ਸਰਕਾਰੀ ਕਾਲਜ ਰੋਪੜ ਦੇ ਬੀ.ਸੀ.ਏ ਭਾਗ-3 ਸਮੈਸਟਰ-6 ਦਾ ਨਤੀਜਾ ਸ਼ਾਨਦਾਰ ਰਿਹਾ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਸਰਕਾਰੀ ਕਾਲਜ ਰੋਪੜ ਦੇ ਬੀ.ਸੀ.ਏ ਭਾਗ-3 ਸਮੈਸਟਰ-6 ਦਾ ਨਤੀਜਾ ਸ਼ਾਨਦਾਰ ਰਿਹਾ
ਰੂਪਨਗਰ, 23 ਅਗਸਤ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸੈਸ਼ਨ 2024-25 ਯੂਨੀਵਰਸਿਟੀ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਸਰਕਾਰੀ ਕਾਲਜ ਰੋਪੜ ਦੇ ਬੀ.ਸੀ.ਏ. ਭਾਗ -3 ਸਮੈਸਟਰ -6 ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਕਾਦਮਿਕ ਖੇਤਰ ਵਿੱਚ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਐਲਾਨੇ ਨਤੀਜੇ ਅਨੁਸਾਰ ਕਾਲਜ ਦੇ ਪੰਜ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ ਅੰਕ ਹਾਸਲ ਕੀਤੇ ਹਨ ਅਤੇ 19 ਵਿਦਿਆਰਥੀਆਂ ਨੇ 75 ਫ਼ੀਸਦੀ ਨੰਬਰ ਹਾਸਲ ਕਰਕੇ ਸ਼ਾਨਦਾਰ ਪ੍ਰਾਪਤੀ ਕੀਤੀ ਹੈ।
ਕਾਲਜ ਦੇ ਪ੍ਰਿੰਸੀਪਲ ਪ੍ਰੋ. ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਦੀ ਸਫ਼ਲਤਾ ਉੱਤੇ ਖੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਲਗਨ ਤੇ ਅਧਿਆਪਾਕਾਂ ਦੀ ਮਿਹਨਤ ਹੈ। ਇਸ ਪ੍ਰਾਪਤੀ ਨਾਲ ਕਾਲਜ ਨੂੰ ਮਾਣ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਪ੍ਰਾਪਤੀ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਚੇਰੀ ਪੜ੍ਹਾਈ ਲਈ ਪ੍ਰੇਰਿਤ ਵੀ ਕੀਤਾ।
ਇਸ ਮੌਕੇ ਐੱਚ.ਈ.ਆਈ.ਐੱਸ. ਦੇ ਸਕੱਤਰ ਪ੍ਰੋ. ਸ਼ਮਿੰਦਰ ਕੌਰ, ਵਿੱਤ ਸਕੱਤਰ ਪ੍ਰੋ. ਜਤਿੰਦਰ ਕੁਮਾਰ, ਮੁਖੀ ਪ੍ਰੋ. ਜੁਪਿੰਦਰ ਕੌਰ ਨੇ ਵੀ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਤ ਦਿੱਤੀ।