ਸਰਪੰਚਾਂ ਤੇ ਪੰਚਾਂ ਲਈ ਜ਼ਿਮਨੀ ਚੋਣ 27 ਜੁਲਾਈ ਨੂੰ – ਵਧੀਕ ਡਿਪਟੀ ਕਮਿਸ਼ਨਰ

ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸਰਪੰਚਾਂ ਤੇ ਪੰਚਾਂ ਲਈ ਜ਼ਿਮਨੀ ਚੋਣ 27 ਜੁਲਾਈ ਨੂੰ – ਵਧੀਕ ਡਿਪਟੀ ਕਮਿਸ਼ਨਰ
ਰੂਪਨਗਰ, 12 ਜੁਲਾਈ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਉਪ-ਚੋਣਾਂ ਦਾ ਸ਼ਡਿਊਲ ਐਲਾਨ ਦਿੱਤਾ ਹੈ, ਜਿਸ ਦੇ ਅਨੁਸਾਰ ਸਰਪੰਚਾਂ ਤੇ ਪੰਚਾਂ ਲਈ ਜ਼ਿਮਨੀ ਚੋਣ 27 ਜੁਲਾਈ ਨੂੰ ਹੋਵੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੇ ਸ਼ਡਿਊਲ ਦੇ ਅਨੁਸਾਰ ਇਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ 14 ਤੋਂ 17 ਜੁਲਾਈ ਤੱਕ 11 ਵਜੇ ਤੋਂ 3 ਵਜੇ ਤੱਕ ਭਰੀਆਂ ਜਾਣਗੀਆਂ। ਨਾਮਜ਼ਦਗੀਆਂ ਦੀ ਪੜਤਾਲ 18 ਜੁਲਾਈ ਨੂੰ ਕੀਤੀ ਜਾਵੇਗੀ ਤੇ ਕਾਗ਼ਜ਼ ਵਾਪਸ ਲੈਣ ਦੀ ਆਖ਼ਰੀ ਮਿਤੀ 19 ਜੁਲਾਈ ਹੈ। ਵੋਟਿੰਗ 27 ਜੁਲਾਈ 2025 ਦਿਨ ਐਤਵਾਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਬੈਲੇਟ ਪੇਪਰਾਂ ਰਾਹੀਂ ਹੋਵੇਗੀ। ਇਸ ਦੀ ਗਿਣਤੀ ਵੋਟਾਂ ਵਾਲੇ ਦਿਨ ਹੀ ਸ਼ਾਮ ਨੂੰ ਪੋਲਿੰਗ ਸਟੇਸ਼ਨ ’ਤੇ ਕੀਤੀ ਜਾਵੇਗੀ ਤੇ ਨਤੀਜੇ ਐਲਾਨੇ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ 3 ਸਰਪੰਚ ਅਤੇ 27 ਪੰਚਾਂ ਦੀਆਂ ਖਾਲੀ ਅਸਾਮੀਆਂ ਭਰਨ ਦੇ ਲਈ ਚੋਣ ਕੀਤੀ ਜਾਵੇਗੀ।