ਬੰਦ ਕਰੋ

ਸਰਕਾਰ ਵਲੋਂ ਤੈਅ ਐਮ.ਐਸ.ਪੀ. 7755 ਰੁਪਏ ਪ੍ਰਤੀ ਕੁਆਇੰਟਲ ਦੇ ਹਿਸਾਬ ਨਾਲ਼ ਮੂੰਗੀ ਦੀ ਖਰੀਦ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 19/06/2023
Mungee crop will be procured at Rs 7755 per quintal MSP fixed by the government: Deputy Commissioner

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਅਨਾਜ ਮੰਡੀ ਰੋਪੜ ਵਿਖੇ ਮੂੰਗੀ ਦੀ ਫਸਲ ਦੀ ਖਰੀਦ ਦੀ ਸ਼ੁਰੂਆਤ

•ਸਰਕਾਰ ਵਲੋਂ ਤੈਅ ਐਮ.ਐਸ.ਪੀ. 7755 ਰੁਪਏ ਪ੍ਰਤੀ ਕੁਆਇੰਟਲ ਦੇ ਹਿਸਾਬ ਨਾਲ਼ ਮੂੰਗੀ ਦੀ ਖਰੀਦ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ

ਰੂਪਨਗਰ, 19 ਜੂਨ: ਡਿਪਟੀ ਕਮਿਸ਼ਨਰ, ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਨਾਜ ਮੰਡੀ ਰੋਪੜ ਵਿਖੇ ਮੂੰਗੀ ਦੀ ਫਸਲ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਰਕਫੈੱਡ ਮਹਿਕਮੇ ਵਲੋਂ ਮੂੰਗੀ ਦੀ ਫਸਲ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਪਾਲਿਸੀ ਅਨੁਸਾਰ ਅਤੇ ਸਰਕਾਰ ਵਲੋਂ ਤੈਅ ਐਮ.ਐਸ.ਪੀ.7755 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ਼ ਮੂੰਗੀ ਦੀ ਖਰੀਦ ਰੂਪਨਗਰ ਜ਼ਿਲ੍ਹੇ ਦੀ ਅਨਾਜ ਮੰਡੀ ਰੋਪੜ ਵਿਖੇ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਮਾਰਕਫੈੱਡ ਵਿਭਾਗ ਨੂੰ ਹਦਾਇਤ ਕੀਤੀ ਕਿ ਮੂੰਗੀ ਦੀ ਖਰੀਦ ਸਬੰਧੀ ਪ੍ਰਬੰਧਾਂ ਵਿੱਚ ਕੋਈ ਕਮੀ ਨਾ ਛੱਡੀ ਜਾਵੇ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਨੂੰ ਹਰ ਕਿਸਾਨਾਂ ਤੱਕ ਪਹੁੰਚਾਇਆ ਜਾਵੇ।

ਉਨ੍ਹਾਂ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਕਿਹਾ ਅਤੇ ਸਰਕਾਰ ਵੱਲੋਂ ਤਹਿ ਕੀਤੀ ਗਈ ਐਮ.ਐਸ.ਪੀ. 7755 ਰੁਪਏ ਤੇ ਆਪਣੀ ਮੂੰਗੀ ਦੀ ਫਸਲ 31 ਜੁਲਾਈ ਤੱਕ ਅਨਾਜ ਮੰਡੀ ਰੋਪੜ ਵਿੱਚ ਵੇਚਣ ਦੀ ਅਪੀਲ ਕੀਤੀ।

ਜ਼ਿਲ੍ਹਾ ਮੈਨੇਜਰ ਮਾਰਕਫੈੱਡ ਰੂਪਨਗਰ ਸ. ਬਲਜਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੂੰਗੀ ਦੀ ਖਰੀਦ ਲਈ ਮਾਰਕਫੈੱਡ ਵੱਲੋਂ ਅਨਾਜ ਮੰਡੀ ਰੋਪੜ ਹੀ ਨਿਰਧਾਰਤ ਕੀਤੀ ਗਈ ਹੈ ਅਤੇ ਮਾਰਕਫੈੱਡ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਪੂਰੇ ਕਰ ਲਏ ਗਏ ਹਨ।

ਇਸ ਮੌਕੇ ਜ਼ਿਲ੍ਹਾ ਖੁਰਾਕ ਸਪਲਾਈ ਅਫਸਰ ਡਾ. ਨਵਰੀਤ ਕੌਰ, ਤਕਨੀਕੀ ਅਫਸਰ ਮਾਰਕਫੈੱਡ ਜਗਰੂਪ ਸਿੰਘ, ਆਸ਼ੂ ਸ਼ਰਮਾ ਅਤੇ ਇੰਸਪੈਕਟਰ ਰਵਿੰਦਰ ਸੈਣੀ ਸਮੇਤ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।