ਬੰਦ ਕਰੋ

ਵਿਸ਼ੇਸ਼ ਸਕੱਤਰ ਮਾਲ-ਕਮ-ਮਿਸ਼ਨ ਡਾਇਰੈਕਟਰ, ਸਵਾਮਿਤਵਾ ਸਕੀਮ ਨੇ ਜ਼ਿਲ੍ਹਾ ਮਾਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਪ੍ਰਕਾਸ਼ਨ ਦੀ ਮਿਤੀ : 02/02/2023
Special Secretary Revenue-cum-Mission Director, Swamitwa Scheme held a meeting with District Revenue Officers

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਵਿਸ਼ੇਸ਼ ਸਕੱਤਰ ਮਾਲ-ਕਮ-ਮਿਸ਼ਨ ਡਾਇਰੈਕਟਰ, ਸਵਾਮਿਤਵਾ ਸਕੀਮ ਨੇ ਜ਼ਿਲ੍ਹਾ ਮਾਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਰੂਪਨਗਰ, 2 ਫਰਵਰੀ: ਪੰਜਾਬ ਸਰਕਾਰ ਦੁਆਰਾ ਰਾਜ ਭਰ ਵਿੱਚ ਪੇਂਡੂ ਖੇਤਰਾਂ ਨੂੰ ਡਿਜੀਟਲ ਰੂਪ ਵਿੱਚ ਅਪਡੇਟ ਕਰਕੇ “ਮੇਰਾ ਘਰ ਮੇਰਾ ਨਾਮ”/ਸਵਾਮਿਤਵਾ ਸਕੀਮ ਤਹਿਤ ਜ਼ਿਲ੍ਹੇ ਵਿਚ ਲਾਲ ਲਕੀਰ ਅਧੀਨ ਆਉਂਦੇ ਮਕਾਨਾਂ ਅਤੇ ਪਲਾਟਾਂ ਦੀ ਸਹੀ ਮਾਲਕੀ ਦਿੱਤੀ ਜਾਵੇਗੀ।

ਇਸ ਸੰਬੰਧੀ ਵਿਸ਼ੇਸ਼ ਸਕੱਤਰ ਮਾਲ-ਕਮ-ਮਿਸ਼ਨ ਡਾਇਰੈਕਟਰ ਸਵਾਮਿਤਵਾ, ਸ਼੍ਰੀ ਕੇਸ਼ਵ ਹਿੰਗੋਨੀਆ ਨੇ ਅੱਜ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਮਾਲ ਅਧਿਕਾਰੀ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਨਾਲ ਇਸ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਮੀਟਿੰਗ ਕੀਤੀ।

ਇਸ ਸੰਬੰਧੀ ਸ਼੍ਰੀ ਕੇਸ਼ਵ ਹਿੰਗੋਨੀਆ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਰਾਜ ਵਿਚ ਲਾਲ ਲਕੀਰ ਆਉਂਦੇ ਖੇਤਰ, ਮਕਾਨਾਂ ਨੂੰ ਤਸਦੀਕ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਪ੍ਰਾਪਰਟੀ ਕਾਰਡ ਜਾਰੀ ਕਰਨਾ ਹੈ। ਜ਼ਿਲ੍ਹਾ ਰੂਪਨਗਰ ਵਿਚ ਹੁਣ ਤਕ 536 ਪਿੰਡਾਂ ਨੂੰ ਤਸਦੀਕ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਨਾਲ ਪੇਂਡੂ ਲੋਕਾਂ ਨੂੰ ਉਨ੍ਹਾਂ ਦੀਆਂ ਰਿਹਾਇਸ਼ੀ ਜਾਇਦਾਦਾਂ ਦੇ ਦਸਤਾਵੇਜ਼ ਬਣਾਉਣ ਦਾ ਅਧਿਕਾਰ ਪ੍ਰਦਾਨ ਹੋਵੇਗਾ ਤਾਂ ਜੋ ਉਹ ਆਰਥਿਕ ਉਦੇਸ਼ਾਂ ਲਈ ਆਪਣੀ ਜਾਇਦਾਦ ਦੀ ਵਰਤੋਂ ਕਰ ਸਕਣਗੇ।

