ਬੰਦ ਕਰੋ

ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੇ ਕੀਤੇ ਗਏ ਨਵੀਨੀਕਰਣ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਪ੍ਰਕਾਸ਼ਨ ਦੀ ਮਿਤੀ : 10/03/2026
Additional Deputy Commissioner inaugurated the renovation of badminton hall at Shivalik Club Rupnagar

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੇ ਕੀਤੇ ਗਏ ਨਵੀਨੀਕਰਣ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਰੂਪਨਗਰ, 10 ਮਾਰਚ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰੂਪਨਗਰ ਚੰਦਰਜਯੋਤੀ ਸਿੰਘ ਵੱਲੋਂ ਅੱਜ ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੀ ਨਵੀਨੀਕਰਣ ਕੀਤੀ ਗਈ ਇਮਾਰਤ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ। 

ਇਸ ਮੌਕੇ ਉਨ੍ਹਾਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਖੇਡ ਸਹੂਲਤਾਂ ਦੇ ਵਿਕਾਸ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲਦਾ ਹੈ।

ਉਨ੍ਹਾਂ ਕਿਹਾ ਕਿ ਸ਼ਿਵਾਲਿਕ ਕਲੱਬ ਵਿੱਚ ਬੈਡਮਿੰਟਨ ਹਾਲ ਦੇ ਨਵੀਨੀਕਰਣ ਨਾਲ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਬਿਹਤਰ ਅਤੇ ਆਧੁਨਿਕ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਦੀਆਂ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਆਪਣੀ ਤੰਦਰੁਸਤੀ ਦੇ ਨਾਲ-ਨਾਲ ਜ਼ਿਲ੍ਹੇ ਅਤੇ ਰਾਜ ਦਾ ਨਾਮ ਵੀ ਰੋਸ਼ਨ ਕਰਨ।

ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬੈਡਮਿੰਟਨ ਹਾਲ ਦੇ ਨਵੀਨੀਕਰਣ ਨਾਲ ਖਿਡਾਰੀਆਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸ ਨਾਲ ਜ਼ਿਲ੍ਹੇ ਵਿੱਚ ਖੇਡਾਂ ਨੂੰ ਹੋਰ ਪ੍ਰੋਤਸਾਹਨ ਮਿਲੇਗਾ।

ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਅਭਿਮੰਨਿਊ ਮਲਿਕ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ ਅਤੇ ਖੇਡ ਵਿਭਾਗ ਦਾ ਸਮੂਹ ਸਟਾਫ ਤੇ ਖਿਡਾਰੀ ਹਾਜ਼ਰ ਸਨ।