ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀ ਜੁਗਰਾਜ ਸਿੰਘ ਨੇ ਇੰਟਰਨੈਸ਼ਨਲ ਕੈਨੋ ਫੈਡਰੇਸ਼ਨ 2023 ਚ ਸਿਲਵਰ ਮੈਡਲ ਜਿੱਤਿਆ
ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀ ਜੁਗਰਾਜ ਸਿੰਘ ਨੇ ਇੰਟਰਨੈਸ਼ਨਲ ਕੈਨੋ ਫੈਡਰੇਸ਼ਨ 2023 ਚ ਸਿਲਵਰ ਮੈਡਲ ਜਿੱਤਿਆ
ਰੂਪਨਗਰ, 25 ਜੂਨ: ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀ ਜੁਗਰਾਜ ਸਿੰਘ ਨੇ ਇੰਟਰਨੈਸ਼ਨਲ ਕੈਨੋ ਫੈਡਰੇਸ਼ਨ 2023 ਆਈ ਸੀ ਐਫ਼ ਵਿਚ ਸਿਲਵਰ ਮੈਡਲ ਜਿੱਤਿਆ ਅਤੇ ਆਪਣੀ ਮਿਹਨਤ ਤੇ ਲਗਨ ਨਾਲ ਦੇਸ਼ ਨਾਲ ਰੌਸ਼ਨ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਕੈਕਿੰਗ ਕੈਨੋਇੰਗ ਕੋਚਿੰਗ ਸੈਂਟਰ ਕੱਟਲੀ ਦੇ ਕੋਚ ਜਗਜੀਵਨ ਸਿੰਘ ਨੇ ਦੱਸਿਆ ਕਿ ਕੋਚਿੰਗ ਸੈਂਟਰ ਕੱਟਲੀ ਤੋਂ ਟ੍ਰੇਨਿੰਗ ਲੈ ਰਹੇ ਜੁਗਰਾਜ ਸਿੰਘ ਦੀ ਇੰਟਰਨੈਸ਼ਨਲ ਕੈਨੋ ਫੈਡਰੇਸ਼ਨ 2023 ਆਈ ਸੀ ਐਫ਼ ਡਰੈਗਨ ਬੋਟ ਵਰਲਡ ਕੱਪ ਮੁਕਾਬਲੇ ਲਈ ਚੋਣ ਹੋਈ ਸੀ। ਇਹ ਮੁਕਾਬਲੇ 20 ਜੂਨ ਤੋਂ 23 ਜੂਨ, 2023 ਤੱਕ ਜ਼ੀਗੁਈ, ਯੀਚਾਂਗ, ਹੁਬੇਈ, ਚੀਨ ਵਿਖੇ ਕਰਵਾਏ ਗਏ ਅਤੇ ਆਪਣੀ ਵਧੀਆ ਖੇਡ ਲਈ ਜੁਗਰਾਜ ਦੀ ਵਰਲਡ ਕੱਪ ਲਈ ਭਾਰਤੀ ਟੀਮ ਵਿੱਚ ਚੁਣਿਆ ਗਿਆ ਸੀ।
ਜਗਜੀਵਨ ਸਿੰਘ ਨੇ ਦੱਸਿਆ ਕਿ ਇਸ ਵਰਲਡ ਕੱਪ ਵਿੱਚ ਜੁਗਰਾਜ ਸਿੰਘ ਨੇ ਭਾਰਤ ਲਈ ਚਾਂਦੀ ਦਾ ਤਗ਼ਮਾ ਜਿੱਤ ਕੇ ਕੈਕਿੰਗ ਕੈਨੋਇੰਗ ਕੋਚਿੰਗ ਸੈਂਟਰ ਕੱਟਲੀ ਦਾ ਨਾਂ ਸੁਨਹਰੀ ਅੱਖਰਾਂ ਵਿਚ ਲਿਖ ਦਿੱਤਾ ਹੈ, ਜਿਸ ਤੋਂ ਪ੍ਰੇਰਿਤ ਹੋ ਕੇ ਹੋਰ ਵੀ ਨੌਜਵਾਨ ਖੇਡਾਂ ਵਿਚ ਹਿੱਸਾ ਲੈਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਖੇਡ ਵਿਭਾਗ ਪੰਜਾਬ ਅਤੇ ਜਿਲਾ ਰੂਪਨਗਰ ਦੇ ਖੇਡ ਵਿਭਾਗ ਵੱਲੋਂ ਕੈਕਿੰਗ ਕੈਨੋਇੰਗ ਕੋਚਿੰਗ ਸੈਂਟਰ ਕੱਟਲੀ ਵਿਖੇ ਚਲਾਇਆ ਜਾ ਰਿਹਾ ਹੈ ਜਿਸ ਵਿਚ ਜੁਗਰਾਜ ਸਿੰਘ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਟ੍ਰੇਨਿੰਗ ਕਰ ਰਿਹਾ ਹੈ ਇਸ ਖਿਡਾਰੀ ਨੇ ਰਾਸ਼ਟਰੀ ਪੱਧਰ ਅਤੇ ਅੰਤਰ ਯੂਨੀਵਰਸਿਟੀ ਪੱਧਰ ਤੇ ਦਰਜਨਾ ਮੈਡਲ ਜਿੱਤੇ ਹਨ।
ਕੋਚ ਨੇ ਦੱਸਿਆ ਕਿ ਸਮੂਹ ਜਿਲਾ ਪ੍ਰਸ਼ਾਸਨ ਜਿਲਾ ਖੇਡ ਵਿਭਾਗ ਦੇ ਸਹਿਯੋਗ ਨਾਲ ਆਉਣ ਵਾਲੇ ਸਮੇਂ ਵਿੱਚ ਇਸ ਸੈਂਟਰ ਤੋਂ ਹੋਰ ਵੀ ਕਈ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਜਾਣਗੇ। ਇਸ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਰੁਪੇਸ ਕੁਮਾਰ ਬੇਗੜਾ ਜਿਲਾ ਖੇਡ ਅਫ਼ਸਰ ਦਾ ਵਿਸ਼ੇਸ਼ ਧੰਨਵਾਦ ਕੀਤਾ।