ਬੰਦ ਕਰੋ

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਚਲਾਈ ਜਾ ਰਹੀ ਰੋਡ ਸੇਫਟੀ ਮੁਹਿੰਮ ਅਧੀਨ ਵੱਖ-ਵੱਖ ਗਤੀਵਿਧੀਆਂ ਦਾ ਜਾਇਜ਼ਾ ਲਿਆ

ਪ੍ਰਕਾਸ਼ਨ ਦੀ ਮਿਤੀ : 13/02/2024
Additional Deputy Commissioner reviewed the various activities under the road safety campaign being conducted in the district

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਚਲਾਈ ਜਾ ਰਹੀ ਰੋਡ ਸੇਫਟੀ ਮੁਹਿੰਮ ਅਧੀਨ ਵੱਖ-ਵੱਖ ਗਤੀਵਿਧੀਆਂ ਦਾ ਜਾਇਜ਼ਾ ਲਿਆ

ਰੂਪਨਗਰ, 13 ਫਰਵਰੀ: ਦੇਸ਼ ਭਰ ਵਿਚ 15 ਜਨਵਰੀ ਤੋਂ ਲੈ ਕੇ 14 ਫਰਵਰੀ ਤੱਕ ਰੋਡ ਸੇਫਟੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹੇ ਵਿਚ ਚਲਾਈ ਜਾ ਰਹੀ ਰੋਡ ਸੇਫਟੀ ਮੁਹਿੰਮ ਅਧੀਨ ਵੱਖ-ਵੱਖ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਮੀਟਿੰਗ ਕੀਤੀ।

ਇਸ ਮੌਕੇ ਹਾਜ਼ਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਕੀਤੀ ਜਾ ਰਹੀਆਂ ਗਤੀਵਿਧੀਆਂ ਦਾ ਵੇਰਵਾ ਲਿਆ। ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਦੱਸਿਆ ਕਿ ਰੇਡ ਸੇਫਟੀ ਮੁਹਿੰਮ ਤਹਿਤ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਪੂਰੇ ਜ਼ਿਲ੍ਹੇ ਵਿਚ 80 ਦੇ ਕਰੀਬ ਵੱਖ-ਵੱਖ ਸੈਮੀਨਾਰ ਕਰਵਾਏ ਗਏ

ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਵੇਰ ਦੀ ਪ੍ਰਾਰਥਨਾ ਤੋਂ ਬਾਅਦ ਸੜਕ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀਆਂ ਵਿਚ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ।

ਟ੍ਰੈਫਿਕ ਵਿਭਾਗ ਵਲੋਂ ਸੜਕਾਂ ਉਤੇ ਰਿਫਲੈਕਟਰ ਤੇ ਹੈਲਮੈਂਟ ਆਦਿ ਵੀ ਵੰਡੇ ਗਏ। ਇਸ ਤੋਂ ਇਲਾਵਾਂ ਡਰਾਈਵਰਾਂ ਲਈ ਮੈਡੀਕਲ ਕੈਂਪ ਵੀ ਲਗਾਏ ਜਿਸ ਵਿਚ ਉਨ੍ਹਾਂ ਦੇ ਅੱਖਾਂ ਦਾ ਚੈਅਕਪ, ਬਲੱਡ ਪ੍ਰੈਸ਼ਰ ਅਤੇ ਡਾਇਵੀਟੀਜ਼ ਆਦਿ ਦੇ ਟੈਸਟ ਕੀਤੇ ਗਏ। ਅੱਖਾਂ ਦੀ ਰੋਸ਼ਨੀ ਘੱਟ ਹੋਣ ਉਤੇ ਉਨ੍ਹਾਂ ਨੂੰ ਮੁਫਤ ਐਨਕਾਂ ਵੀ ਵੰਡੀਆਂ ਗਈਆਂ।

ਟ੍ਰੈਫਿਕ ਵਿਭਾਗ ਵਲੋਂ ਟ੍ਰੈਫਿਕ ਨਿਯਮਾਂ ਨੂੰ ਉਲੰਘਣਾ ਕਰਨ ਵਾਲੇ ਦੇ 8 ਲੱਖ ਦੇ ਕਰੀਬ ਚਲਾਨ ਕੀਤੇ ਗਏ ਜਿਸ ਵਿਚ ਸਕੂਲ ਦੀਆਂ ਬੱਸਾਂ ਦੀ ਖਾਸ ਤੌਰ ਉਤੇ ਚੈਕਿੰਗ ਵੀ ਕੀਤੀ ਗਈ।

ਇਸ ਮੀਟਿੰਗ ਵਿਚ ਸਹਾਇਕ ਕਮਿਸ਼ਨਰ ਜ ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ ਸ਼੍ਰੀ ਅਨਮਜੋਤ ਕੌਰ, ਡੀ.ਐਸ.ਪੀ ਮਨਵੀਰ ਬਾਜਵਾ, ਜ਼ਿਲ੍ਹਾ ਜੰਗਲਾਤ ਅਫਸਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।