ਵਧੀਕ ਡਿਪਟੀ ਕਮਿਸ਼ਨਰ ਵਲੋਂ ਸੋਲਿਡ ਵੇਸਟ ਮੈਨੇਜਮੈਂਟ ਨੂੰ ਨਿਯਮਾਂ ਅਨੁਸਾਰ ਯਕੀਨੀ ਕਰਨ ਦੀ ਹਦਾਇਤ

ਵਧੀਕ ਡਿਪਟੀ ਕਮਿਸ਼ਨਰ ਵਲੋਂ ਸੋਲਿਡ ਵੇਸਟ ਮੈਨੇਜਮੈਂਟ ਨੂੰ ਨਿਯਮਾਂ ਅਨੁਸਾਰ ਯਕੀਨੀ ਕਰਨ ਦੀ ਹਦਾਇਤ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਵਧੀਕ ਡਿਪਟੀ ਕਮਿਸ਼ਨਰ ਵਲੋਂ ਸੋਲਿਡ ਵੇਸਟ ਮੈਨੇਜਮੈਂਟ ਨੂੰ ਨਿਯਮਾਂ ਅਨੁਸਾਰ ਯਕੀਨੀ ਕਰਨ ਦੀ ਹਦਾਇਤ
ਰੂਪਨਗਰ, 30 ਅਗਸਤ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਦਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਡਿਸਟ੍ਰਿਕ ਇੰਨਵਾਇਰਮੈਂਟ ਪਲੈਨ ਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਡਿਸਟ੍ਰਿਕ ਇੰਨਵਾਇਰਮੈਂਟ ਕਮੇਂਟੀ ਦੀ 17ਵੀਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਵੱਲੋਂ ਸੋਲਿਡ ਵੇਸਟ ਮੈਨੇਜਮੈਂਟ ਦੇ ਰੂਲਾਂ ਅਧੀਨ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ ਅਤੇ ਉਨ੍ਹਾਂ ਵਲੋਂ ਕਾਰਜਸਾਧਕ ਅਫਸਰਾਂ ਨੂੰ ਨਿਯਮਾਂ ਤਹਿਤ ਸੋਲਿਡ ਵੇਸਟ ਦੀ ਡੋਰ-ਟੂ-ਡੋਰ ਕੁਲੈਕਸ਼ਨ, ਸੈਗਰੀਗੇਸ਼ਨ, ਡਿਸਪੋਜ਼ਲ, ਲਿਗੈਸੀ ਵੇਸਟ ਦੇ ਟਰੀਟਮੈਂਟ ਅਤੇ ਡੰਪਿੰਗ ਸਾਈਟ ਦੇ ਨਿਯਮਾਂ ਮੁਤਾਬਿਕ ਚਲਾਉਣ ਲਈ ਹਦਾਇਤ ਕੀਤੀ ਗਈ।
ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕੂੜੇ ਦੇ ਢੇਰ ਜੀ.ਵੀ.ਪੀ ਨੂੰ ਜਲਦ ਹਟਾਇਆ ਜਾਵੇ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਠੋਸ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਿੰਗਲ ਯੂਜ਼ ਪਲਾਸਟਿਕ ਸਬੰਧੀ ਸਰਵੀਲੈਂਸ ਨੂੰ ਵਧਾਉਣ ਲਈ ਵੀ ਕਿਹਾ।
ਇਸ ਮੀਟਿੰਗ ਦੌਰਾਨ ਕੰਵਲਦੀਪ ਕੌਰ, ਵਾਤਾਵਰਣ ਇੰਜੀਨੀਅਰ ਵੱਲੋਂ ਸ਼ਹਿਰ ਦੇ ਐਸ.ਟੀ.ਪੀ, ਸਨੱਤਾ ਦੇ ਗੰਦੇ ਪਾਣੀ, ਬਾਇਓ-ਮੈਡੀਕਲ ਵੇਸਟ, ਹਜ਼ਾਰਡਸ ਵੇਸਟ ਬਾਰੇ ਵੀ ਪ੍ਰਧਾਨ ਨੂੰ ਜਾਣੂ ਕਰਵਾਇਆ ਗਿਆ।
ਮੀਟਿੰਗ ਦੇ ਵਿੱਚ ਸ. ਦਮਨਜੀਤ ਸਿੰਘ ਮਾਨ ਵੱਲੋਂ ਐਨ.ਜੀ.ਟੀ ਮਨੋਟਰਿੰਗ ਕਮੇਟੀ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਸਟ੍ਰਿਕ ਇੰਨਵਾਇਰਮੈਂਟ ਪਲੈਨ ਦੀਆਂ ਵੱਖ ਵੱਖ ਗਤੀਵਿਧੀਆਂ ਨੂੰ ਦਿੱਤੀ ਗਈ ਸਮਾਂ-ਰੇਖਾ ਅਨੁਸਾਰ ਮੁਕੰਮਲ ਕਰਨ ਲਈ ਹਦਾਇਤ ਜਾਰੀ ਕੀਤੀ ਗਈ।
ਇਸ ਮੀਟਿੰਗ ਵਿੱਚ ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਕਾਰਜ ਸਾਧਕ ਅਫਸਰ ਨਗਰ ਕੌਂਸਲ ਰੂਪਨਗਰ ਸ. ਅਮਨਦੀਪ ਸਿੰਘ, ਖੇਤੀਬਾੜੀ ਅਫਸਰ ਪੰਕਜ ਸਿੰਘ, ਸੈਨੀਟਰੀ ਇੰਸਪੈਕਟਰ ਐਮ.ਸੀ. ਮੋਰਿੰਡਾ ਸ. ਬਰਿੰਦਰ ਸਿੰਘ, ਐਸ.ਡੀ.ਓ.ਡਰੇਨੇਜ਼ ਸ. ਬਰਜਿੰਦਰ ਸਿੰਘ, ਐਸ.ਡੀ.ਓ. ਭੂਮੀ ਅਤੇ ਜਲ ਸੰਭਾਲ ਵਿਭਾਗ ਦਿਨੇਸ਼ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।