਕਟ ਤਹਿਤ ਥਾਣਾ ਸ਼੍ਰੀ ਚਮਕੌਰ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਖਿਲਾਫ ਪਹਿਲਾਂ ਵੀ 3 ਮਾਮਲੇ ਦਰਜ ਸਨ।

ਉਨ੍ਹਾਂ ਅੱਗੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬਲਵਾਨ ਵਾਸੀ ਸ਼੍ਰੀ ਅਨੰਦਪੁਰ ਸਾਹਿਬ ਕੋਲੋਂ 22 ਬੋਤਲਾਂ ਸ਼ਰਾਬ ਬ੍ਰਾਮਦ ਕਰਕੇ ਮਾਮਲਾ ਦਰਜ ਕੀਤਾ ਗਿਆ ਅਤੇ ਇਸੇ ਤਰ੍ਹਾਂ ਹੀ 600 ਲੀਟਰ ਲਾਹਨ ਬ੍ਰਾਮਦ ਕਰਕੇ ਨਾ-ਮਾਲੂਮ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ।