ਬੰਦ ਕਰੋ

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀਆਂ) ਮੋਰਿੰਡਾ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨ ਦੀ ਮਿਤੀ : 06/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀਆਂ) ਮੋਰਿੰਡਾ ਵਿਖੇ ਪਲੇਸਮੈਂਟ ਕੈਂਪ ਅੱਜ

12 ਪ੍ਰਾਈਵੇਟ ਨਾਮੀ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ

ਰੂਪਨਗਰ, 06 ਮਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ ਅੱਜ 7 ਮਈ ਦਿਨ ਬੁੱਧਵਾਰ ਨੂੰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀਆਂ) ਮੋਰਿੰਡਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਲਗਭਗ 12 ਪ੍ਰਾਈਵੇਟ ਨਾਮੀ ਕੰਪਨੀਆਂ ਵੱਲੋਂ ਭਾਗ ਲਿਆ ਜਾਵੇਗਾ ਜਿਸ ਵਿੱਚ ਸਵਰਾਜ਼, ਆਰ.ਐਸ.ਮੈਨਪਾਵਰ, ਏਜ਼ਾਈਲ ਹਰਬਲ, ਏਰੀਅਲ ਟੈਲੀਕਾਮ, ਪੀ.ਐਮ ਕਰੀਏਸ਼ਨਜ਼, ਯੂਨੀਵਰਸਲ ਇੰਟਰਨੈਸ਼ਨਲ, ਅਲੀਨਾ ਆਟੋ, ਪ੍ਰੋਟਾਕ ਸਲਿਊਸ਼ਨ, ਸ਼ੇਪਹਾਇਰ ਫੂਡਜ਼ ਇੰਡੀਆ ਲਿਮ:, ਪ੍ਰੋਮਾਰਕ, ਵੀਰਾ ਕਲੋਥਿੰਗ ਅਤੇ ਵਰਧਮਾਨ ਆਦਿ ਕੰਪਨੀਆਂ ਵੱਲੋਂ ਸ਼ਾਮਿਲ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਪਨੀਆਂ ਵੱਲੋਂ ਡਾਟਾ ਐਂਟਰੀ ਓਪ੍ਰੇਟਰ, ਸੈਂਪਲਿੰਗ ਟੇਲਰ, ਮੈਨੇਜਰ, ਸਹਾਇਕ ਮੈਨੇਜਰ, ਐਚ.ਆਰ ਐਡਮਿਨ, ਐਚ.ਆਰ ਰੈਕਰਿਊਟਰ, ਐਚ.ਆਰ ਅਕਾਊਂਟੈਂਟ, ਟੈਲੀਕਾਲਰ, ਡਲਿਵਰੀ ਐਗਜ਼ੀਕਿਊਟਿਵ ਅਤੇ ਅਪ੍ਰੈਂਟਿਸ ਆਦਿ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ।

ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਅੱਠਵੀਂ, ਦਸਵੀਂ, ਬਾਰਵੀਂ, ਗ੍ਰੈਜੂਏਟ, ਆਈ.ਟੀ.ਆਈ ਅਤੇ ਡਿਪਲੋਮਾ ਪਾਸ ਉਮੀਦਵਾਰ ਭਾਗ ਲੈ ਸਕਦੇ ਹਨ। ਉਮੀਦਵਾਰਾਂ ਦੀ ਉਮਰ 18 ਤੋਂ 40 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਕੈਂਪ ਵਿੱਚ ਮਰਦ ਅਤੇ ਇਸਤਰੀ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ। ਨੌਕਰੀ ਕਰਨ ਦਾ ਸਥਾਨ ਮੋਰਿੰਡਾ, ਖਰੜ, ਮੋਹਾਲੀ ਅਤੇ ਬੱਦੀ ਵਿਖੇ ਹੋਵੇਗਾ। ਨੌਕਰੀ ਦੇ ਚਾਹਵਾਨ ਉਮੀਦਵਾਰ 7 ਅਪ੍ਰੈਲ ਨੂੰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇ:), ਮੋਰਿੰਡਾ ਵਿਖੇ ਸਵੇਰੇ 10 ਵਜੇ ਆਪਣੇ ਵਿੱਦਿਅਕ ਯੋਗਤਾ ਨਾਲ ਸਬੰਧਤ ਸਰਟੀਫਿਕੇਟਾਂ ਅਤੇ ਬਾਇਓ ਡਾਟਾ ਸਮੇਤ ਪਹੁੰਚ ਕੇ ਇੰਟਰਵਿਊ ਦੇ ਸਕਦੇ ਹਨ। ਇਸ ਕੈਂਪ ਵਿੱਚ ਸ਼ਾਮਲ ਹੋਣ ਲਈ ਕੋਈ ਵੀ ਟੀ.ਏ ਜਾਂ ਡੀ.ਏ ਮਿਲਣਯੋਗ ਨਹੀਂ ਹੋਵੇਗਾ।

ਮੀਨਾਕਸ਼ੀ ਬੇਦੀ, ਪਲੇਸਮੈਂਟ ਅਫਸਰ ਨੇ ਜ਼ਿਲ੍ਹੇ ਦੇ ਸਮੂਹ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਕੇ ਸੁਨਹਿਰੇ ਮੌਕੇ ਦਾ ਜ਼ਰੂਰ ਲਾਭ ਉਠਾਉਣ।