ਸਪਰਸ਼ ਰਾਹੀਂ ਪੈਨਸ਼ਨ ਲੈਣ ਵਾਲੇ ਸਾਬਕਾ ਸੈਨਿਕਾਂ ਦੇ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣ ਲਈ 2 ਤੋਂ 20 ਨਵੰਬਰ ਤੱਕ ਲੱਗੇਗਾ ਵਿਸ਼ੇਸ਼ ਕੈਂਪ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਸਪਰਸ਼ ਰਾਹੀਂ ਪੈਨਸ਼ਨ ਲੈਣ ਵਾਲੇ ਸਾਬਕਾ ਸੈਨਿਕਾਂ ਦੇ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣ ਲਈ 2 ਤੋਂ 20 ਨਵੰਬਰ ਤੱਕ ਲੱਗੇਗਾ ਵਿਸ਼ੇਸ਼ ਕੈਂਪ
ਰੂਪਨਗਰ, 30 ਅਕਤੂਬਰ: ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਆਈ ਸੀ ਆਈ ਸੀ ਬੈਂਕ ਦੇ ਸਹਿਯੋਗ ਨਾਲ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਰੂਪਨਗਰ ਵਿਖੇ 2 ਨਵੰਬਰ ਤੋਂ 20 ਨਵੰਬਰ 2026 ਤੱਕ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਵਿੰਗ ਕਮਾਂਡਰ (ਰਿਟਾ.) ਅਮਨਪ੍ਰੀਤ ਕੌਰ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਰੂਪਨਗਰ ਨੇ ਦੱਸਿਆ ਕਿ ਇਹ ਕੈਂਪ ਸਪਰਸ਼ ਰਾਹੀਂ ਪੈਨਸ਼ਨ ਪ੍ਰਾਪਤ ਕਰ ਰਹੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣ ਲਈ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਸਮੂਹ ਸਾਬਕਾ ਸੈਨਿਕਾਂ ਅਤੇ ਆਸ਼ਰਿਤਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਦੌਰਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਰੂਪਨਗਰ ਵਿਖੇ ਪਹੁੰਚ ਕੇ ਆਪਣੇ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣ ਅਤੇ ਇਸ ਸਹੂਲਤ ਦਾ ਲਾਭ ਉਠਾਉਣ।</p