ਰੈੱਡ ਕਰਾਸ ਸੁਸਾਇਟੀ ਰੂਪਨਗਰ ਵੱਲੋਂ ਸਿਵਲ ਹਸਪਤਾਲ ਰੂਪਨਗਰ ਵਿਖੇ ਸਵੈ ਇਛੁੱਕ ਖੂਨਦਾਨ ਕੈਂਪ ਦਾ ਆਯੋਜਨ ਕਰਵਾਇਆ ਗਿਆ

ਰੈੱਡ ਕਰਾਸ ਸੁਸਾਇਟੀ ਰੂਪਨਗਰ ਵੱਲੋਂ ਸਿਵਲ ਹਸਪਤਾਲ ਰੂਪਨਗਰ ਵਿਖੇ ਸਵੈ ਇਛੁੱਕ ਖੂਨਦਾਨ ਕੈਂਪ ਦਾ ਆਯੋਜਨ ਕਰਵਾਇਆ ਗਿਆ
ਰੂਪਨਗਰ, 9 ਮਈ: ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸਨਰ ਰੂਪਨਗਰ ਸ੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਇੰਡੀਅਨ ਰੈੱਡ ਕਰਾਸ ਸੁਸਾਇਟੀ ਰੂਪਨਗਰ ਵੱਲੋਂ ਅੱਜ ਬਲੱਡ ਸੈਂਟਰ, ਸਿਵਲ ਹਸਪਤਾਲ ਰੂਪਨਗਰ ਵਿਖੇ ਸਵੈ ਇਛੁੱਕ ਖੂਨਦਾਨ ਕੈਂਪ ਦਾ ਆਯੋਜਨ ਕਰਵਾਇਆ ਗਿਆ। ਇਸ ਕੈਂਪ ਵਿੱਚ ਨੋਜਵਾਨਾਂ ਵੱਲੋ ਵੱਧ ਚੜ ਕੇ ਹਿੱਸਾ ਲਿਆ ਗਿਆ ਅਤੇ ਖੂਨਦਾਨ ਕੀਤਾ ਗਿਆ। ਇਸ ਕੈਂਪ ਵਿੱਚ ਲਗਭਗ 28 ਖੂਨਦਾਨੀਆਂ ਵੱਲੋਂ ਆਪਣੀ ਰਜਿਸਟ੍ਰੇਸਨ ਕਰਵਾਈ ਗਈ।
ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ.ਸਵਪਨਜੀਤ ਕੌਰ ਨੇ ਕਿਹਾ ਕਿ ਭਾਰਤ-ਪਾਕਿਸਤਾਨ ਸਰਹੱਦ ਤੇ ਤਣਾਅਪੂਰਣ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਗਵਰਨਰ ਪੰਜਾਬ ਰਾਜ ਵੱਲੋਂ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੱਧ ਤੋ ਵੱਧ ਖੂਨਦਾਨ ਕੈਂਪ ਲਗਵਾਉਣ ਸੰਬੰਧੀ ਨਿਰਦੇਸ ਦਿੱਤੇ ਗਏ ਹਨ ਤਾਂ ਜੋ ਲੋੜ ਪੈਣ ਤੇ ਮਰੀਜਾਂ ਨੂੰ ਲੋੜੀਦਾ ਬਲੱਡ ਮੁਹੱਇਆ ਕਰਵਾਇਆ ਜਾ ਸਕੇ।
ਇਸ ਮੌਕੇ ਸਿਵਲ ਸਰਜਨ ਡਾ.ਸਵਪਨਜੀਤ ਕੌਰ, ਸਹਾਇਕ ਸਿਵਲ ਸਰਜਨ ਰੂਪਨਗਰ ਡਾ.ਬੋਬੀ ਗੁਲਾਟੀ ਅਤੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਰੂਪਨਗਰ ਸ. ਗੁਰਸੋਹਣ ਸਿੰਘ ਵੱਲੋਂ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ ਅਤੇ ਖੂਨਦਾਨੀਆਂ ਦੀ ਹੋਸਲਾ ਅਫਜ਼ਾਈ ਕੀਤੀ ਗਈ।
ਇਸ ਮੌਕੇ ਸੰਸਥਾ ਸਿਵਲ ਹਸਪਤਾਲ ਰੂਪਨਗਰ ਤੋਂ ਸੀਨੀਅਰ ਮੈਡੀਕਲ ਅਫਸਰ ਡਾ.ਉਪਿੰਦਰ ਸਿੰਘ, ਬਲੱਡ ਟਰਾਂਸਫਿਊਜ਼ਨ ਅਫਸਰ ਡਾ.ਭਵਲੀਨ ਕੌਰ, ਟੈਕਨੀਕਲ ਸੁਪਰਵਾਈਜਰ ਸ਼੍ਰੀ ਅਮਨਦੀਪ ਅਤੇ ਸਮੂਹ ਬਲੱਡ ਸੈਂਟਰ ਸਟਾਫ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।