ਸਰਕਾਰੀ ਕਾਲਜ ਰੋਪੜ ਵਿੱਚ “ਵਿਕਸਿਤ ਭਾਰਤ ਯੁਵਾ ਕਨੈਕਟ ਪ੍ਰੋਗਰਾਮ” ਆਯੋਜਿਤ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸਰਕਾਰੀ ਕਾਲਜ ਰੋਪੜ ਵਿੱਚ “ਵਿਕਸਿਤ ਭਾਰਤ ਯੁਵਾ ਕਨੈਕਟ ਪ੍ਰੋਗਰਾਮ” ਆਯੋਜਿਤ
ਰੂਪਨਗਰ, 28 ਸਤੰਬਰ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕੌਮੀ ਸੇਵਾ ਯੋਜਨਾ ਯੂਨਿਟ ਵੱਲੋਂ “ਵਿਕਸਿਤ ਭਾਰਤ ਯੁਵਾ ਕਨੈਕਟ ਪ੍ਰੋਗਰਾਮ” ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਦੇ ਆਦੇਸ਼ਾਂ ਅਤੇ ਰਿਜਨਲ ਡਾਇਰੈਕਟਰ, ਐਨ.ਐਨ.ਐੱਸ. ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਦੀ ਪ੍ਰਕਿਰਿਆ ਨਾਲ ਜੋੜ ਕੇ ਉਨ੍ਹਾਂ ਦੀ ਸੋਚ, ਸ਼ਕਤੀ ਅਤੇ ਭਾਗੀਦਾਰੀ ਰਾਹੀਂ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨਾ ਹੈ। ਪ੍ਰਿੰਸੀਪਲ ਗਿੱਲ ਨੇ ਭਾਰਤ ਸਰਕਾਰ ਵੱਲੋਂ ਨੌਜਵਾਨਾਂ ਲਈ ਸ਼ੁਰੂ ਕੀਤੇ ਗਏ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਹਾਜ਼ਰ ਮਹਿਮਾਨਾਂ ਨੂੰ ਜੀ ਆਇਆ ਕਿਹਾ।
ਇਸ ਮੌਕੇ ਸ਼੍ਰੀਮਤੀ ਸੁਨੀਤਾ, ਯੁਵਾ ਅਧਿਕਾਰੀ ਰਿਜਨਲ ਡਾਇਰੈਕਟੋਰੇਟ ਐਨ.ਐਨ.ਐੱਸ., ਚੰਡੀਗੜ੍ਹ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਯੂਥ ਆਈਕਨ ਸ੍ਰੀ ਓਮਕਾਰ ਮੋਹਨ ਨੇ “ਵਿਕਸਿਤ ਭਾਰਤ 2047” ਦੇ ਸੰਕਲਪ ਅਤੇ ਟੀਚਿਆਂ ਬਾਰੇ ਪੀ.ਪੀ.ਟੀ. ਰਾਹੀਂ ਵਲੰਟੀਅਰਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਯੁਵਾ ਆਈਕਨ ਸ੍ਰੀ ਆਸ਼ੀਸ਼ ਕੱਤਿਆਲ, ਜੋ “ਵਿਕਸਿਤ ਭਾਰਤ ਯੁਵਾ ਡਾਇਲਾਗ” ਦੇ ਰਨਰ-ਅਪ ਰਹੇ ਹਨ, ਨੇ ਆਪਣੇ ਨਿੱਜੀ ਅਨੁਭਵ ਸਾਂਝੇ ਕਰਦਿਆਂ ਵਲੰਟੀਅਰਾਂ ਨੂੰ ਇਸ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਇਸ ਪ੍ਰੋਗਰਾਮ ਦੇ ਯੁਵਾ ਕਨੈਕਟ ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰੋ. ਜਗਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਅਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਮੰਚ ਸੰਚਾਲਨ ਪ੍ਰੋ. ਲਵਲੀਨ ਵਰਮਾ ਵੱਲੋਂ ਕੀਤਾ ਗਿਆ।
ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਚੰਦਰਗੁਪਤ, ਪ੍ਰੋ. ਕੁਲਦੀਪ ਕੌਰ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਰਵਨੀਤ ਕੌਰ ਅਤੇ ਸਹਾਇਕ ਪ੍ਰੋਗਰਾਮ ਅਫ਼ਸਰ ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਤਰਨਜੋਤ ਕੌਰ ਅਤੇ ਡਾ. ਮਨਦੀਪ ਕੌਰ ਨੇ ਅਹਿਮ ਸਹਿਯੋਗ ਦਿੱਤਾ।
ਇਸ ਮੌਕੇ ਵਾਇਸ ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਕਾਲਜ ਕੌਂਸਲ ਮੈਂਬਰ ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਅਰਵਿੰਦਰ ਕੌਰ, ਡਾ. ਜਤਿੰਦਰ ਕੁਮਾਰ ਅਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।