ਵਿਰਾਸਤੀ ਖੇਡਾਂ ‘ਚ ਗੱਤਕੇ ਦੇ ਮੁਕਾਬਲੇ ਰਹੇ ਖਿੱਚ ਦਾ ਕੇਂਦਰ: ਵਧੀਕ ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਵਿਰਾਸਤੀ ਖੇਡਾਂ ‘ਚ ਗੱਤਕੇ ਦੇ ਮੁਕਾਬਲੇ ਰਹੇ ਖਿੱਚ ਦਾ ਕੇਂਦਰ: ਵਧੀਕ ਡਿਪਟੀ ਕਮਿਸ਼ਨਰ
ਵਿਰਾਸਤੀ ਖੇਡਾਂ ਕਰਵਾਉਣ ‘ਚ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦਾ ਰਿਹਾ ਵੱਡਾ ਸਹਿਯੋਗ
ਰੂਪਨਗਰ, 11 ਮਾਰਚ : ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਹੋਲਾ ਮਹੱਲਾ 2025 ਦੇ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਰਾਸਤੀ ਖੇਡਾਂ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪਰ ਸਾਹਿਬ ਵਿਖੇ ਦੋ ਰੋਜ਼ਾ 11 ਮਾਰਚ ਤੇ 12 ਮਾਰਚ ਨੂੰ ਕਰਵਾਈਆ ਗਈਆਂ, ਜਿਸ ਵਿੱਚ ਗੱਤਕਾ ਦੇ ਮੁਕਾਬਲੇ ਖਿੱਚ ਦਾ ਕੇਂਦਰ ਬਣੇ ਰਹੇ, ਗੱਤਕੇ ਦੇ ਇਨ੍ਹਾਂ ਮੁਕਾਬਲਿਆਂ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦਾ ਵੱਡਾ ਸਹਿਯੋਗ ਰਿਹਾ।
ਇਸ ਬਾਰੇ ਹੋਣ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ (ਆਈ ਏ ਐਸ) ਚੰਦਰਜਯੋਤੀ ਸਿੰਘ ਨੇ ਦੱਸਿਆ ਕਿ
ਕਿ ਵਿਰਾਸਤੀ ਮਾਰਸ਼ਲ ਆਰਟ ਗੱਤਕਾ ਅੱਜ ਦੇਸ਼ਾਂ-ਵਿਦੇਸ਼ਾਂ ਵਿੱਚ ਪ੍ਰਚਲਿਤ ਹੋ ਚੁੱਕਾ ਹੈ ਜਿਸ ਕਰਕੇ ਨੌਜਵਾਨਾਂ ਦਾ ਵਿਰਾਸਤੀ ਖੇਡਾਂ ਵੱਲ ਵੀ ਉਤਸ਼ਾਹ ਦਿਨੋ-ਦਿਨ ਵੱਧ ਰਿਹਾ ਹੈ ਜਿਸ ਨੂੰ ਸਫਲ ਬਣਾਉਣ ਵਿੱਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਤੇ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਨੇ ਅਣਥੱਕ ਯਤਨ ਕੀਤੇ ਸਨ।
