ਸਰਕਾਰੀ ਕਾਲਜ ਰੋਪੜ ਵਿਖੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਚੇਤਨਾ ਪੈਦਾ ਕਰਨ ਲਈ ਲਿਆ ਵਚਨ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸਰਕਾਰੀ ਕਾਲਜ ਰੋਪੜ ਵਿਖੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਚੇਤਨਾ ਪੈਦਾ ਕਰਨ ਲਈ ਲਿਆ ਵਚਨ
ਰੂਪਨਗਰ, 12 ਅਗਸਤ: ਭਾਰਤ ਸਰਕਾਰ ਅਤੇ ਸਮਾਜਿਕ ਨਿਆਂ ਅਧਿਕਾਰਤਾ ਮੰਤਰਾਲਾ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਸਮਾਗਮ ਆਯੋਜਿਤ ਕੀਤਾ ਗਿਆ।
ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਕਾਲਜ ਵਿੱਚ ਦਾਖ਼ਲ ਹੋਏ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਐੱਨ.ਸੀ.ਸੀ. ਇੰਚਾਰਜ ਪ੍ਰੋ. ਹਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਬੁਰਾਈ ਨੂੰ ਖਤਮ ਕਰਨ ਲਈ ਆਮ ਲੋਕਾਂ ਵਿੱਚ ਚੇਤਨਾ ਪੈਦਾ ਕਰਨ ਅਤੇ ਨਰੋਏ ਸਮਾਜ ਦੀ ਸਿਰਜਨਾ ਲਈ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਬੱਡੀ ਪ੍ਰੋਗਰਾਮ ਦੇ ਕਨਵੀਨਰ ਡਾ. ਨਿਰਮਲ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਆਪਣੇ ਸਾਥੀਆਂ ਅਤੇ ਰਿਸ਼ਤੇਦਾਰਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਗਰੂਕ ਕਰਨ ਸੰਬੰਧੀ ਜਾਣਕਾਰੀ ਦਿੱਤੀ।
ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਡਾ. ਜਤਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਦੇਸ਼ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਯਤਨ ਕਰਨ ਲਈ ਵਚਨ ਦਵਾਇਆ।
ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸਪੀਲ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਮੁਖੀ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
ਫੋਟੋ : ਨਸ਼ਿਆਂ ਵਿਰੁੱਧ ਜਾਣਕਾਰੀ ਦਿੰਦੇ ਹੋਏ ਪ੍ਰੋ. ਹਰਜੀਤ ਸਿੰਘ ਅਤੇ ਨਸ਼ਿਆਂ ਵਿਰੁੱਧ ਚੇਤਨਾ ਪੈਦਾ ਕਰਨ ਦਾ ਵਚਨ ਲੈਂਦੇ ਹੋਏ ਵਿਦਿਆਰਥੀ।