ਬੰਦ ਕਰੋ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਅਸਲਾ ਲਾਇਸੰਸੀ ਧਾਰਕਾਂ ਵੱਲੋਂ ਹਵਾਈ ਫਾਇਰ ਅਤੇ ਆਤਿਸ਼ਬਾਜੀ ਚਲਾਉਣ ਤੇ ਲਗਾਈ ਪੂਰਨ ਤੌਰ ਤੇ ਪਾਬੰਦੀ

ਪ੍ਰਕਾਸ਼ਨ ਦੀ ਮਿਤੀ : 09/05/2025
Additional District Magistrate imposes complete ban on firing of aerial fire and fireworks by arms license holders

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਅਸਲਾ ਲਾਇਸੰਸੀ ਧਾਰਕਾਂ ਵੱਲੋਂ ਹਵਾਈ ਫਾਇਰ ਅਤੇ ਆਤਿਸ਼ਬਾਜੀ ਚਲਾਉਣ ਤੇ ਲਗਾਈ ਪੂਰਨ ਤੌਰ ਤੇ ਪਾਬੰਦੀ

ਰੂਪਨਗਰ, 9 ਮਈ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖੁਸ਼ੀਆ ਅਤੇ ਧਾਰਮਿਕ ਸਮਾਗਮਾਂ ਦੌਰਾਨ ਆਮ ਪਬਲਿਕ ਵੱਲੋਂ ਅਸਲਾ ਲਾਇਸੰਸੀ ਧਾਰਕਾਂ ਵੱਲੋ ਹਵਾਈ ਫਾਇਰ, ਆਤਿਸ਼ਬਾਜੀ ਜਿਸ ਵਿੱਚ (ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ) ਆਦਿ ਸ਼ਾਮਲ ਹਨ, ਦੇ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਸ ਐਕਟ, 1968 ਅਧੀਨ ਮੌਕ ਡ੍ਰਿਲਾਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਆਮ ਤੌਰ ਤੇ ਵੇਖਣ ਵਿੱਚ ਆਉਂਦਾ ਹੈ ਕਿ ਆਏ ਦਿਨ ਵਿਆਹ ਸ਼ਾਦੀਆ, ਖੁਸ਼ੀਆਂ ਅਤੇ ਧਾਰਮਿਕ ਸਮਾਗਮਾਂ ਦੌਰਾਨ ਆਮ ਪਬਲਿਕ ਵਲੋਂ ਅਸਲਾਂ ਲਾਇੰਸਸੀ ਧਾਰਕਾ ਵੱਲੋ ਹਵਾਈ ਫਾਇਰ, ਆਤਿਸਬਾਜੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਸ਼ਾਮਲ ਹੁੰਦੇ ਹਨ, ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ। ਇਹਨਾਂ ਪਟਾਖਿਆਂ ਨਾਲ ਸ਼ੋਰ ਸ਼ਰਾਬੇ ਨਾਲ ਆਮ ਪਬਲਿਕ ਵਿੱਚ ਡਰ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸ਼ਾ ਬਣਿਆ ਰਹਿੰਦਾ ਹੈ।

ਉਨ੍ਹਾਂ ਕਿਹਾ ਕਿ ਇਹ ਹੁਕਮ 09 ਮਈ 2025 ਤੋਂ 10 ਜੂਨ 2025 ਤੱਕ ਲਾਗੂ ਰਹਿਣਗੇ।