ਸਾਲ 2025 ਦੀ ਦੂਜੀ ਨੈਸ਼ਨਲ ਲੋਕ ਅਦਾਲਤ 24 ਮਈ ਨੂੰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਸਾਲ 2025 ਦੀ ਦੂਜੀ ਨੈਸ਼ਨਲ ਲੋਕ ਅਦਾਲਤ 24 ਮਈ ਨੂੰ
ਰੂਪਨਗਰ, 17 ਮਈ: ਕਾਰਜਕਾਰੀ ਚੇਅਰਮੈਨ, ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਭਾਰਤ-ਪਾਕਿਸਤਾਨ ਸਰਹੱਦ ‘ਤੇ ਵਧਦੇ ਤਣਾਅ ਅਤੇ ਗੜਬੜ ਦੀ ਸੰਭਾਵਨਾ ਨੂੰ ਦੇਖਦੇ ਹੋਏ 10 ਮਈ 2025 ਨੂੰ ਹੋਣ ਰੂਪਨਗਰ ਜ਼ਿਲ੍ਹੇ ਵਿੱਚ ਹੋਣ ਵਾਲੀ ਦੂਜੀ ਰਾਸ਼ਟਰੀ ਲੋਕ ਅਦਾਲਤ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਪਰ ਹੁਣ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਅਥਾਰਟੀ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਅਗਵਾਈ ਹੇਠ ਜ਼ਿਲ੍ਹਾ ਅਦਾਲਤਾਂ ਰੂਪਨਗਰ, ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਮਈ 2025 ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਇਸ ਕੌਮੀ ਲੋਕ ਅਦਾਲਤ ਵਿੱਚ ਟ੍ਰੈਫਿਕ ਚਲਾਨ, ਬੈਂਕਾ ਨਾਲ ਸਬੰਧਤ ਕੇਸ, ਟੈਲੀਫੌਨ ਕੰਪਨੀਆਂ, ਬੀਮਾ ਕੰਪਨੀਆ, ਬਿਜਲੀ ਪਾਣੀ ਦੇ ਕੇਸ ਅਤੇ ਹਰ ਪ੍ਰਕਾਰ ਦੇ ਦੀਵਾਨੀ ਅਤੇ ਸਮਝੋਤੇਯੋਗ ਫੌਜਦਾਰੀ ਕੇਸ ਨਿਪਟਾਰੇ ਲਈ ਰੱਖੇ ਜਾਣਗੇ ਅਤੇ ਪ੍ਰੀ ਲੀਟੀਗੇਟਿਵ ਕੇਸ ਜਿਹੜੇ ਅਦਾਲਤਾਂ ਵਿੱਚ ਲੰਬਿਤ ਨਹੀਂ ਹਨ, ਵੀ ਸਮਝੌਤੇ ਲਈ ਲਗਾਏ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਅਮਨਦੀਪ ਕੌਰ ਨੇ ਦੱਸਿਆ ਕਿ ਲੋਕ ਅਦਾਲਤ ਦੇ ਫੈਂਸਲੇ ਦੀ ਕੋਈ ਵੀ ਅਪੀਲ ਜਾਂ ਦਲੀਲ ਨਹੀਂ ਹੁੰਦੀ ਲੋਕ ਅਦਾਲਤ ਦੇ ਫੈਂਸਲਾ ਸਥਾਈ ਹੁੰਦਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਲਗਵਾਉਣ ਨਾਲ ਜਿਥੇ ਸਮੇਂ ਦੀ ਬੱਚਤ ਹੁੰਦੀ ਹੈ, ਉਥੇ ਹੀ ਧਨ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਨੇ ਆਮ ਜਨਤਾ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।