ਵਾਤਾਵਰਣ ਦੀ ਸੁਰੱਖਿਆ ਲਈ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵਲੋਂ ਸਮੂਹ ਅਫਸਰਾਂ ਨੂੰ ਆਦੇਸ਼ ਜਾਰੀ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਵਾਤਾਵਰਣ ਦੀ ਸੁਰੱਖਿਆ ਲਈ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵਲੋਂ ਸਮੂਹ ਅਫਸਰਾਂ ਨੂੰ ਆਦੇਸ਼ ਜਾਰੀ
ਰੂਪਨਗਰ, 25 ਸਤੰਬਰ: ਵਾਤਾਵਰਣ ਦੀ ਸੁਰੱਖਿਆ ਲਈ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵਲੋਂ ਸਮੂਹ ਅਫਸਰਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਵੱਖ-ਵੱਖ ਬਲਾਕਾਂ ਵਿਖੇ ਐਸ.ਡੀ.ਐਮਜ਼, ਐਸ.ਪੀ. ਤਹਿਸੀਲਦਾਰ, ਨਾਇਬ ਤਹਿਸੀਲਦਾਰ, ਬੀ.ਡੀ.ਪੀ.ਓਜ਼ ਅਤੇ ਡੀ.ਐਸ.ਪੀ ਪੱਧਰ ਦੇ ਅਧਿਕਾਰੀ ਨਿਗਰਾਨੀ ਕਰਨਗੇ ਅਤੇ ਕਲੱਸਟਰ ਅਫਸਰਾਂ ਦੇ ਨਾਲ ਤਾਲਮੇਲ ਕਰਕੇ ਪੰਚਾਇਤਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨਗੇ।
ਮੀਟਿੰਗ ਦੀ ਅਗਵਾਈ ਕਰਦਿਆਂ ਉਨ੍ਹਾਂ ਕਿਹਾ ਕਿ ਬਲਾਕਾਂ ਦੇ ਨੌਡਲ ਅਫਸਰ ਖੇਤੀਬਾੜੀ ਵਿਭਾਗ ਅਤੇ ਕੋਆਪ੍ਰੇਟਿਵ ਸੁਸਾਇਟੀਆਂ ਅਧੀਨ ਮਸ਼ੀਨਰੀ ਦੀ ਮੈਪਿੰਗ ਕਰਨਗੇ। ਜਿਸ ਉਪਰੰਤ ਉਪਲੱਭਧ ਮਸ਼ੀਨਰੀ ਦੀ ਵਰਤੋਂ ਕਰਕੇ ਕਿਸਾਨਾਂ ਨੂੰ ਮੁਹੱਈਆ ਕਰਵਾਉਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਹੋਣ ਵਾਲੇ ਮਾਰੂ ਪ੍ਰਭਾਵਾਂ ਸਦਕਾ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਇਸ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਜਿਸ ਤਹਿਤ ਪੂਰੇ ਸੂਬੇ ਵਿਚ ਵਾਤਾਵਰਣ ਦੀ ਸੁਰੱਖਿਆ ਦੇ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਬਲਾਕਾਂ ਵਿਚ ਤਾਇਨਾਤ ਕੀਤੇ ਗਏ ਅਧਿਕਾਰੀ ਰੋਜ਼ਾਨਾ ਆਪਣੇ ਵਲੋਂ ਕੀਤੀ ਕਾਰਗੁਜ਼ਾਰੀ ਜਿਸ ਵਿਚ ਕਿਸਾਨਾਂ ਅਤੇ ਪੰਚਾਇਤਾਂ ਨਾਲ ਮੀਟਿੰਗਾਂ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਚੁੱਕੇ ਕਦਮ ਸਬੰਧੀ ਕਾਰਗੁਜ਼ਾਰੀ ਦੀ ਰਿਪੋਰਟ ਜ਼ਿਲ੍ਹਾ ਹੈੱਡਕੁਆਟਰ ਵਿਖੇ ਪੇਸ਼ ਕਰਨਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਸ ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਸਿਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫ਼ਸਰ ਅਨਮਜੋਤ ਕੌਰ, ਐੱਸ.ਡੀ.ਐੱਮ ਰੂਪਨਗਰ ਹਰਬੰਸ ਸਿੰਘ, ਐੱਸ.ਡੀ.ਐੱਮ ਸ਼੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਐੱਸ.ਡੀ.ਐੱਮ ਮੋਰਿੰਡਾ ਦੀਪਾਂਕਰ ਗਰਗ, ਐੱਸ.ਡੀ.ਐੱਮ ਸ਼੍ਰੀ ਅਨੰਦਪੁਰ ਸਾਹਿਬ ਮਨਦੀਪ ਸਿੰਘ ਢਿੱਲੋ, ਐੱਸ.ਪੀ ਹੈੱਡ ਕੁਆਟਰ ਰਾਜਪਾਲ ਸਿੰਘ ਹੁੰਦਲ, ਐੱਸ.ਪੀ ਤਰੁਣ ਰਤਨ, ਐੱਸ.ਪੀ ਨਵਨੀਤ ਮਾਹਲ, ਡੀ.ਐਸ.ਪੀ ਤ੍ਰਿਲੋਚਨ ਸਿੰਘ, ਡੀ.ਐਸ.ਪੀ ਜਰਨੈਲ ਸਿੰਘ, ਡੀ.ਐਸ.ਪੀ ਮਨਜੀਤ ਸਿੰਘ ਔਲਖ, ਮੁੱਖ ਖੇਤੀਬਾੜੀ ਅਫਸਰ ਡਾ. ਗੁਰਬਚਨ ਸਿੰਘ, ਡੀ.ਡੀ.ਪੀ.ਓ. ਬਲਜਿੰਦਰ ਸਿੰਘ ਗਰੇਵਾਲ, ਬੀ.ਡੀ.ਪੀ.ਓ. ਰੋਪੜ ਦਰਸ਼ਨ ਸਿੰਘ, ਬੀ.ਡੀ.ਪੀ.ਓ. ਮੋਰਿੰਡਾ ਹਰਿੰਦਰ ਕੌਰ, ਬੀ.ਡੀ.ਪੀ.ਓ ਸ਼੍ਰੀ ਚਮਕੌਰ ਸਾਹਿਬ ਹਰਕੀਤ ਸਿੰਘ, ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।