ਸਰਕਾਰੀ ਕਾਲਜ ਰੋਪੜ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਸਰਕਾਰੀ ਕਾਲਜ ਰੋਪੜ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
ਮੇਜਰ ਧਿਆਨ ਚੰਦ ਜੀ ਦੇ ਜੀਵਨ ਸਬੰਧੀ ਦਿੱਤੀ ਜਾਣਕਾਰੀ
ਰੂਪਨਗਰ, 29 ਅਗਸਤ: ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਰੀਰਕ ਸਿੱਖਿਆ ਵਿਭਾਗ, ਐੱਨ.ਸੀ.ਸੀ., ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅਤੇ ਕੌਮੀ ਸੇਵਾ ਵਿਭਾਗ ਦੇ ਸਹਿਯੋਗ ਨਾਲ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ।
ਵਾਈਸ ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਖੇਡ ਦਿਵਸ ਮੌਕੇ ਖੇਡਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਮੇਜਰ ਧਿਆਨ ਚੰਦ ਦੀ ਜੀਵਨੀ ਤੇ ਵੀ ਚਾਨਣਾ ਪਾਇਆ ਅਤੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਸੁਨੇਹਾ ਸੀ ਕਿ ਮਿਹਨਤ ਐਨੀ ਕਰੋ ਕਿ ਸਾਨੂੰ ਹਾਲਾਤਾਂ ਦੇ ਗੁਲਾਮ ਨਾ ਹੋਣਾ ਪਵੇ, ਸਗੋਂ ਹਾਲਾਤ ਸਾਡੇ ਗੁਲਾਮ ਹੋਣੇ ਚਾਹੀਦੇ ਹਨ।
ਡਾ. ਨਿਰਮਲ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਖੇਡਾਂ ਦੇ ਮਹੱਤਵ ਸਬੰਧੀ ਦੱਸਿਆ ਕੀਤਾ ਅਤੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।
ਡਾ. ਹਰਮਨਦੀਪ ਕੌਰ ਨੇ ਖੇਡਾਂ ਨੂੰ ਉਤਸ਼ਾਹਤ ਕਰਨ ਸਬੰਧੀ ਵੱਖ-ਵੱਖ ਪੋਸਟਰਾਂ ਰਾਹੀਂ ਸਰੀਰਕ ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ ਅਤੇ ਰੱਸਾ-ਕਸੀ, ਪੁੱਸ਼-ਅੱਪ ਆਦਿ ਸਰੀਰਕ ਗਤੀਵਿਧੀਆਂ ਕਰਵਾਈਆਂ ਗਈਆਂ। ਮੰਚ ਸੰਚਾਲਨ ਪ੍ਰੋ. ਲਵਲੀਨ ਵਰਮਾ ਨੇ ਬਾਖੂਬੀ ਨਿਭਾਈ ਅਤੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਰੂਚੀ ਵਧਾਉਣ ਲਈ ਪ੍ਰੇਰਿਤ ਕੀਤਾ।
ਇਸ ਸਮਾਗਮ ਨੂੰ ਸਫਲ ਬਣਾਉਣ ਲਈ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਰਵਨੀਤ ਕੌਰ ਨੇ ਸਭ ਦਾ ਧੰਨਵਾਦ ਕੀਤਾ। ਪ੍ਰੋਗਰਾਮ ਅਫ਼ਸਰ ਪ੍ਰੋ. ਕੁਲਦੀਪ ਕੌਰ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਚੰਦਰਗੁਪਤ, ਪ੍ਰੋ. ਜਗਜੀਤ ਸਿੰਘ ਅਤੇ ਸਹਾਇਕ ਪ੍ਰੋਗਰਾਮ ਅਫ਼ਸਰ ਪ੍ਰੋ. ਲਵਲੀਨ ਵਰਮਾ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਗੁਰਪ੍ਰੀਤ ਕੌਰ ਨੇ ਅਹਿਮ ਸਹਿਯੋਗ ਦਿੱਤਾ।
ਇਸ ਮੌਕੇ ਤੇ ਪ੍ਰੋ. ਡਿੰਪਲ, ਡਾ. ਨੀਰੂ ਚੋਪੜਾ, ਪ੍ਰੋ. ਉਪਦੇਸ਼ਦੀਪ ਕੌਰ ਪ੍ਰੋ. ਲੱਛਮੀ, ਪ੍ਰੋ. ਕੁਲਵਿੰਦਰ ਕੌਰ, ਪ੍ਰੋ. ਨਵਜੋਤ ਕੌਰ ਤੋਂ ਇਲਾਵਾ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ ।