ਸਰਕਾਰੀ ਕਾਲਜ ਰੋਪੜ ਵਿਖੇ ਯੂਥ ਕਲੱਬਾਂ ਦੇ ਮੈਂਬਰਾ ਦੀ ਦੋ ਰੋਜ਼ਾ ਯੁਵਕ ਸਿਖਲਾਈ ਵਰਕਸ਼ਾਪ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸਰਕਾਰੀ ਕਾਲਜ ਰੋਪੜ ਵਿਖੇ ਯੂਥ ਕਲੱਬਾਂ ਦੇ ਮੈਂਬਰਾ ਦੀ ਦੋ ਰੋਜ਼ਾ ਯੁਵਕ ਸਿਖਲਾਈ ਵਰਕਸ਼ਾਪ
ਰੂਪਨਗਰ, 13 ਮਾਰਚ: ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਰੂਪਨਗਰ ਕੈਪਟਨ ਮਨਤੇਜ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਰੈੱਡ ਰਿਬਨ ਅਤੇ ਯੁਵਕ ਸੇਵਾਵਾਂ ਕਲੱਬ ਦੇ ਕਨਵੀਨਰ ਡਾ. ਅਨੂ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਕਾਲਜ ਰੋਪੜ ਵਿਖੇ ਯੂਥ ਕਲੱਬਾਂ ਦੇ ਮੈਂਬਰਾ ਦੀ ਦੋ ਰੋਜ਼ਾ ਯੁਵਕ ਸਿਖਲਾਈ ਵਰਕਸ਼ਾਪ ਲਗਾਈ ਗਈ।
ਕੈਪਟਨ ਮਨਤੇਜ ਸਿੰਘ ਚੀਮਾ ਨੇ ਭਾਗ ਲੈ ਰਹੇ ਯੂਥ ਕਲੱਬਾ ਦੇ ਮੈਂਬਰਾਂ ਨੂੰ ਜੀ ਆਇਆ ਨੂੰ ਕਿਹਾ ਅਤੇ ਨੌਜਵਾਨਾਂ ਨੂੰ ਵਿਕਾਸਸ਼ੀਲ ਕਾਰਜਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਸੁਖਜਿੰਦਰ ਕੌਰ ਨੇ ਵਰਕਸ਼ਾਪ ਵਿੱਚ ਭਾਗ ਲੈ ਰਹੇ ਮੈਂਬਰਾਂ ਨੂੰ ਸ਼ੁਭ ਇਛਾਵਾਂ ਭੇਟ ਕੀਤੀਆਂ।
ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਗੁਰਕਿਰਪਾਲ ਸਿੰਘ ਨੇ ਪਰਾਲ਼ੀ ਨਾ ਸਾੜਨ ਸਬੰਧੀ ਕਈ ਨੁਕਤੇ ਸਾਂਝੇ ਕੀਤੇ ਅਤੇ ਇਸਦੀ ਰੋਕਥਾਮ ਲਈ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ।
ਜ਼ਿਲ੍ਹਾ ਜੰਗਲਾਤ ਅਫ਼ਸਰ ਸ. ਬਲਜਿੰਦਰ ਸਿੰਘ ਨੇ ਵਾਤਾਵਰਨ ਚੇਤਨਾ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਨੌਜਵਾਨਾਂ ਨੂੰ ਅੱਗੇ ਆਉਣ ਲਈ ਅਪੀਲ ਕੀਤੀ।
ਸਿਵਲ ਹਸਪਤਾਲ ਰੂਪਨਗਰ ਦੇ ਬਲੱਡ ਟਰਾਂਸਮਿਸ਼ਨ ਅਫ਼ਸਰ ਡਾ. ਭਵਲੀਨ ਕੌਰ ਨੇ ਖੂਨਦਾਨ ਕਰਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ।
ਰੰਗਮੰਚੀ ਕਲਾਕਾਰ ਅਵਿੰਦਰ ਰਾਜੂ ਨੇ ਯੁਵਕ ਸੇਵਾਵਾਂ ਵਿਭਾਗ ਦੇ ਸਭਿਆਚਾਰਕ ਆਦਾਨ-ਪ੍ਰਦਾਨ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਇਹਨਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਵਰਕਸ਼ਾਪ ਦੇ ਸਮਾਪਤੀ ਸਮਾਰੋਹ ਮੌਕੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਵਰਕਸ਼ਾਪ ਵਿੱਚ ਭਾਗ ਲੈ ਰਹੇ ਸਮੂਹ ਮੈਂਬਰਾਂ ਨੂੰ ਵਧਾਈ ਦਿੱਤੀ। ਡਾ. ਅਨੂ ਸ਼ਰਮਾਂ ਨੇ ਸਭ ਦਾ ਧੰਨਵਾਦ ਕੀਤਾ ਅਤੇ ਮੰਚ ਸੰਚਾਲਨ ਦੀ ਭੂਮਿਕਾ ਡਾ. ਕੀਰਤੀ ਭਾਗੀਰਥ ਨੇ ਨਿਭਾਈ।
ਵਰਕਸ਼ਾਪ ਨੂੰ ਸਫਲ ਬਣਾਉਣ ਵਿੱਚ ਯੁਵਕ ਸੇਵਾਵਾਂ ਰੂਪਨਗਰ ਦੇ ਸ. ਜਗਜੀਤ ਸਿੰਘ ਰੰਧਾਵਾ, ਰੈੱਡ ਰਿਬਨ ਕਲੱਬ ਦੇ ਮੈਂਬਰ ਪ੍ਰੋ. ਜਗਜੀਤ ਸਿੰਘ, ਪ੍ਰੋ. ਗੁਰਪ੍ਰੀਤ ਕੌਰ ਅਤੇ ਸ਼੍ਰੀ ਦਲੀਪ ਕੁਮਾਰ ਨੇ ਅਹਿਮ ਸਹਿਯੋਗ ਦਿੱਤਾ।