ਸਰਕਾਰੀ ਕਾਲਜ ਰੋਪੜ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸਰਕਾਰੀ ਕਾਲਜ ਰੋਪੜ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ
ਮਾਨਸਿਕ ਹੈਲਥ ਕਾਉਂਸਲਰ ਪ੍ਰਭਜੋਤ ਕੌਰ ਨੇ ਵਿਦਿਆਰਥੀਆ ਨੂੰ ਬਿਮਾਰੀ ਦੇ ਕਾਰਨਾਂ ਤੇ ਇਲਾਜ ਸਬੰਧੀ ਕੀਤਾ ਜਾਗਰੂਕ
ਰੂਪਨਗਰ, 01 ਦਸੰਬਰ: ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਦੇ ਆਦੇਸ਼ਾਂ ਤਹਿਤ ਪ੍ਰੋਗਰਾਮ ਕੋਆਰਡੀਨੇਟਰ, ਕੌਮੀ ਸੇਵਾ ਯੋਜਨਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਡਾਇਰੈਕਟੋਰੇਟ ਯੁਵਕ ਸੇਵਾਵਾਂ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕਾਲਜ ਦੇ ਕੌਮੀ ਸੇਵਾ ਯੋਜਨਾ ਵਿਭਾਗ ਅਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ।
ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਏਡਜ਼ ਬਾਰੇ ਜਾਗਰੂਕਤਾ ਰੱਖਣ ਅਤੇ ਮਾਨਸਿਕ ਤੇ ਸਰੀਰਕ ਸਿਹਤ ਪ੍ਰਤੀ ਸੁਚੇਤ ਹੋਣ ਬਾਰੇ ਅਹਿਮ ਜਾਣਕਾਰੀ ਮੁਹੱਈਆ ਕਰਵਾਈ। ਕਾਲਜ ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਨੇ ਆਏ ਹੋਏ ਮਹਿਮਾਨ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ।
ਇਸ ਮੌਕੇ ਮਾਨਸਿਕ ਹੈਲਥ ਕਾਉਂਸਲਰ ਸਿਵਲ ਹਸਪਤਾਲ ਰੂਪਨਗਰ ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨੂੰ ਏਡਜ਼ ਵਰਗੀ ਨਾਮੁਰਾਦ ਬਿਮਾਰੀ ਦੇ ਫੈਲਣ ਦੇ ਵੱਖ-ਵੱਖ ਕਾਰਨ ਅਤੇ ਇਸਦੇ ਇਲਾਜ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਨੇ ਹਸਪਤਾਲਾਂ ਵਿਚ ਏਡਜ ਬਾਰੇ ਦਿੱਤੀਆਂ ਜਾਂਦੀਆਂ ਮੁਫਤ ਸੇਵਾਵਾਂ ਤੇ ਚਾਨਣਾਂ ਪਾਇਆ ਅਤੇ ਵਿਦਿਆਰਥੀਆਂ ਨੂੰ ਏਡਜ਼ ਮੁਕਤ ਸਮਾਜ ਸਿਰਜਣ ਲਈ ਸਹੁੰ ਵੀ ਚਕਾਈ।
ਇਸ ਮੌਕੇ ਰੈੱਡ ਰਿਬਨ ਕਲੱਬ ਦੇ ਪ੍ਰੋ. ਅਨੂ ਸ਼ਰਮਾ, ਪ੍ਰੋ.ਕੀਰਤੀ ਭਾਗੀਰਥ, ਪ੍ਰੋ. ਗੁਰਪ੍ਰੀਤ ਕੌਰ ਦੀ ਅਗਵਾਈ ਵਿੱਚ ਏਡਜ਼ ਜਾਗਰੂਕਤਾ ਮੈਗਾ ਰੈਲੀ ਦਾ ਵੀ ਆਯੋਜਨ ਕੀਤਾ ਗਿਆ ਜੋ ਕਾਲਜ ਕੈਂਪਸ ਤੋਂ ਲੈ ਕੇ ਸ਼ਹੀਦ ਭਗਤ ਸਿੰਘ ਚੌਂਕ ਰੋਪੜ ਤੱਕ ਕੱਢੀ ਗਈ, ਜਿਸ ਵਿਚ 100 ਵਲੰਟੀਅਰਜ਼ ਨੇ ਭਾਗ ਲਿਆ।
ਵਿਸ਼ਵ ਏਡਜ਼ ਦਿਵਸ ਸਬੰਧੀ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਮੰਚ ਸੰਚਾਲਣ ਦੀ ਭੂਮਿਕਾ ਪ੍ਰੋ. ਲਵਲੀਨ ਵਰਮਾ ਨੇ ਨਿਭਾਈ ਅਤੇ ਸਭ ਦਾ ਧੰਨਵਾਦ ਕੀਤਾ। ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫਸਰ ਪ੍ਰੋ. ਜਗਜੀਤ ਸਿੰਘ, ਪ੍ਰੋ. ਚੰਦਰਗੁਪਤ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਰਵਨੀਤ ਕੌਰ, ਪ੍ਰੋ. ਕੁਲਦੀਪ ਕੌਰ, ਸਹਾਇਕ ਪ੍ਰੋਗਰਾਮ ਅਫਸਰ ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਤਰਨਜੋਤ ਕੌਰ, ਪ੍ਰੋ. ਮਨਦੀਪ ਕੌਰ ਨੇ ਅਹਿਮ ਸਹਿਯੋਗ ਦਿੱਤਾ।