ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ‘ਚ ਬਣਾਏ ਗਏ ਵੱਖ-ਵੱਖ ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕੀਤਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ‘ਚ ਬਣਾਏ ਗਏ ਵੱਖ-ਵੱਖ ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕੀਤਾ
ਰੂਪਨਗਰ, 16 ਦਸੰਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ, ਜੋ ਕਿ 14 ਦਸੰਬਰ 2025 ਨੂੰ ਹੋਈਆਂ ਸਨ, ਦੀ ਗਿਣਤੀ ਮਿਤੀ 17-12-2025 ਨੂੰ ਜ਼ਿਲ੍ਹੇ ਵਿੱਚ ਬਣਾਏ ਗਏ ਵੱਖ-ਵੱਖ ਕਾਊਂਟਿੰਗ ਸੈਂਟਰ ਤੇ ਹੋਣੀ ਹੈ, ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕੀਤਾ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕਾਊਂਟਿੰਗ ਸੈਂਟਰਾਂ ਤੇ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ। ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਕਾਊਂਟਿੰਗ ਸੈਂਟਰ ਸਰਕਾਰੀ ਕਾਲਜ ਰੋਪੜ (ਰੂਪਨਗਰ), ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆ (ਸ਼੍ਰੀ ਚਮਕੌਰ ਸਾਹਿਬ), ਸ਼ਹੀਦ ਸਿਪਾਹੀ ਪਰਗਨ ਸਿੰਘ ਹਾਈ ਸਕੂਲ ਮਟੋਰ (ਸ੍ਰੀ ਅਨੰਦਪੁਰ ਸਾਹਿਬ), ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਖਾਲਸਾ ਗਰਲਜ਼ ਕਾਲਜ (ਮੋਰਿੰਡਾ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ (ਨੂਰਪੁਰਬੇਦੀ) ਅਤੇ ਸਕੂਲ ਆਫ ਐਮੀਨਸ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ) (ਨੰਗਲ) ਵਿਖੇ ਸਥਾਪਿਤ ਕੀਤੇ ਗਏ ਹਨ, ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਹੁਕਮ ਸਰਕਾਰੀ ਵਹੀਕਲਾਂ ਅਤੇ ਚੋਣ ਮਕਸਦ ਲਈ ਪ੍ਰਸ਼ਾਸਨ ਵੱਲੋਂ ਹਾਇਰ ਕੀਤੇ ਗਏ ਪ੍ਰਾਈਵੇਟ ਵਹੀਕਲਾ ਤੇ ਲਾਗੂ ਨਹੀ ਹੋਵੇਗਾ।