ਵਧੀਕ ਡਿਪਟੀ ਕਮਿਸ਼ਨਰ ਨੇ ਬਰਸਾਤ ਦੇ ਮੌਸਮ ਦੌਰਾਨ ਕਲੋਨੀਆਂ ਦੇ ਹੜ੍ਹ ਦੀ ਸਮੱਸਿਆ ਨੂੰ ਹੱਲ ਕਰਨ ਲਈ ਰੂਪਨਗਰ ਸ਼ਹਿਰ ਦਾ ਦੌਰਾ ਕੀਤਾ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਵਧੀਕ ਡਿਪਟੀ ਕਮਿਸ਼ਨਰ ਨੇ ਬਰਸਾਤ ਦੇ ਮੌਸਮ ਦੌਰਾਨ ਕਲੋਨੀਆਂ ਦੇ ਹੜ੍ਹ ਦੀ ਸਮੱਸਿਆ ਨੂੰ ਹੱਲ ਕਰਨ ਲਈ ਰੂਪਨਗਰ ਸ਼ਹਿਰ ਦਾ ਦੌਰਾ ਕੀਤਾ
ਰੂਪਨਗਰ, 1 ਜੁਲਾਈ: ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਅੱਜ ਬਰਸਾਤ ਦੇ ਮੌਸਮ ਦੌਰਾਨ ਕਲੋਨੀਆਂ ਦੇ ਹੜ੍ਹ ਦੀ ਸਮੱਸਿਆ ਨੂੰ ਹੱਲ ਕਰਨ ਲਈ ਰੂਪਨਗਰ ਸ਼ਹਿਰ ਦਾ ਦੌਰਾ ਕੀਤਾ ਗਿਆ, ਲੋਕਾਂ ਨਾਲ ਗੱਲਬਾਤ ਕਰਦਿਆਂ ਸਮੱਸਿਆ ਦਾ ਹੱਲ ਕਰਨ ਲਈ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਦਸ਼ਮੇਸ਼ ਨਗਰ, ਰਣਜੀਤ ਐਵਨਿਊ, ਹਰਗੋਬਿੰਦ ਨਗਰ, ਨਿਊ ਹਰਗੋਬਿੰਦ ਨਗਰ, ਲਖਵਿੰਦਰਾ ਐਨਕਲੇਵ, ਰਾਮਨਗਰ, ਮਾਧੋ ਦਾਸ ਕਲੋਨੀ, ਜਰਸੀ ਫਾਰਮ, ਰਾਜਦੀਪ ਨਗਰ ਅਤੇ ਟਾਵਰ ਕਲੋਨੀ (ਲਗਭਗ ਦਸ ਕਲੋਨੀਆਂ) ਦੇ ਲੋਕਾਂ ਵੱਲੋਂ ਪਿਛਲੇ ਸਾਲ ਕੁਦਰਤੀ ਪਾਣੀ ਦੇ ਵਹਾਅ ਦੀ ਨਿਕਾਸੀ ਨਾ ਹੋਣ ਕਾਰਨ ਹੋਏ ਨੁਕਸਾਨ ਸਬੰਧੀ ਜਿਕਰ ਕਰਦੇ ਹੋਏ ਮਸਲੇ ਨੂੰ ਹੱਲ ਕਰਨ ਲਈ ਮੰਗ ਪੱਤਰ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਰਜ ਸਾਧਕ ਅਫਸਰ ਰੂਪਨਗਰ ਅਸ਼ੋਕ ਕੁਮਾਰ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਕਿ 2 ਦਿਨ ਦੇ ਅੰਦਰ ਅੰਦਰ ਸ਼ਹਿਰ ਦੀਆਂ ਸਾਰਿਆਂ ਨਾਲਿਆਂ ਤੇ ਪੁਲੀਆਂ ਦੀ ਸਫਾਈ ਕਰਕੇ ਰਿਪੋਰਟ ਦਿੱਤੀ ਜਾਵੇ। ਇਸ ਦੇ ਨਾਲ ਹੀ ਲੋਕ ਨਿਰਮਾਣ ਵਿਭਾਗ ਦੇ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਕਿ ਇਸ ਗੱਲ ਦੀ ਰਿਪੋਰਟ ਦਿੱਤੀ ਜਾਵੇ ਕਿ ਪਰਮਾਰ ਹਸਪਤਾਲ ਕੋਲ ਬਣਾਈ ਗਈ ਪੁਲੀ ਬਰਸਾਤੀ ਪਾਣੀ ਕੱਢਣ ਦੇ ਸਮਰੱਥ ਹੈ ਜਾਂ ਨਹੀਂ।
ਇਸ ਮੌਕੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ, ਕਾਰਜਕਾਰੀ ਇੰਜੀਨੀਅਰ ਸੀਵਰੇਜ ਬੋਰਡ, ਅਤੇ ਸ਼ਹਿਰ ਵਾਸੀ ਹਾਜ਼ਰ ਸਨ।