ਬੰਦ ਕਰੋ

ਰੋਜ਼ਗਾਰ ਪ੍ਰਾਪਤੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੱਕ ਕੀਤੀ ਜਾਵੇ ਪਹੁੰਚ – ਰੋਜ਼ਗਾਰ ਅਫ਼ਸਰ ਅਰੁਣ ਕੁਮਾਰ

ਪ੍ਰਕਾਸ਼ਨ ਦੀ ਮਿਤੀ : 17/01/2023
District Employment and Business Bureau should be approached for employment - Employment Officer Arun Kumar

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਰੂਪਨਗਰ

ਰੋਜ਼ਗਾਰ ਪ੍ਰਾਪਤੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੱਕ ਕੀਤੀ ਜਾਵੇ ਪਹੁੰਚ – ਰੋਜ਼ਗਾਰ ਅਫ਼ਸਰ ਅਰੁਣ ਕੁਮਾਰ 

ਪਲੇਸਮੈਂਟ ਕੈਂਪ ਦੌਰਾਨ 14 ਉਮੀਦਵਾਰ ਕੀਤੇ ਸ਼ਾਰਟਲਿਸਟ

ਚੁਣੇ ਗਏ ਉਮੀਦਵਾਰਾਂ ਨੂੰ 10 ਹਜ਼ਾਰ ਤੋਂ 17 ਹਜ਼ਾਰ ਪ੍ਰਤੀ ਮਹੀਨਾ ਦਿੱਤੀ ਜਾਵੇਗੀ ਤਨਖਾਹ 

ਰੂਪਨਗਰ, 17 ਜਨਵਰੀ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਦੌਰਾਨ 14 ਉਮੀਦਵਾਰ ਨੂੰ ਸ਼ਾਰਟਲਿਸਟ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 14 ਉਮੀਦਵਾਰਾਂ ਨੇ ਭਾਗ ਲਿਆ ਅਤੇ ਇੰਟਰਵਿਊ ਦੌਰਾਨ 14 ਉਮੀਦਵਾਰਾਂ ਨੂੰ ਹੀ ਮੌਕੇ ਤੇ ਸ਼ਾਰਟਲਿਸਟ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਦੇ ਮੰਤਵ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਲੜੀ ਤਹਿਤ ਅੱਜ ਇਹ ਪਲੇਸਮੈਂਟ ਕੈਂਪ ਲਗਾਇਆ ਗਿਆ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਅਰੁਣ ਕੁਮਾਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਟੀ.ਡੀ.ਐਸ ਗਰੁੱਪ ਦੇ ਨਿਯੋਜਕਾਂ ਵੱਲੋਂ ਜ਼ਿਲ੍ਹਾ ਨਵਾਂਸ਼ਹਿਰ ਦੇ ਟੌਂਸਾ ਹਲਕੇ ਲਈ ਅਪ੍ਰੈਂਟਿਸ਼ਿਪ ਦੀਆਂ ਅਸਾਮੀਆਂ ਲਈ ਬਾਰਵੀਂ, ਬੀ.ਐਸ.ਸੀ ਕਮਿਸਟਰੀ ਅਤੇ ਐਮ.ਐਸ.ਸੀ.ਕਮਿਸਟਰੀ ਪਾਸ ਬੇਰੋਜ਼ਗਾਰ ਲੜਕੀਆਂ ਦੀ ਇੰਟਰਵਿਊ ਲਈ ਗਈ ਅਤੇ ਪ੍ਰੋਡਕਸ਼ਨ ਇੰਜੀਨੀਅਰ ਦੀਆਂ ਅਸਾਮੀਆਂ ਲਈ ਡਿਪਲੋਮਾ ਮਕੈਨੀਕਲ ਇੰਜੀਨੀਅਰਿੰਗ ਅਤੇ ਬੀ.ਟੈਕ ਮਕੈਨੀਕਲ ਇੰਜੀਨੀਅਰਿੰਗ ਪਾਸ ਬੇਰੋਜ਼ਗਾਰ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। 

ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਚੁਣੇ ਗਏ ਫਰੈਸ਼ਰ ਅਤੇ ਤਜਰਬੇਕਾਰ ਬਾਰਵੀਂ ਪਾਸ ਉਮੀਦਵਾਰਾਂ ਨੂੰ 10000-12000 ਰੁਪਏ ਪ੍ਰਤੀ ਮਹੀਨਾ ਅਤੇ ਬੀ.ਐਸ.ਸੀ ਕਮਿਸਟਰੀ ਅਤੇ ਐਮ.ਐਸ.ਸੀ. ਕਮਿਸਟਰੀ ਪਾਸ ਉਮੀਦਵਾਰਾਂ ਨੂੰ 14000-15000 ਰੁਪਏ ਪ੍ਰਤੀ ਮਹੀਨਾ ਤੱਕ ਤਨਖਾਹ ਦਿੱਤੀ ਜਾਵੇਗੀ। ਇੰਟਰਵਿਊ ਦੌਰਾਨ ਚੁਣੇ ਗਏ ਫਰੈਸ਼ਰ ਅਤੇ ਤਜਰਬੇਕਾਰ ਡਿਪਲੋਮਾ ਹੋਲਡਰ ਉਮੀਦਵਾਰਾਂ ਨੂੰ 13000-14000 ਰੁਪਏ ਪ੍ਰਤੀ ਮਹੀਨਾ ਅਤੇ ਬੀ.ਟੈਕ ਮਕੈਨੀਕਲ ਇੰਜੀਨਿਅਰਿੰਗ ਪਾਸ ਉਮੀਦਵਾਰਾਂ ਨੂੰ 15000-17000 ਰੁਪਏ ਪ੍ਰਤੀ ਮਹੀਨਾ ਤੱਕ ਤਨਖਾਹ ਦਿੱਤੀ ਜਾਵੇਗੀ

ਰੋਜ਼ਗਾਰ ਅਫਸਰ ਸ਼੍ਰੀ ਅਰੁਣ ਕੁਮਾਰ ਨੇ ਬੇਰੋਜ਼ਗਾਰ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਰੋਜ਼ਗਾਰ ਪ੍ਰਾਪਤੀ ਦੇ ਸਾਧਨਾਂ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਜ਼ਰੂਰ ਪਹੁੰਚ ਕਰਨ ਜਾਂ ਡੀ.ਬੀ.ਈ.ਈ ਦੇ ਹੈਲਪਲਾਈਨ ਨੰਬਰ 85570-10066 ਤੇ ਸੰਪਰਕ ਜ਼ਰੂਰ ਕੀਤਾ ਜਾਵੇ।