ਬੰਦ ਕਰੋ

ਸਰਕਾਰੀ ਕਾਲਜ ਰੋਪੜ ਵਿਖੇ ‘ਮੇਰਾ ਪਹਿਲਾ ਵੋਟ ਦੇਸ਼ ਦੇ ਲਈ’ ਮੁਹਿੰਮ ਤਹਿਤ ਐੱਨ.ਐੱਸ.ਐੱਸ.ਵਲੰਟੀਅਰਾਂ ਨੂੰ ਕੀਤਾ ਜਾਗਰੂਕ

ਪ੍ਰਕਾਸ਼ਨ ਦੀ ਮਿਤੀ : 05/04/2024
At Government College Ropar, NSS volunteers were sensitized under the campaign 'Mera Pehla Vote Desh De Lai'.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਸਰਕਾਰੀ ਕਾਲਜ ਰੋਪੜ ਵਿਖੇ ‘ਮੇਰਾ ਪਹਿਲਾ ਵੋਟ ਦੇਸ਼ ਦੇ ਲਈ’ ਮੁਹਿੰਮ ਤਹਿਤ ਐੱਨ.ਐੱਸ.ਐੱਸ.ਵਲੰਟੀਅਰਾਂ ਨੂੰ ਕੀਤਾ ਜਾਗਰੂਕ

ਰੂਪਨਗਰ, 5 ਅਪ੍ਰੈਲ: ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਆਦੇਸ਼ਾ ਅਤੇ ਪ੍ਰੋਗਰਾਮ ਕੋਆਰਡੀਨੇਟਰ ਕੌਮੀ ਸੇਵਾ ਯੋਜਨਾ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸਰਕਾਰੀ ਕਾਲਜ ਰੋਪੜ ਵਿਖੇ ‘ਮੇਰਾ ਪਹਿਲਾ ਵੋਟ ਦੇਸ਼ ਦੇ ਲਈ’ ਮੁਹਿੰਮ ਤਹਿਤ ਐੱਨ.ਐੱਸ.ਐੱਸ.ਵਲੰਟੀਅਰਾਂ ਨੂੰ ਕੀਤਾ ਜਾਗਰੂਕ ਕੀਤਾ ਗਿਆ।

ਇਸ ਪ੍ਰੋਗਰਾਮ ਦੌਰਾਨ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਦਿਵਿਆਂਗ ਸਵੀਪ ਆਈਕਾਨ ਡਾ. ਜਤਿੰਦਰ ਕੁਮਾਰ ਨੇ ਵਲੰਟੀਅਰਾਂ ਨੂੰ ਆਪਣੀ ਵੋਟ ਦੇਸ਼ ਹਿੱਤ ਵਿੱਚ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵੋਟ ਬਣਾਉਣ ਦੀ ਪ੍ਰਕਿਰਿਆ, ਭਾਰਤੀ ਚੋਣ ਕਮਿਸ਼ਨ ਵੱਲੋਂ ਨੌਜਵਾਨ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕੀਤੇ ਜਾ ਰਹੇ ਉਪਰਾਲੇ ਅਤੇ ਬਿਨਾਂ ਕਿਸੇ ਲਾਲਚ ਅਤੇ ਡਰ ਤੋਂ ਵੋਟ ਪਾਉਣ ਲਈ ਜਾਗਰੂਕ ਕੀਤਾ।

ਡਾ. ਨਿਰਮਲ ਸਿੰਘ ਬਰਾੜ ਨੇ ਭਾਰਤੀ ਲੋਕਤੰਤਰ ਵਿੱਚ ਵੋਟ ਦੀ ਅਹਿਮੀਅਤ ਅਤੇ ਪ੍ਰੋ. ਅਰਵਿੰਦਰ ਕੌਰ ਨੇ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਰਾਸ਼ਟਰ ਦੇ ਚੰਗੇ ਭਵਿੱਖ ਲਈ ਵੋਟ ਪ੍ਰਕਿਰਿਆ ਸਬੰਧੀ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਵਲੰਟੀਅਰਾਂ ਨੇ ‘ਮੇਰਾ ਪਹਿਲਾ ਵੋਟ ਦੇਸ਼ ਦੇ ਲਈ’ ਦੇ ਨਾਅਰੇ ਵੀ ਲਗਾਏ।

ਇਸ ਮੌਕੇ ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਡਾ. ਦਲਵਿੰਦਰ ਸਿੰਘ, ਪ੍ਰੋ. ਅਰਵਿੰਦਰ ਕੌਰ, ਪ੍ਰੋ. ਰਵਨੀਤ ਕੌਰ, ਸਹਾਇਕ ਪ੍ਰੋਗਰਾਮ ਅਫ਼ਸਰ ਪ੍ਰੋ. ਕੁਲਦੀਪ ਕੌਰ, ਪ੍ਰੋ. ਲਵਲੀਨ ਵਰਮਾ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਡਿੰਪਲ ਧੀਰ ਅਤੇ ਪ੍ਰੋ. ਜਗਜੀਤ ਸਿੰਘ ਵੀ ਹਾਜ਼ਰ ਸਨ।