ਬੰਦ ਕਰੋ

ਵਧੀਕ ਡਿਪਟੀ ਕਮਿਸ਼ਨਰ ਨੇ ਮੈਨੁਅਲ ਸਕੈਵੇਜਿੰਗ ਐਕਟ ਸਬੰਧੀ ਮੀਟਿੰਗ ਕਰਦਿਆਂ ਤਾਜ਼ਾ ਸਰਵੇ ਜਲਦ ਮੁਕੰਮਲ ਕਰਨ ਦੀ ਕੀਤੀ ਹਦਾਇਤ

ਪ੍ਰਕਾਸ਼ਨ ਦੀ ਮਿਤੀ : 07/08/2024
Additional Deputy Commissioner, while holding a meeting regarding the Manual Scavenging Act, instructed to complete the latest survey soon

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਵਧੀਕ ਡਿਪਟੀ ਕਮਿਸ਼ਨਰ ਨੇ ਮੈਨੁਅਲ ਸਕੈਵੇਜਿੰਗ ਐਕਟ ਸਬੰਧੀ ਮੀਟਿੰਗ ਕਰਦਿਆਂ ਤਾਜ਼ਾ ਸਰਵੇ ਜਲਦ ਮੁਕੰਮਲ ਕਰਨ ਦੀ ਕੀਤੀ ਹਦਾਇਤ

ਰੂਪਨਗਰ, 7 ਅਗਸਤ: ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਮੈਨੁਅਲ ਸਕੈਵੇਜਿੰਗ ਤੇ ਉਨ੍ਹਾਂ ਦਾ ਪੁਨਰਵਾਸ ਐਕਟ, 2013 ਸੰਬੰਧੀ ਮੀਟਿੰਗ ਕਰਦਿਆਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਦਾ ਡੋਰ ਟੂ ਡੋਰ ਤਾਜ਼ਾ ਸਰਵੇ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ (ਵਾਰਡਾ/ਪਿੰਡਾਂ ਵਿੱਚ) ਉਕਤ ਐਕਟ ਸਬੰਧੀ ਲਾਊਡ ਸਪੀਕਰਾਂ ਰਾਹੀਂ ਮੁਨਿਆਦੀ ਕਰਵਾ ਕੇ ਇਸ ਸਬੰਧੀ ਡਾਟਾ ਨਮਸਤੇ ਪੋਰਟਲ ਤੇ ਅਪਲੋਡ ਕੀਤਾ ਜਾਵੇ।

ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਰੂਪਨਗਰ, ਜ਼ਿਲ੍ਹੇ ਦੇ ਸਮੂਹ ਕਾਰਜ ਸਾਧਕ ਅਫਸਰ, ਨਗਰ ਕੌਂਸਲ, ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਤੇ ਜ਼ਿਲ੍ਹਾ ਭਲਾਈ ਅਫਸਰ ਰੂਪਨਗਰ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਅਮਰਿੰਦਰਪਾਲ ਸਿੰਘ ਚੌਹਾਨ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰੂਪਨਗਰ ਸ.ਅਜੈਬ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮੋਰਿੰਡਾ ਸ. ਹਰਕੀਤ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ. ਰਵਿੰਦਰ ਸਿੰਘ, ਕਾਰਜ ਸਾਧਕ ਅਫਸਰ ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਸ. ਗੁਰਦੀਪ ਸਿੰਘ, ਕਾਰਜ ਸਾਧਕ ਅਫਸਰ ਨਗਰ ਕੌਂਸਲ ਮੋਰਿੰਡਾ ਸ਼੍ਰੀ ਰਜ਼ਨੀਸ਼ ਸੂਦ, ਕਾਰਜ ਸਾਧਕ ਅਫਸਰ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਸ. ਹਰਬਖਸ਼ ਸਿੰਘ, ਕਾਰਜ ਸਾਧਕ ਅਫਸਰ ਨਗਰ ਕੌਂਸਲ ਨੰਗਲ ਸ.ਰਵਨੀਤ ਸਿੰਘ, ਸੈਨਟਰੀ ਇੰਸਪੈਕਟਰ ਨਗਰ ਕੌਂਸਲ ਰੂਪਨਗਰ ਸ਼੍ਰੀ ਅਸ਼ਵਨੀ ਕੁਮਾਰ, ਸੈਨਟਰੀ ਇੰਸਪੈਕਟਰ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਸ਼੍ਰੀ ਮਦਨ ਲਾਲ, ਸੈਨਟਰੀ ਇੰਸਪੈਕਟਰ ਨਗਰ ਕੌਂਸਲ ਮੋਰਿੰਡਾ ਸ. ਵਰਿੰਦਰ ਸਿੰਘ, ਐਮ.ਈ. ਨਗਰ ਕੌਂਸਲ ਰੂਪਨਗਰ ਸ. ਜਵਾਹਰ ਸਿੰਘ, ਸੁਪਰਡੈਂਟ ਵਧੀਕ ਡਿਪਟੀ ਕਮਿਸ਼ਨਰ (ਵ) ਸ. ਕੁਲਵਿੰਦਰ ਸਿੰਘ, ਸੀਨੀਅਰ ਸਹਾਇਕ ਜ਼ਿਲ੍ਹਾ ਭਲਾਈ ਦਫ਼ਤਰ ਸ.ਜਗਮੋਹਨ ਸਿੰਘ ਅਤੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।