*ਸਰਕਾਰੀ ਕਾਲਜ ਰੋਪੜ ਵਿਖੇ ਸਵੱਛਤਾ ਦਿਵਸ ਮੌਕੇ ਵਿਦਿਆਰਥੀਆਂ ਨੇ ਕਾਲਜ ਕੈਂਪਸ ਦੀ ਕੀਤੀ ਸਫਾਈ*

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
*ਸਰਕਾਰੀ ਕਾਲਜ ਰੋਪੜ ਵਿਖੇ ਸਵੱਛਤਾ ਦਿਵਸ ਮੌਕੇ ਵਿਦਿਆਰਥੀਆਂ ਨੇ ਕਾਲਜ ਕੈਂਪਸ ਦੀ ਕੀਤੀ ਸਫਾਈ*
ਸਵੱਛਤਾ ਸਾਡੀ ਸਭ ਦੀ ਜਿੰਮੇਵਾਰੀ : ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ
ਰੂਪਨਗਰ, 2 ਅਕਤੂਬਰ: ਭਾਰਤ ਸਰਕਾਰ ਅਤੇ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਦੇ ਆਦੇਸ਼ਾਂ ਅਤੇ ਡਾਇਰੈਕਟਰ, ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਅੱਜ ਸਵੱਛਤਾ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ।
ਇਸ ਮੌਕੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਸਵੱਛਤਾ ਸਾਡੀ ਸਭ ਦੀ ਜਿੰਮੇਵਾਰੀ ਹੈ ਅਤੇ ਉਹਨਾਂ ਨੇ ਟੀਚਿੰਗ ਸਟਾਫ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਚਲਾਏ ਸਫਾਈ ਅਭਿਆਨ ਦੀ ਸ਼ਲਾਘਾ ਕੀਤੀ।
ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਅਰਵਿੰਦਰ ਕੌਰ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਜਾਗਰੁਕਤਾ ਰੈਲੀ, ਸਵੱਛਤਾ ਸਹੁੰ, ਪਲਾਸਟਿਕ ਦੀ ਵਰਤੋਂ ਦੀ ਰੋਕਥਾਮ, ਵੇਸਟ ਮੈਨੇਜਮੈਂਟ ਅਤੇ ਵਾਤਵਰਨ ਸੁਰੱਖਿਆ ਤੇ ਗੰਦਗੀ ਦੇ ਮਾੜੇ ਪ੍ਰਭਾਵਾਂ ਸਬੰਧੀ ਸੈਮੀਨਾਰ, ਸਵੱਛਤਾ ਸਬੰਧੀ ਡਿਬੇਟ ਅਤੇ ਸਵੱਛਤਾ ਗੀਤ ਕਰਵਾਏ ਗਏ ਅਤੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ ਦੀ ਅਗਵਾਈ ਹੇਠ ਸਵੱਛਤਾ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਕਾਲਜ ਕੈਂਪਸ ਦੀ ਸਫਾਈ ਕੀਤੀ ਗਈ।
ਵਿਦਿਆਰਥੀਆਂ ਵੱਲੋਂ ਪ੍ਰਬੰਧਕੀ ਦਫ਼ਤਰ, ਕਲਾਸ ਰੂਮ, ਕਾਲਜ ਕੰਟੀਨ, ਲਾਅਨਜ ਅਤੇ ਪਾਰਕਾਂ ਦੀ ਸਫਾਈ ਕੀਤੀ ਗਈ। ਸਫ਼ਾਈ ਅਭਿਆਨ ਨੂੰ ਸਫ਼ਲ ਬਣਾਉਣ ਵਿੱਚ ਕੌਮੀ ਸੇਵਾ ਯੋਜਨਾ, ਐੱਨ.ਸੀ.ਸੀ., ਰੈੱਡ ਰਿਬਨ ਕਲੱਬ, ਯੁਵਕ ਸੇਵਾਵਾਂ ਕਲੱਬ, ਰੈੱਡ ਕਰਾਸ ਸੁਸਾਇਟੀ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਨੇ ਅਹਿਮ ਸਹਿਯੋਗ ਦਿੱਤਾ।