ਬੰਦ ਕਰੋ

ਰੂਪਨਗਰ ਪੁਲਿਸ ਵੱਲੋਂ ਜ਼ਿਲ੍ਹਾ ਜੇਲ੍ਹ ਦੀ ਅਚਨਚੇਤ ਚੈਕਿੰਗ

ਪ੍ਰਕਾਸ਼ਨ ਦੀ ਮਿਤੀ : 11/12/2023
Rupnagar Police Conduct surprise checking of District Jail

ਰੂਪਨਗਰ ਪੁਲਿਸ ਵੱਲੋਂ ਜ਼ਿਲ੍ਹਾ ਜੇਲ੍ਹ ਦੀ ਅਚਨਚੇਤ ਚੈਕਿੰਗ

ਰੂਪਨਗਰ, 11 ਦਸੰਬਰ : ਰੂਪਨਗਰ ਪੁਲਿਸ ਨੇ ਸੋਮਵਾਰ ਨੂੰ ਜ਼ਿਲ੍ਹਾ ਜੇਲ੍ਹ ਰੂਪਨਗਰ ਦੀ ਅਚਨਚੇਤ ਚੈਕਿੰਗ ਕੀਤੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸੁਪਰਡੈਂਟ ਜ਼ਿਲ੍ਹਾ ਜੇਲ੍ਹ ਰੂਪਨਗਰ ਗੁਰਨਾਮ ਲਾਲ ਨੇ ਦੱਸਿਆ ਕਿ ਪੰਜਾਬ ਪੁਲਿਸ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ। ਜ਼ਿਲ੍ਹਾ ਜੇਲ੍ਹ ਰੂਪਨਗਰ ਦੇ ਅਧਿਕਾਰੀਆਂ ਅਤੇ ਡੀਐਸਪੀ ਤ੍ਰਿਲੋਚਨ ਸਿੰਘ ਸਮੇਤ 40 ਪੁਲੀਸ ਮੁਲਾਜ਼ਮਾਂ ਅਤੇ 20 ਜੇਲ੍ਹ ਮੁਲਾਜ਼ਮਾਂ ਨੇ ਜੇਲ੍ਹ ਦੀ ਬਾਰੀਕੀ ਨਾਲ ਜਾਂਚ ਕੀਤੀ।

ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚੋਂ ਕੋਈ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ।