ਵਧੀਕ ਡਿਪਟੀ ਕਮਿਸ਼ਨਰ (ਵ) ਨੇ ਬਲਾਕ ਸ੍ਰੀ ਚਮਕੌਰ ਸਾਹਿਬ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਵਧੀਕ ਡਿਪਟੀ ਕਮਿਸ਼ਨਰ (ਵ) ਨੇ ਬਲਾਕ ਸ੍ਰੀ ਚਮਕੌਰ ਸਾਹਿਬ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਸ੍ਰੀ ਚਮਕੌਰ ਸਾਹਿਬ, 14 ਜਨਵਰੀ: ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਚੰਦਰਜਯੋਤੀ ਸਿੰਘ ਨੇ ਜ਼ਿਲ੍ਹੇ ਦੇ ਬਲਾਕ ਸ੍ਰੀ ਚਮਕੌਰ ਸਾਹਿਬ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਕੰਮਾਂ ਦੀ ਖ਼ੁਦ ਨਿਗਰਾਨੀ ਕਰਨ।
ਵਧੀਕ ਡਿਪਟੀ ਕਮਿਸ਼ਨਰ ਨੇ ਬਲਾਕ ਚਮਕੌਰ ਸਾਹਿਬ ਦੇ ਪਿੰਡ ਕਤਲੋਰ ਵਿਖੇ ਮਗਨਰੇਗਾ ਅਧੀਨ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ। ਇਸ ਤੋਂ ਇਲਾਵਾ ਪਿੰਡ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਦੇ ਕੰਮਾਂ ਨੂੰ ਵੀ ਦੇਖਿਆ ਗਿਆ ਅਤੇ ਆਂਗਣਵਾੜੀ ਦੇ ਚੱਲ ਰਹੇ ਪ੍ਰੋਜੈਕਟ ਨੂੰ ਵੀ ਵੇਖਿਆ ਗਿਆ।
ਇਸ ਦੇ ਨਾਲ ਹੀ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗ੍ਰਾਮ ਪੰਚਾਇਤ ਰਸੀਦਪੁਰ ਵਿਖੇ ਨਵਾਂ ਬਣ ਰਿਹਾ ਆਂਗਣਵਾੜੀ ਸੈਂਟਰ ਵੀ ਦੇਖਿਆ ਗਿਆ ਅਤੇ ਪੀਐਮਏਵਾਈ ਅਧੀਨ ਨਵੇਂ ਬਣ ਰਹੇ ਘਰਾਂ ਦਾ ਜਾਇਜਾ ਵੀ ਲਿਆ ਗਿਆ।
ਮਿਸ ਚੰਦਰਜਯੋਤੀ ਸਿੰਘ ਵੱਲੋਂ ਗ੍ਰਾਮ ਪੰਚਾਇਤ ਵਜੀਦਪੁਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦੀ ਡਿਸਪੈਂਸਰੀ ਦਾ ਅਚਨਚੇਤ ਦੌਰਾ ਕੀਤਾ ਗਿਆ ਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਵੀ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਕਿਸੇ ਵੀ ਕੰਮ ਵਿੱਚ ਦੇਰੀ ਤੇ ਢਿੱਲ ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਸ ਲਈ ਸਮੂਹ ਅਧਿਕਾਰੀ ਸਾਰੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਤਨਦੇਹੀ ਨਾਲ ਕੰਮ ਕਰਨ ਅਤੇ ਕੰਮ ਦੇ ਮਿਆਰ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ।