ਬੰਦ ਕਰੋ

ਸ਼੍ਰੀ ਚਮਕੌਰ ਸਾਹਿਬ ਦੇ ਪਿੰਡਾਂ ਕੰਧੋਲਾ ਵਿੱਚ ਜਨ ਸੁਣਵਾਈ ਕੈਂਪ ਲਗਾਇਆ ਗਿਆ

ਪ੍ਰਕਾਸ਼ਨ ਦੀ ਮਿਤੀ : 20/06/2024
A public hearing camp was organized in Kandhola villages of Shri Chamkaur Sahib

ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਰੂਪਨਗਰ

ਸ਼੍ਰੀ ਚਮਕੌਰ ਸਾਹਿਬ ਦੇ ਪਿੰਡਾਂ ਕੰਧੋਲਾ ਵਿੱਚ ਜਨ ਸੁਣਵਾਈ ਕੈਂਪ ਲਗਾਇਆ ਗਿਆ

ਸ੍ਰੀ ਚਮਕੌਰ ਸਾਹਿਬ, 20 ਜੂਨ: ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦਿੱਤੇ ਆਦੇਸ਼ਾਂ ਅਨੁਸਾਰ ਆਮ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੱਲ ਕਰਨ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਸ਼੍ਰੀ ਚਮਕੌਰ ਸਾਹਿਬ ਦੇ ਪਿੰਡਾਂ ਕੰਧੋਲਾ ਵਿੱਚ ਜਨ ਸੁਣਵਾਈ ਕੈਂਪ ਲਗਾਇਆ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਅਧੀਨ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਕੰਧੋਲਾ ਵਿਖੇ ਲਗਾਏ ਗਏ ਕੈਂਪ ਵਿੱਚ ਕਤਲੋਰ ਅਤੇ ਖਾਨਪੁਰ ਦੇ ਪਿੰਡ ਵਾਸੀਆਂ ਦੀ ਵੀ ਮੁਸ਼ਕਿਲਾਂ ਦਾ ਹੱਲ ਕੀਤਾ ਗਿਆ।

ਉਨ੍ਹਾਂ ਸਬੰਧਿਤ ਅਧਿਕਾਰੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਂਪ ਦੌਰਾਨ ਪ੍ਰਾਪਤ ਹੋਈਆਂ ਸ਼ਕਾਇਤਾਂ ਦਾ ਹੱਲ ਸਮਾਂਬਧ ਸੀਮਾ ਵਿਚ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਪ੍ਰਸਾਸ਼ਨ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਉਣ ਚਾਹੀਦਾ ਹੈ ਤਾਂ ਕਿ ਉਨ੍ਹਾਂ ਨੂੰ ਦਫਤਰਾਂ ਵਿੱਚ ਆਉਣ ਜਾਣ ਦੀ ਬੇਲੋੜੀ ਖੱਜਲ ਖੁਆਰੀ ਤੋਂ ਬਚਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿਚ ਪਹੁੰਚ ਕੇ ਸਾਝੇ ਅਤੇ ਨਿੱਜੀ ਮਸਲੇ ਹੱਲ ਕਰਵਾਉਣ।

ਇਸ ਮੌਕੇ ਵੱਖ-ਵੱਖ ਵਿਭਾਗਾਂ ਤੋਂ ਸੀਨਿਅਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।