ਬੰਦ ਕਰੋ

ਸ਼੍ਰੀਮਤੀ ਸੋਨਾਲੀ ਗਿਰਿ ਆਈ.ਏ.ਐਸ. ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ

ਪ੍ਰਕਾਸ਼ਨ ਦੀ ਮਿਤੀ : 10/02/2020
DC Rupnagar

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ।

ਰੂਪਨਗਰ – ਮਿਤੀ – 10 ਫਰਵਰੀ 2020

ਰੂਪਨਗਰ ਜ਼ਿਲ੍ਹੇ ਵਿੱਚ ਸੈਰ ਸਪਾਟਾ ਸਨਤ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾਣਗੇ ਉਪਰਾਲੇ – ਸੋਨਾਲੀ ਗਿਰਿ ਡਿਪਟੀ ਕਮਿਸ਼ਨਰ

ਹੋਲੇ ਮਹੁੱਲੇ ਮੌਕੇ ਸ਼ਰਧਾਲੂਆਂ ਦੀ ਸਹਲੂਤ ਲਈ ਕੀਤੇ ਜਾਣਗੇ ਢੁਕਵੇਂ ਪ੍ਰਬੰਧ

ਰੂਪਨਗਰ 10 ਫਰਵਰੀ – ਸ਼੍ਰੀਮਤੀ ਸੋਨਾਲੀ ਗਿਰਿ ਆਈ.ਏ.ਐਸ. ਨੇ ਅੱਜ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪੁੱਜਣ ਤੇ ਗਾਰਡ ਆਫ ਓਨਰ ਦਿੱਤਾ ਗਿਆ। ਜਿੱਥੇ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਅਤੇ ਉਪ ਮੰਡਲ ਦੇ ਐਸ.ਡੀ.ਐਮਜ਼ ਨੇ ਉਨ੍ਹਾਂ ਦਾ ਬੁੱਕੇ ਦੇ ਕੇ ਸਵਾਗਤ ਕੀਤਾ।

ਆਪਣਾ ਅਹੁੱਦਾ ਸੰਭਾਲਣ ਉਪਰੰਤ ਜ਼ਿਲ੍ਹੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਕਿਹਾ ਕਿ ਹੋਲੇ ਮੁਹੱਲੇ ਦੌਰਾਨ ਸ਼ਰਧਾਲੂਆਂ ਨੂੰ ਹਰ ਤਰ੍ਹਾਂ ਦੀ ਸਹਲੂਤਾਂ ਦੇਣ ਲਈ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹੋਲੇ ਮੁੱਹਲੇ ਦਾ ਵਿਸ਼ੇਸ਼ ਮਹੱਤਵ ਹੈ ਅਤੇ ਸੰਸਾਰ ਭਰ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਪੁੱਜ ਦੇ ਹਨ। ਰੂਪਨਗਰ ਜ਼ਿਲ੍ਹੇ ਵਿੱਚ ਸੈਰ ਸਪਾਟਾ ਦੀਆਂ ਸੰਭਾਵਨਾਵਾਂ ਵਿੱਚ ਹੋਰ ਵਾਧਾ ਕਰਨ ਦਾ ਜ਼ਿਕਰ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਦਰਤੀ ਤੌਰ ਤੇ ਮਨਮੋਹਕ ਵਾਤਾਵਰਣ ਅਤੇ ਸੁੰਦਰਤਾ ਨਾਲ ਭਰਪੂਰ ਇਸ ਜ਼ਿਲ੍ਹੇ ਵਿੱਚ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਭਾਰੀ ਆਮਦ ਹੈ ਅਤੇ ਇੱਥੇ ਸੈਰ ਸਪਾਟੇ ਦੀਆਂ ਬਹੁਤ ਸਾਰੀਆਂ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਇਸ ਦਿਸ਼ਾ ਵਿੱਚ ਜ਼ੋ ਵੀ ਸੰਭਵ ਸਹਲੂਤਾਂ ਮਹੱਈਆਂ ਕਰਵਾਈਆਂ ਜਾ ਸਕਣਗੀਆਂ ਉਨ੍ਹਾਂ ਉੱਤੇ ਵਿਸ਼ੇਸ਼ ਤੌਰ ਤੇ ਕੰਮ ਕਰਕੇ ਇਸ ਜ਼ਿਲ੍ਹੇ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਤ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਆਪਣਾ ਕੰਮ ਪੂਰੀ ਮਿਹਨਤ ਲਗਨ ਅਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸ਼੍ਰੀ ਆਨੰਦਪੁਰ ਸਾਹਿਬ ਮੈਡਮ ਕੰਨੂ ਗਰਗ, ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਸ਼੍ਰੀ ਮਨਕਮਲ ਸਿੰਘ ਚਾਹਲ, ਸਹਾਇਕ ਕਮਿਸ਼ਨਰ ਸ਼੍ਰੀ ਇੰਦਰਪਾਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।