ਬੰਦ ਕਰੋ

ਰੂਪਨਗਰ, ਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਨੈਸ਼ਨਲ ਲੋਕ ਅਦਾਲਤ 24 ਮਈ ਨੂੰ

ਪ੍ਰਕਾਸ਼ਨ ਦੀ ਮਿਤੀ : 17/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਰੂਪਨਗਰ, ਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਨੈਸ਼ਨਲ ਲੋਕ ਅਦਾਲਤ 24 ਮਈ ਨੂੰ

ਰੂਪਨਗਰ, 18 ਮਈ: ਕਾਰਜਕਾਰੀ ਚੇਅਰਮੈਨ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਦੇ ਨਿਰਦੇਸ਼ਾਂ ਤਹਿਤ ਭਾਰਤ ਪਾਕਿਸਤਾਨ ਸਰਹੱਦ ਤੇ ਵਧਦੇ ਤਣਾਅ ਅਤੇ ਗੜਬੜ ਨੂੰ ਦੇਖਦੇ ਹੋਏ 10 ਮਈ 2025 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਸੀ, ਹੁਣ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਅਗਵਾਈ ਹੇਠ ਇਹ ਲੋਕ ਅਦਾਲਤ 24 ਮਈ 2025 ਨੂੰ ਰੂਪਨਗਰ, ਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਲਗਾਈ ਜਾ ਰਹੀ ਹੈ।

ਇਸ ਲੋਕ ਅਦਾਲਤ ਵਿੱਚ ਟ੍ਰੈਫਿਕ ਚਲਾਨ, ਬੈਂਕਾਂ ਨਾਲ ਸਬੰਧਤ ਕੇਸ, ਟੈਲੀਫੋਨ ਕੰਪਨੀਆਂ, ਬੀਮਾ ਕੰਪਨੀ, ਬਿਜਲੀ ਪਾਣੀ, ਮੋਟਰ ਐਕਸੀਡੈਂਟ ਕਲੇਮ ਕੇਸਾਂ ਤੋਂ ਇਲਾਵਾ ਅਜਿਹੇ ਫੌਜਦਾਰੀ ਕੇਸ ਜਿਹੜੇ ਸਮਝੋਤੇਯੋਗ ਹੋਣ ਨਿਪਟਾਰੇ ਲਈ ਰੱਖੇ ਜਾ ਰਹੇ ਹਨ ਅਤੇ ਅਜਿਹੇ ਕੇਸ ਜਿਹੜੇ ਅਦਾਲਤਾਂ ਵਿੱਚ ਲੰਬਿਤ ਨਹੀਂ ਹਨ ਉਹ ਵੀ ਇਸ ਲੋਕ ਅਦਾਲਤ ਵਿੱਚ ਨਿਪਟਾਏ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਮਨਦੀਪ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕੇਸ ਇਸ ਲੋਕ ਅਦਾਲਤ ਵਿੱਚ ਨਿਪਟਾਉਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕ ਅਦਾਲਤ ਦੇ ਫੈਸਲੇ ਦੇ ਕੋਈ ਦੀ ਅਪੀਲ ਜਾਂ ਦਲੀਲ ਨਹੀਂ ਹੁੰਦੀ ਇਸ ਦਾ ਫੈਂਸਲਾ ਸਥਾਈ ਹੁੰਦਾ ਹੈ, ਇਸ ਨਾਲ ਸਮੇਂ ਅਤੇ ਧਨ ਦੀ ਵੀ ਬੱਚਤ ਹੁੰਦੀ ਹੈ। ਅੰਤ ਵਿੱਚ ਉਨ੍ਹਾਂ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਨਿਪਟਾਏ ਕੇਸ ਦੀ ਕੋਰਟ ਫੀਸ ਵੀ ਵਾਪਿਸ ਮਿਲ ਜਾਂਦੀ ਹੈ।