“ਸਵੱਛਤਾ ਹੀ ਸੇਵਾ” ਤਹਿਤ ਨਗਰ ਕੌਂਸਲ ਰੂਪਨਗਰ ਵੱਲੋਂ ਜੈਵਿਕ ਖਾਦ ਵੰਡੀ ਗਈ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
“ਸਵੱਛਤਾ ਹੀ ਸੇਵਾ” ਤਹਿਤ ਨਗਰ ਕੌਂਸਲ ਰੂਪਨਗਰ ਵੱਲੋਂ ਜੈਵਿਕ ਖਾਦ ਵੰਡੀ ਗਈ
ਰੂਪਨਗਰ, 28 ਸਤੰਬਰ: 2 ਅਕਤੂਬਰ ਤੱਕ ਚੱਲਣ ਵਾਲੀ “ਸਵੱਛਤਾ ਹੀ ਸੇਵਾ” ਅਭਿਆਨ ਸਬੰਧੀ ਰੂਪਨਗਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵੱਖ-ਵੱਖ ਗਤੀਵਿਧੀਆਂ ਦਾ ਦੌਰ ਜਾਰੀ ਹੈ। ਇਸੇ ਮੰਤਵ ਤਹਿਤ ਅੱਜ ਨਗਰ ਕੌਂਸਲ ਰੂਪਨਗਰ ਵੱਲੋਂ ਅੱਜ ਸਵੱਛਤਾ ਪੰਦਰਵਾੜੇ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਸਟਾਲ ਲਗਾ ਕੇ ਜੈਵਿਕ ਖਾਦ ਖਾਦ ਵੰਡੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫਸਰ ਸ. ਮਨਜੀਤ ਸਿੰਘ ਢੀਂਡਸਾ ਨੇ ਦੱਸਿਆ ਕਿ ਇਨ੍ਹਾਂ ਸਟਾਲਾਂ ਰਾਹੀਂ ਲੋਕਾਂ ਨੂੰ ਖਾਦ ਗਿੱਲੇ ਕੂੜੇ ਤੋਂ ਤਿਆਰ ਖਾਦ ਵੰਡੀ ਗਈ ਜੋ ਕਿ ਲੋਕਾਂ ਦੇ ਇਕੱਤਰ ਹੋਏ ਗਿੱਲੇ ਕੂੜੇ ਤੋਂ ਤਿਆਰ ਕੀਤੀ ਗਈ ਹੈ।
ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਆਪਣੇ ਘਰਾਂ ਦਾ ਕੂੜਾ ਅਲੱਗ-ਅਲੱਗ ਰੱਖਣ ਅਤੇ ਗਿੱਲੇ ਕੂੜੇ ਤੋਂ ਘਰ ਵਿੱਚ ਹੀ ਖਾਦ ਤਿਆਰ ਕਰਨ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵਾਤਾਵਰਣ ਦੀ ਸੇਵਾ ਅਤੇ ਸ਼ਹਿਰ ਦੇ ਸੁੰਦਰੀਕਰਨ ਵਿਚ ਵੱਡਮੁੱਲਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਸਮੇਂ ਸੈਨੇਟਰੀ ਇੰਸਪੈਕਟਰ ਪੰਕਜ ਕੁਮਾਰ, ਸੁਖਰਾਜ ਸਿੰਘ (ਸੀ.ਐਫ), ਰਾਜ ਕੁਮਾਰ ਰਾਜੂ ਕਲਰਕ, ਨਵਤੇਜ ਸਿੰਘ ਤੇਜੀ, ਜਸਵਿੰਦਰ ਸਿੰਘ ਅਤੇ ਸਥਾਨਕ ਵਾਸੀ ਮੌਕੇ ਤੇ ਹਾਜ਼ਰ ਸਨ।