ਬੰਦ ਕਰੋ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਚੋਣਾਂ ਦੇ ਮੱਦੇਨਜ਼ਰ 14 ਦਸੰਬਰ ਤੋਂ ਲੈ ਕੇ 15 ਦਸੰਬਰ ਸਵੇਰੇ 10 ਵਜੇ ਤੱਕ ਡਰਾਈ ਡੇਅ ਘੋਸ਼ਿਤ ਕੀਤਾ

ਪ੍ਰਕਾਸ਼ਨ ਦੀ ਮਿਤੀ : 13/12/2025
Additional District Magistrate imposes complete ban on gathering within 100 meters of Class 8th and 10th examination centers

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਚੋਣਾਂ ਦੇ ਮੱਦੇਨਜ਼ਰ 14 ਦਸੰਬਰ ਤੋਂ ਲੈ ਕੇ 15 ਦਸੰਬਰ ਸਵੇਰੇ 10 ਵਜੇ ਤੱਕ ਡਰਾਈ ਡੇਅ ਘੋਸ਼ਿਤ ਕੀਤਾ

ਰੂਪਨਗਰ, 13 ਦਸੰਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 2025 ਦੀਆਂ ਹੋਣ ਵਾਲੀਆਂ ਚੋਣਾਂ ਦੌਰਾਨ 14 ਦਸੰਬਰ 2025 ਦੀ ਸਵੇਰ ਤੋਂ ਲੈ ਕੇ 15 ਦਸੰਬਰ 2025 ਦੇ ਸਵੇਰੇ 10 ਵਜੇ ਤੱਕ ਡਰਾਈ ਡੇਅ ਘੋਸ਼ਿਤ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਪੰਜਾਬ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ 2025 ਦੀਆ ਚੋਣਾਂ ਮਿਤੀ 14 ਦਸੰਬਰ 2025 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਇਨ੍ਹਾਂ ਚੋਣਾਂ ਦੌਰਾਨ ਸ਼ਰਾਬ ਦੀ ਚੋਰੀ ਅਤੇ ਲੀਕੇਜ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਕਾਰਨ ਚੋਣਾ ਦੇ ਕੰਮ ਤੇ ਅਸਰ ਪੈ ਸਕਦਾ ਹੈ ਅਤੇ ਲੋਕਾਂ ਵਿੱਚ ਲੜਾਈ ਝਗੜਾ ਹੋਣ ਕਾਰਨ ਕਾਨੂੰਨੀ ਵਿਵਸਥਾ ਦੀ ਸਥਿਤੀ ਖਰਾਬ ਹੋਣ ਦਾ ਅਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਸ਼ਾਂਤਮਈ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾ ਦਾ ਕੰਮ ਮੁਕੰਮਲ ਕਰਾਉਣ ਲਈ ਨਸ਼ਾਬੰਦੀ ਘੋਸ਼ਿਤ ਕੀਤੀ ਜਾਣੀ ਜਰੂਰੀ ਹੈ।

ਉਨ੍ਹਾਂ ਦੱਸਿਆ ਕਿ ਉਕਤ ਪਾਬੰਦੀ ਵਾਲੇ ਸਮੇਂ ਦੌਰਾਨ ਚੋਣਾਂ ਵਾਲੇ ਏਰੀਏ/ਸਥਾਨ ਦੀ ਹਦੂਦ ਵਿੱਚ ਲਾਗੂ ਹੋਵੇਗਾ। ਉਕਤ ਪਾਬੰਦੀ ਵਾਲੇ ਸਮੇਂ ਦਰਾਨ ਚੋਣਾ ਵਾਲੇ ਏਰੀਏ ਵਿੱਚ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿੱਥੇ, ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ ਵਰਤੇ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ ਲਗਾਉਂਦਾ ਹਾਂ।