ਵੋਟਰ ਸੂਚੀ ਸੁਧਾਈ ਮੁਹਿੰਮ 2026 ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਰਾਜਨੀਤਿਕ ਪਾਰਟੀਆਂ ਨਾਲ ਕੀਤੀ ਗਈ ਅਹਿਮ ਬੈਠਕ
p>ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਵੋਟਰ ਸੂਚੀ ਸੁਧਾਈ ਮੁਹਿੰਮ 2026 ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਰਾਜਨੀਤਿਕ ਪਾਰਟੀਆਂ ਨਾਲ ਕੀਤੀ ਗਈ ਅਹਿਮ ਬੈਠਕ
ਰੂਪਨਗਰ, 18 ਮਈ: ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਸੁਧਾਈ 2026 ਦੀ ਸੁਧਾਈ ਲਈ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ, ਜਿਸਦੇ ਸਨਮੁੱਖ ਅੱਜ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਦੀ ਨੁਮਾਇੰਦਗੀ ਕਰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਦੱਸਿਆ ਗਿਆ ਕਿ ਐਸ.ਆਈ.ਆਰ. ਦੇ ਪਹਿਲੇ ਪੜ੍ਹਾਅ ਵਿੱਚ ਬੀ.ਐੱਲ.ਓਜ ਵੱਲੋਂ 25 ਜੂਨ 2026 ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਇਨੂਮੇਰਸ਼ਨ ਫਾਰਮ ਭਰਵਾਏ ਜਾਣੇ ਹਨ ਅਤੇ ਇਸ ਕਾਰਜ ਲਈ ਜ਼ਿਲ੍ਹੇ ਵਿੱਚ 696 ਬੀ.ਐਲ.ਓਜ਼, 71 ਸੁਪਰਵਾਈਜ਼ਰ, 03 ਈ.ਆਰ.ਓਜ਼ ਸਮੇਤ ਹੋਰ ਸਹਾਇਕ ਚੋਣ ਅਮਲਾ ਲਗਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਉਪਰੰਤ ਉਨ੍ਹਾਂ ਵੱਲੋਂ ਪੋਲਿੰਗ ਸਟੇਸ਼ਨਾ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਚਰਚਾ ਕਰਦੇ ਸੂਚਿਤ ਕੀਤਾ ਗਿਆ ਕਿ 24 ਜੁਲਾਈ 2026 ਤੋਂ ਪਹਿਲਾ ਖਸਤਾ ਹਾਲਤ ਵਿੱਚ ਪਏ ਪੋਲਿੰਗ ਸਟੇਸ਼ਨ ਦੀ ਥਾਂ ਤੇ ਨਵੇਂ ਪੋਲਿਗ ਸਟੇਸ਼ਨ ਬਣਾਏ ਜਾਣਗੇ।
ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ 31 ਜੁਲਾਈ 2026 ਨੂੰ ਵੋਟਰ ਸੂਚੀ ਦਾ ਖਰੜਾ ਤਿਆਰ ਕਰਕੇ ਡਰਾਫਟ ਪਬਲੀਕੇਸ਼ਨ ਹੋਵੇਗੀ ਅਤੇ ਜਿਸ ਵੀ ਵਿਅਕਤੀ ਨੂੰ ਵੋਟਰ ਸੂਚੀ ਵਿੱਚ ਕੋਈ ਗਲਤੀ ਜਾ ਕੋਈ ਹੋਰ ਕਮੀ ਪੇਸ਼ੀ ਲੱਗਦੀ ਹੈ ਤਾਂ ਉਹ ਆਪਣੇ ਦਾਅਵੇ ਤੇ ਇਤਰਾਜ 31 ਜੁਲਾਈ 2026 ਤੋਂ 30 ਅਗਸਤ 2026 ਤੱਕ ਬੀ.ਐੱਲ.ਓਜ ਅੱਗੇ ਪੇਸ਼ ਕਰ ਸਕਦਾ ਹੈ। ਇਸ ਤੋਂ ਬਾਅਦ ਪ੍ਰਾਪਤ ਹੋਏ ਸਾਰੇ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ ਹੋਣ ਉਪਰੰਤ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 01 ਅਕਤੂਬਰ 2026 ਨੂੰ ਕੀਤੀ ਜਾਵੇਗੀ।
ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਪੋਲਿੰਗ ਬੂਥਾਂ ਤੇ ਆਪਣੀ-ਆਪਣੀ ਪਾਰਟੀ ਦਾ ਬੂਥ ਲੇਵਲ ਏਜੰਟ ਲਗਾਉਣ ਲਈ ਅਪੀਲ ਕੀਤੀ ਗਈ ਅਤੇ ਕਿਹਾ ਗਿਆ ਕਿ ਐਸ.ਆਈ.ਆਰ. ਦੀ ਇਸ ਮੁਹਿੰਮ ਵਿੱਚ ਆਪਣਾ ਪੂਰਾ ਯੋਗਦਾਨ ਦਿੱਤਾ ਜਾਵੇ ਤਾਂ ਜੋ ਇਸ ਕੰਮ ਨੂੰ ਸੁਚਾਰੂ ਢੰਗ ਨਾਲ ਨੇਪੜੇ ਚੜ੍ਹਾਇਆ ਜਾ ਸਕੇ।
ਇਸ ਮੀਟਿੰਗ ਵਿੱਚ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਸਕੱਤਰ/ਨੁਮਾਇੰਦੇ ਭਾਰਤੀ ਜਨਤਾ ਪਾਰਟੀ ਤੋਂ ਸ. ਜਰਨੈਲ ਸਿੰਘ ਭਾਊਵਾਲ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸ. ਭੁਪਿੰਦਰ ਸਿੰਘ, ਸੀ.ਪੀ.ਆਈ.ਐੱਮ ਤੋਂ ਸ਼੍ਰੀ ਬਜਿੰਦਰ ਪੰਡਿਤ ਅਤੇ ਸ. ਗੁਰਦੇਵ ਸਿੰਘ ਬਾਗੀ, ਸ਼੍ਰੋਮਣੀ ਅਕਾਲੀ ਦਲ ਤੋਂ ਸ਼੍ਰੀ ਵੇਦ ਪ੍ਰਕਾਸ਼, ਬਹੁਜਨ ਸਮਾਜ ਪਾਰਟੀ ਤੋਂ ਸ. ਸਰਦੂਲ ਸਿੰਘ, ਸ. ਅਜੀਤ ਸਿੰਘ ਭੈਣੀ ਅਤੇ ਐਡਵੋਕੇਟ ਸ. ਚਰਨਜੀਤ ਸਿੰਘ ਘਈ, ਸੀ.ਪੀ.ਆਈ ਤੋਂ ਸ. ਸੁਖਵੀਰ ਸਿੰਘ ਤੋਂ ਇਲਾਵਾ ਚੋਣ ਤਹਿਸੀਲਦਾਰ ਸ. ਪਲਵਿੰਦਰ ਸਿੰਘ ਬੈਂਸ ਤੋਂ ਇਲਾਵਾ ਜ਼ਿਲ੍ਹਾ ਚੋਣ ਦਫਤਰ ਦੇ ਕਈ ਹੋਰ ਅਧਿਕਾਰੀ ਤੇ ਕਰਮਚਾਰੀਆਂ ਨੇ ਵੀ ਹਿੱਸਾ ਲਿਆ।