ਸਰਕਾਰੀ ਕਾਲਜ ਰੋਪੜ ਵਿਖੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦਾ ਰਾਜ ਪੱਧਰੀ ਮੈਗਾ ਈਵੈਂਟ ਆਯੋਜਿਤ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸਰਕਾਰੀ ਕਾਲਜ ਰੋਪੜ ਵਿਖੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦਾ ਰਾਜ ਪੱਧਰੀ ਮੈਗਾ ਈਵੈਂਟ ਆਯੋਜਿਤ
ਰਾਜ ਦੇ ਰੈੱਡ ਰਿਬਨ ਕਲੱਬਾਂ ਦੇ ਮੈਂਬਰਾ ਨੇ ਵੱਖ-ਵੱਖ ਮੁਕਾਬਲਿਆਂ ‘ਚ ਲਿਆ ਭਾਗ
ਰੂਪਨਗਰ, 6 ਮਾਰਚ: ਡਾਇਰੈਕਟੋਰੇਟ, ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਰੈੱਡ ਰਿਬਨ ਅਤੇ ਯੁਵਕ ਸੇਵਾਵਾਂ ਕਲੱਬ ਦੇ ਕਨਵੀਨਰ ਡਾ. ਅਨੂ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਕਾਲਜ ਰੋਪੜ ਵਿਖੇ ਰਾਜ ਪੱਧਰੀ ਮੈਗਾ ਈਵੈਂਟ ਆਯੋਜਿਤ ਕੀਤਾ ਗਿਆ।
ਡਿਪਟੀ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਸ. ਕੁਲਵਿੰਦਰ ਸਿੰਘ ਨੇ ਕਿਹਾ ਕਿ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਰੈੱਡ ਰਿਬਨ ਕਲੱਬਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਤਾਂ ਕਿ ਨੌਜਵਾਨ ਪੀੜ੍ਹੀ ਨੂੰ ਆਪਣੀ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਮਿਲ ਸਕੇ। ਉਨ੍ਹਾਂ ਕਿਹਾ ਕਿ ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।
ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾਂ, ਰੈੱਡ ਰਿਬਨ ਕਲੱਬ ਦੇ ਮੈਂਬਰਾਂ ਅਤੇ ਇੰਚਾਰਜ ਸਾਹਿਬਾਨਾਂ ਨੂੰ ਜੀ ਆਇਆ ਨੂੰ ਕਿਹਾ।
ਇਸ ਮੌਕੇ ਰਿਸੋਰਸ ਪਰਸਨ ਨਸ਼ਾ ਮੁਕਤ ਭਾਰਤ ਅਭਿਆਨ ਦੇ ਮੈਂਬਰ ਸ. ਜਤਵਿੰਦਰ ਸਿੰਘ ਗਰੇਵਾਲ ਅਤੇ ਸ. ਪਰਮਿੰਦਰ ਭਲਵਾਨ ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਇਸ ਦੌਰਾਨ ਵਿਦਿਆਰਥੀਆਂ ਦੇ ਡਰਾਮਾਂ, ਰੀਲ ਮੇਕਿੰਗ, ਪੋਸਟਰ ਮੇਕਿੰਗ, ਰੰਗੋਲੀ ਮੇਕਿੰਗ ਅਤੇ ਫੇਸ ਪੇਂਟਿੰਗ ਦੇ ਮੁਕਾਬਲੇ ਕਰਵਾਏ ਗਏ। ਪ੍ਰੋ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਡਰਾਮਾ ਮੁਕਾਬਲੇ ਵਿੱਚ ਜ਼ਿਲ੍ਹਾ ਫਰੀਦਕੋਟ ਨੇ ਪਹਿਲਾ, ਫਾਜ਼ਿਲਕਾ ਨੇ ਦੂਜਾ, ਰੀਲ ਮੇਕਿੰਗ ਮੁਕਾਬਲੇ ਵਿੱਚ ਜ਼ਿਲ੍ਹਾ ਪਟਿਆਲਾ ਪਹਿਲਾ, ਲੁਧਿਆਣਾ ਨੇ ਦੂਜਾ, ਹੁਸ਼ਿਆਰਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਜੱਜਮੈਂਟ ਦੀ ਭੂਮਿਕਾ ਸ਼੍ਰੀ ਰਵੀ ਬੇਨੀਵਾਲ ਅਤੇ ਸ਼੍ਰੀ ਪਰਦੀਪ ਸਵੱਧੀ ਨੇ ਨਿਭਾਈ। ਇਸੇ ਦੌਰਾਨ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਅਤੇ ਐੱਨ.ਐੱਸ.ਐੱਸ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 33 ਯੂਨਿਟ ਖੂਨਦਾਨ ਕੀਤਾ ਗਿਆ।
ਮੈਗਾ ਈਵੈਂਟ ਨੂੰ ਸਫਲ ਬਣਾਉਣ ਵਿੱਚ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਸ਼੍ਰੀਮਤੀ ਰੁਪਿੰਦਰ ਕੌਰ, ਰੈੱਡ ਰਿਬਨ ਕਲੱਬ ਦੇ ਮੈਂਬਰ ਪ੍ਰੋ. ਜਗਜੀਤ ਸਿੰਘ, ਪ੍ਰੋਗਰਾਮ ਅਫ਼ਸਰ ਪ੍ਰੋ. ਰਵਨੀਤ ਕੌਰ, ਪ੍ਰੋ. ਚੰਦਰਗੁਪਤ, ਪ੍ਰੋ. ਕੁਲਦੀਪ ਕੌਰ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਲਵਲੀਨ ਵਰਮਾਂ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਤਰਨਜੋਤ ਕੌਰ, ਪ੍ਰੋ. ਮਨਦੀਪ ਕੌਰ ਅਤੇ ਸ਼੍ਰੀ ਦਲੀਪ ਕੁਮਾਰ ਨੇ ਅਹਿਮ ਸਹਿਯੋਗ ਦਿੱਤਾ। ਮੰਚ ਸੰਚਾਲਨ ਪ੍ਰੋ. ਲਵਲੀਨ ਵਰਮਾ ਅਤੇ ਡਾ.ਕੀਰਤੀ ਭਾਗੀਰਥ ਨੇ ਕੀਤਾ।
ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਸੁਖਜਿੰਦਰ ਕੌਰ, ਕਾਲਜ ਕੌਂਸਲ ਮੈਂਬਰ ਪ੍ਰੋ. ਹਰਜੀਤ ਸਿੰਘ, ਪ੍ਰੋ. ਮੀਨਾ ਕੁਮਾਰੀ, ਡਾ. ਨਿਰਮਲ ਸਿੰਘ ਬਰਾੜ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਪ੍ਰੋ. ਅਰਵਿੰਦਰ ਕੌਰ ਅਤੇ ਡਾ. ਜਤਿੰਦਰ ਕੁਮਾਰ ਆਦਿ ਸਟਾਫ ਵੀ ਹਾਜ਼ਰ ਸਨ।