ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਦੇ ਮਲਹੋਤਰਾ ਕਲੌਨੀ ਦੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕੀਤਾ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਦੇ ਮਲਹੋਤਰਾ ਕਲੌਨੀ ਦੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕੀਤਾ
ਰੂਪਨਗਰ, 31 ਜੁਲਾਈ: ਹੜ੍ਹਾਂ ਦੇ ਨਾਜ਼ੁਕ ਦੌਰ ਵਿਚ ਲੋਕਾਂ ਨੂੰ ਸਿਹਤ ਅਤੇ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਰੂਪਨਗਰ ਦੇ ਮਲਹੋਤਰਾ ਕਲੌਨੀ ਦੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕੀਤਾ। ਉਥੋਂ ਦੀ ਸਾਫ ਸਫਾਈ, ਮਿਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਉਥੇ ਇਲਾਜ ਲਈ ਪਹੁੰਚੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਕਲੀਨਿਕ ਤੋਂ ਮਿਲ ਰਹੀਆਂ ਸਿਹਤ ਸੇਵਾਵਾਂ ਬਾਰੇ ਪੁੱਛਿਆ ਜਿਸ ਉਤੇ ਮਰੀਜ਼ਾਂ ਨੇ ਸਹਿਮਤੀ ਪ੍ਰਗਟਾਈ ਅਤੇ ਕਿਹਾ ਕਿ ਉਨ੍ਹਾਂ ਨੂੰ ਸਮੇਂ ਸਿਰ ਸਹੀ ਇਲਾਜ ਮਿਲ ਰਿਹਾ ਹੈ ਅਤੇ ਮੌਜੂਦਾ ਡਾਕਟਰ ਉਨ੍ਹਾਂ ਨੂੰ ਚੰਗੀ ਤਰ੍ਹਾਂ ਇਲਾਜ ਕਰ ਰਹੇ ਹਨ ਉਹ ਆਮ ਆਦਮੀ ਕਲੀਨਿਕ ਤੋਂ ਮਿਲ ਰਹੀਆਂ ਸਿਹਤ ਸੇਵਾਵਾਂ ਨਾਲ ਸੰਤੁਸ਼ਟ ਹਨ।
ਡਾ. ਪ੍ਰੀਤੀ ਯਾਦਵ ਨੇ ਇਸ ਆਮ ਆਦਮੀ ਕਲੀਨਿਕ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਜੁਲਾਈ ਮਹੀਨੇ ਵਿੱਚ ਹੀ 1516 ਮਰੀਜ਼ਾਂ ਦਾ ਸਫ਼ਲਤਾਪੂਰਵਕ ਮੁਫ਼ਤ ਇਲਾਜ ਕੀਤਾ ਜਾ ਚੁੱਕਾ ਹੈ ਅਤੇ 317 ਮਰੀਜ਼ਾਂ ਦੇ ਮੁਫ਼ਤ ਲੈਬ ਟੈਸਟ ਵੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਹੁਣ ਤੱਕ ਦੀ ਗੱਲ ਕਰ ਲਈ ਜਾਵੇ ਤਾਂ 17982 ਮਰੀਜ਼ਾਂ ਦਾ ਇਲਾਜ਼ ਇਸ ਆਮ ਆਦਮੀ ਕਲੀਨਿਕ ਵਿੱਚ ਇਲਾਜ ਕਰਵਾ ਚੁੱਕੇ ਹਨ ਅਤੇ 2120 ਮਰੀਜ਼ਾਂ ਦੇ ਮੁਫ਼ਤ ਲੈਬ ਟੈਸਟ ਕੀਤੇ ਜਾ ਚੁੱਕੇ ਹਨ।