ਸ਼੍ਰੀ ਕੇਸ਼ਵ ਹਿੰਗੋਨੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਨੋਟੀਫਾਈਡ ਪਿੰਡਾਂ ਵਿੱਚ ਅਬਾਦੀ ਦੇਹ ਖੇਤਰ ਵਿੱਚ ਆਉਂਦੀ ਜਾਇਦਾਦ ਨੂੰ ਡਰੋਨ ਕੈਮਰਿਆਂ ਦੀ ਮਦਦ ਨਾਲ ਤਿਆਰ ਕੀਤਾ ਜਾਣਾ ਹੈ। ਇਨ੍ਹਾਂ ਪਿੰਡਾਂ ਦੇ ਨਕਸ਼ੇ ਪ੍ਰਾਪਤ ਕਰਕੇ ਪਿੰਡਾਂ ਦੇ ਵੱਡੇ ਫਲੈਕਸ ਬੋਰਡ ਅਤੇ ਸਾਂਝੀਆਂ ਥਾਵਾਂ ‘ਤੇ ਲਗਾਏ ਜਾਣਗੇ ਤਾਂ ਜੋ ਲੋਕ 90 ਦਿਨਾਂ ਦੇ ਅੰਦਰ-ਅੰਦਰ ਨਕਸ਼ਿਆਂ ਵਿਚਲੀਆਂ ਤਰੁੱਟੀਆਂ ਸਬੰਧੀ ਆਪਣੇ ਇਤਰਾਜ਼ ਪੇਸ਼ ਕਰ ਸਕਣ, ਪੜਤਾਲ ਉਪਰੰਤ ਉਨ੍ਹਾਂ ਦੇ ਨਾਂ ਅੰਤਿਮ ਪ੍ਰਵਾਨਗੀ ਲਈ ਸਰਵੇ ਲਈ ਭੇਜੇ ਜਾ ਸਕਣ।

ਵਿਸ਼ੇਸ਼ ਸਕੱਤਰ ਮਾਲ ਸ੍ਰੀ ਕੇਸ਼ਵ ਹਿੰਗੋਨੀਆ ਨੇ ਅੱਗੇ ਹਦਾਇਤਾਂ ਜਾਰੀ ਕੀਤੀਆਂ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੇਰਾ ਘਰ ਮੇਰਾ ਨਾਮ’ ਸਕੀਮ ਨੂੰ ਲਾਗੂ ਕਰਨ ‘ਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੋਕ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਹ ਸਕੀਮ ਯੋਜਨਾਬੰਦੀ ਅਤੇ ਮਾਲੀਆ ਉਗਰਾਹੀ ਨੂੰ ਸੁਚਾਰੂ ਬਣਾਉਣ ‘ਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਜਾਇਦਾਦ ਦੇ ਅਧਿਕਾਰਾਂ ਬਾਰੇ ਸਪੱਸ਼ਟਤਾ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਨਾਲ ਜਾਇਦਾਦ ਸਬੰਧੀ ਵਿਵਾਦਾਂ ਨੂੰ ਸੁਲਝਾਉਣ ਵਿੱਚ ਵੀ ਮਦਦ ਮਿਲੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਹਰਜੋਤ ਕੌਰ, ਜਿਲਾ ਮਾਲ ਅਫ਼ਸਰ ਰੂਪਨਗਰ ਸ਼੍ਰੀ ਗੁਰਦੇਵ ਸਿੰਘ ਧੰਮ, ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਐਸ.ਡੀ.ਐਮ. ਮੋਰਿੰਡਾ ਸ਼੍ਰੀ ਦਿਪਾਂਕਰ ਗਰਗ, ਐਸ.ਡੀ.ਐਮ. ਨੰਗਲ ਸ਼੍ਰੀਮਤੀ ਮਨੀਸ਼ਾ ਰਾਣਾ, ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ, ਤਹਿਸੀਲਦਾਰ ਸ਼੍ਰੀ ਚਮਕੌਰ ਸਾਹਿਬ ਸ਼੍ਰੀ ਚੇਤਨ ਬੰਗੜ, ਤਹਿਸੀਲਦਾਰ ਨੰਗਲ ਨੀਰਜ਼ ਕੁਮਾਰ ਸ਼ਰਮਾ ਅਤੇ ਹੋਰ ਵਿਭਾਗਾਂ ਤੋਂ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।