ਉਨ੍ਹਾਂ ਦੱਸਿਆ ਕਿ ਖੇਡਾਂ ਵਿਰਾਸਤੀ ਸੰਭਾਲ ਤੇ ਸਵੈ-ਰੱਖਿਆ ਲਈ ਪ੍ਰੇਰਿਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੱਤਕੇ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦਾ ਵੱਡਾ ਯੋਗਦਾਨ ਹੈ ਜੋ ਇਹ ਮਾਰਸ਼ਲ ਆਰਟ ਨੂੰ ਆਉਣ ਵਾਲੀਆਂ ਪੀੜੀਆਂ ਲਈ ਵੀ ਸੁਰੱਖਿਅਤ ਕਰ ਰਹੇ ਹਨ। ਇਸ ਐਸੋਸੀਏਸ਼ਨ ਵੱਲੋਂ ਨਿਰੰਤਰ ਜ਼ਿਲ੍ਹਾ, ਸੂਬਾ ਤੇ ਕੌਮੀ ਪੱਧਰ ਦੇ ਗੱਤਕਾ ਮੁਕਾਬਲੇ ਵੀ ਕਰਵਾਏ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਗੱਤਕਾ ਮੁਕਾਬਲਿਆਂ ਵਿੱਚ ਪ੍ਰਥਮ ਸਹਾਏ ਗੱਤਕਾ ਅਖਾੜਾ ਲੁਧਿਆਣਾ ਨੇ ਪਹਿਲਾ ਸਥਾਨ, ਬਾਬਾ ਬੁੱਢਾ ਜੀ ਗੱਤਕਾ ਅਖਾੜਾ ਡੱਡੂਮਾਜਰਾ, ਚੰਡੀਗੜ੍ਹ ਨੇ ਦੂਸਰਾ ਸਥਾਨ ਤੇ ਬਾਬਾ ਜੀਵਨ ਸਿੰਘ ਗੱਤਕਾ ਅਖਾੜਾ ਮੋਰਿੰਡਾ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰਾਂ ਕਿਰਪਾਨ ਫਰਾਈ ਵਿੱਚ ਜਗਦੇਵ ਸਿੰਘ ਪਹਿਲਾ ਸਥਾਨ, ਸਤਵੰਤ ਸਿੰਘ ਦੂਜਾ ਸਥਾਨ ਤੇ ਜਗਰਾਜ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਚੱਕਰ ਵਿੱਚ ਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਤੇ ਹਸਪ੍ਰੀਤ ਸਿੰਘ ਨੇ ਦੂਸਰਾ ਸਥਾਨ ਹਾਸਲ ਕੀਤਾ, ਫਰੀ-ਸੋਟੀ ਮੁਕਾਬਲਿਆਂ (ਲੜਕੇ) ਵਿੱਚ ਜਗਦੇਵ ਸਿੰਘ ਪਹਿਲਾ ਸਥਾਨ, ਅਮਨਦੀਪ ਸਿੰਘ ਦੂਸਰਾ ਸਥਾਨ ਤੇ ਹਰਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਸਿੰਗਲ ਸੋਟੀ (ਲੜਕੇ) ਵਿੱਚ ਰਾਜਵੀਰ ਸਿੰਘ ਪਹਿਲਾ ਸਥਾਨ, ਜਸਪ੍ਰੀਤ ਸਿੰਘ ਦੂਸਰਾ ਸਥਾਨ ਤੇ ਰਿਸ਼ਵਜੀਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਸ਼ਸ਼ਤਰ ਪ੍ਰਦਰਸ਼ਨ (ਟੀਮ) ਵਿੱਚ ਲੁਧਿਆਣਾ ਦੇ ਟੀਮ ਪਹਿਲੇ, ਡੱਡੂ ਮਾਜਰਾ ਦੀ ਦੂਜੇ, ਮੋਰਿੰਡਾ ਤੇ ਸ੍ਰੀ ਅਨੰਦਪੁਰ ਸਾਹਿਬ ਦੀ ਟੀਮ ਤੀਜੇ ਸਥਾਨ ਤੇ ਰਹੀ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਹੋਲਾ ਮਹੱਲਾ ਵਿਖੇ ਪਹੁੰਚ ਰਹੀਆਂ ਸੰਗਤਾਂ ਤੇ ਇਲਾਕਾ ਵਾਸੀਆਂ ਨੇ ਇਸ ਵਿਰਾਸਤੀ ਖੇਡਾਂ ਉਪਰਾਲੇ ਨੂੰ ਵੱਡੀ ਗਿਣਤੀ ਵਿੱਚ ਪਸੰਦ ਕੀਤਾ ਹੈ ਜਿਸ ਲਈ ਅਗਲੇ ਸਾਲ ਇਹ ਖੇਡਾਂ ਤਿੰਨ ਦਿਨ ਲਈ ਆਯੋਜਿਤ ਕੀਤੀਆਂ ਜਾਣਗੀਆਂ।