ਰੋਪੜ ਸ਼ਹਿਰ ‘ਚ ਸਫਾਈ ਮੁਹਿੰਮ ਜਾਰੀ, ਨਗਰ ਕੌਂਸਲ ਦਫ਼ਤਰ ਤੋਂ ਨਹਿਰ ਦੇ ਨਾਲ ਨਾਲ ਪੁਰਾਣੇ ਪਟਵਾਰਖਾਨੇ ਤੱਕ ਕੀਤੀ ਗਈ ਸਫਾਈ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਰੋਪੜ ਸ਼ਹਿਰ ‘ਚ ਸਫਾਈ ਮੁਹਿੰਮ ਜਾਰੀ, ਨਗਰ ਕੌਂਸਲ ਦਫ਼ਤਰ ਤੋਂ ਨਹਿਰ ਦੇ ਨਾਲ ਨਾਲ ਪੁਰਾਣੇ ਪਟਵਾਰਖਾਨੇ ਤੱਕ ਕੀਤੀ ਗਈ ਸਫਾਈ
ਸ਼ਹਿਰ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਵੱਲੋਂ ਕੀਤੀ ਜਾ ਰਹੀ ਸਫ਼ਾਈ ਮੁਹਿੰਮ ਦੀ ਪ੍ਰਸ਼ੰਸਾ ਕੀਤੀ
ਰੂਪਨਗਰ, 24 ਅਪ੍ਰੈਲ: ਰੂਪਨਗਰ ਸ਼ਹਿਰ ਨੂੰ ਸਫਾਈ ਦਾ ਅਸਲ ਰੂਪ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਫਾਈ ਮੁਹਿੰਮ ਵਿੱਢੀ ਹੋਈ ਹੈ, ਇਸੇ ਲੜੀ ਨੂੰ ਅੱਗੇ ਤੋਰਦਿਆਂ ਅੱਜ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਨਗਰ ਕੌਂਸਲ ਦਫ਼ਤਰ ਤੋਂ ਨਹਿਰ ਦੇ ਨਾਲ-ਨਾਲ ਪੁਰਾਣੇ ਪਟਵਾਰਖਾਨੇ ਤੱਕ ਸਫਾਈ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਸਿੰਘ ਵਾਲੀਆ ਨੇ ਕਿਹਾ ਕਿ ਰੋਪੜ ਦੀ ਸਫ਼ਾਈ ਮੁਹਿੰਮ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਖਾਸ ਰੂਪ-ਰੇਖਾ ਤਹਿਤ ਇਸ ਦਿਸ਼ਾ ਵਿੱਚ ਕੰਮ ਕਰਵਾਇਆ ਜਾ ਰਿਹਾ ਹੈ ਤਾਂ ਜੋ ਇੰਦੌਰ ਦੀ ਤਰਜ਼ ’ਤੇ ਰੋਪੜ ਨੂੰ ਮਾਡਲ ਸ਼ਹਿਰ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਰੋਪੜ ਸ਼ਹਿਰ ਨੂੰ ਸਫਾਈ ਪੱਖੋਂ ਪਹਿਲੇ ਨੰਬਰ ਉੱਤੇ ਲਿਆਉਣ ਲਈ ਸ਼ਹਿਰ ਵਾਸੀਆਂ ਨੂੰ ਆਪਣਾ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ ਉਹਨਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਰੱਖਣਾ ਚਾਹੀਦਾ ਹੈ ਅਤੇ ਘਰ ਤੋਂ ਬਾਹਰ ਸੜਕਾਂ, ਪਾਰਕਾਂ ਅਤੇ ਕਿਤੇ ਵੀ ਕੂੜਾ ਸੁੱਟਣ ਦੀ ਬਜਾਏ ਉਥੋਂ ਦੀ ਸਾਫ ਸਫਾਈ ਦਾ ਖਿਆਲ ਰੱਖਣਾ ਚਾਹੀਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸੂਬੇ ਦੇ ਸ਼ਹਿਰਾ ਨੂੰ ਸਾਫ ਸੁਥਰਾ ਰੱਖਿਆ ਜਾਵੇ।
ਜ਼ਿਕਰਯੋਗ ਹੈ ਕਿ ਸ਼ਹਿਰ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਵੱਲੋਂ ਕੀਤੀ ਜਾ ਰਹੀ ਸਫ਼ਾਈ ਮੁਹਿੰਮ ਦੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ ਜਿਸ ਅਧੀਨ ਸਭ ਤੋਂ ਪਹਿਲਾਂ ਸ਼ਹਿਰ ਦੀਆਂ ਮੁੱਖ ਸੜਕਾਂ ਨੂੰ ਕੂੜਾ ਰਹਿਤ ਕੀਤਾ ਜਾਵੇਗਾ।